06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਸਰਕਾਰੀ ਸਕੂਲ ਗੋਧੇਵਾਲਾ ਮੋਗਾ ਤੋਂ ਨਸ਼ਿਆਂ ਵਿਰੁੱਧ ਰੈਲੀ ਕੱਢੀ ਗਈ

Ad Position 21
repet_subhas-goyals [Copy P29]
ਅਜੀਤ ਡੈਸਕ 03-11-2025
ਮੋਗਾ, 2 ਨਵੰਬਰ (ਸੁਰਿੰਦਰਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਧੇਵਾਲਾ ਮੋਗਾ ਵਿਖੇ ਪਿ੍ੰਸੀਪਲ ਰਜੇਸ਼ ਕੁਮਾਰ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਯੁੱਧ ਨਸ਼ਿਆਂ ਵਿਰੁੱਧ ਰੈਲੀ ਕੱਢੀ ਗਈ ਜਿਸ ਦੀ ਅਗਵਾਈ ਤੇਜਵੰਤ ਸਿੰਘ ਸੰਧੂ ਲੈਕਚਰਾਰ ਨੇ ਕੀਤੀ | ਇਸ ਵਿਚ ਸਮੂਹ ਸਕੂਲ ਦੇ ਵਿਦਿਆਰਥੀ, ਸਕੂਲ ਦਾ ਸਟਾਫ਼, ਜਗਜੀਤ ਸਿੰਘ, ਚਮਕੌਰ ਸਿੰਘ, ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਹ ਰੈਲੀ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੱਢੀ ਗਈ ਹੈ | ਅਧਿਆਪਕਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਪਨਾ ਹੈ ਕਿ ਹਰ ਘਰ ਤੇ ਪੰਜਾਬ ਵਿਚੋਂ ਨਸ਼ਾ ਖ਼ਤਮ ਕਰਨਾ ਹੈ | ਇਸ ਕਰ ਕੇ ਬੱਚਿਆਂ ਨੂੰ ਨਸ਼ਿਆਂ ਵਿਰੁੱਧ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤੇ ਆਉਣ ਵਾਲੀ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ | ਤੇਜਵੰਤ ਸਿੰਘ ਸੰਧੂ ਲੈਕਚਰਾਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਇਹ ਕਦਮ ਬਹੁਤ ਹੀ ਸ਼ਲਾਘਾਯੋਗ ਹੈ ਕਿਉਂਕਿ ਅੱਜ ਦੀ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਉਨ੍ਹਾਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਿਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਪਿੰਡ ਫੱਗੂ ਵਿਖੇ ਮੁੜ ਸ਼ੁਰੂ ਹੋਇਆ ਹਫ਼ਤਾਵਾਰੀ ਪਸ਼ੂ ਮੇਲਾ ਅਗਲੀ ਖ਼ਬਰ ਸੰਸਦ ਮੈਂਬਰ ਨਵੀਨ ਜਿੰਦਲ ਸੀਨੀਅਰ ਨਾਗਰਿਕਾਂ ਦੀ ਸੇਵਾ ਲਈ ਸਮਰਪਿਤ-ਰਵਿੰਦਰ ਧੀਮਾਨ
Ad Position 24