ਰਤੀਆ, 2 ਅਕਤੂਬਰ (ਬੇਅੰਤ ਕੌਰ ਮੰਡੇਰ)- ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਦਸਮੇਸ਼ ਦਰਬਾਰ ਰਤੀਆ ਵਲੋਂ ਪਿਛਲੇ 31 ਦਿਨਾਂ ਤੋਂ ਚੱਲ ਰਹੀ ਪ੍ਰਭਾਤ ਫੇਰੀ ਦਾ ਸਮਾਪਤੀ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਸ਼ਬਦ ਗਾਇਨ ਕਰਦੀ ਸੰਗਤ ਬਾਜ਼ਾਰ ਵਿਚੋਂ ਲੰਘ ਕੇ ਗੁਰਦੁਆਰਾ ਸਾਹਿਬ ਪਹੁੰਚੀ | ਇਸ ਦੌਰਾਨ ਭਾਈ ਚਰਨਜੀਤ ਸਿੰਘ ਦੇ ਰਾਗੀ ਜਥੇ ਨੇ ਰੂਹਾਨੀ ਸ਼ਬਦ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ | ਭਾਈ ਹਰਭਜਨ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਸਮਾਪਤੀ ਸਮਾਰੋਹ ਵਿਚ ਗੁਰਦੁਆਰਾ ਸਾਹਿਬ ਦੇ ਵਲੰਟੀਅਰਾਂ ਨੇ ਭਾਈ ਚਰਨਜੀਤ ਸਿੰਘ ਦੇ ਰਾਗੀ ਜਥੇ ਨੂੰ ਸਨਮਾਨਿਤ ਕੀਤਾ |