ਨਵੀਂ ਦਿੱਲੀ, 1 ਨਵੰਬਰ (ਜਗਤਾਰ ਸਿੰਘ)- ਰਾਜਧਾਨੀ ਦਿੱਲੀ ਵਿਚ ਗੁਲਾਬੀ ਬਾਗ਼ ਸਥਿਤ ਗੁਰਦੁਆਰਾ ਨਾਨਕਸਰ ਵਿਖੇ ਬਾਬਾ ਨੰਦ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਵਿਚ ਕਰਾਇਆ ਗਿਆ ਜਿਸ ਵਿਚ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ¢ ਇਸ ਸਮਾਗਮ ਵਿਚ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਪ੍ਰਧਾਨ ਪਰਮਜੀਤ ਸਿੰਘ ਸਰਨਾ, ਸੀਨੀਅਰ ਅਕਾਲੀ ਆਗੂ ਮਨਜੀਤ ਸਿੰਘ ਜੀ.ਕੇ., ਅਕਾਲੀ ਆਗੂ ਗੁਣਜੀਤ ਸਿੰਘ ਬਖ਼ਸ਼ੀ, ਦਿੱਲੀ ਕਮੇਟੀ ਮੈਂਬਰ ਪਰਮਜੀਤ ਸਿੰਘ ਰਾਣਾ, ਸਤਨਾਮ ਸਿੰਘ ਖੀਵਾ,ਬੀਬੀ ਹਰਪ੍ਰੀਤ ਕੌਰ, ਕਿੰਦਾ ਸਿੰਘ ਤੇ ਹੋਰਨਾ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ ¢ ਇਸ ਮੌਕੇ ਬਾਬਾ ਸੰਪਰਦਾ ਦੇ ਮੁਖੀ ਬਾਬਾ ਘਾਲਾ ਸਿੰਘ ਨੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ¢