06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਵਿਸ਼ਨੂੰ ਗਾਰਡਨ ਦੇ ਗੁਰਦੁਆਰਾ ਐੱਸ ਬਲਾਕ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਕੱਢੀ <br/>

Ad Position 21
repet_subhas-goyals [Copy P29]
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਐੱਸ ਬਲਾਕ ਵਿਸ਼ਨੂੰ ਗਾਰਡਨ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੀ ਪ੍ਰਭਾਤ ਫੇਰੀ ਵਿਚ ਕੀਰਤਨ ਕਰਦੀਆਂ ਸੰਗਤਾਂ (ਸੱਜੇ) ਪ੍ਰਭਾਤ ਫੇਰੀ ਵਿਚ ਸ਼ਾਮਿਲ ਪੰਜ ਪਿਆਰੇ | ਅਜੀਤ ਤਸਵੀਰ <br/> 03-11-2025
ਨਵੀਂ ਦਿੱਲੀ,2 ਨਵੰਬਰ (ਜਗਤਾਰ ਸਿੰਘ)- ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਐੱਸ ਬਲਾਕ ਵਿਸ਼ਨੂੰ ਗਾਰਡਨ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਡੀ ਪ੍ਰਭਾਤ ਫੇਰੀ ਕੱਢੀ ਗਈ ¢ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਕੱਢੀ ਗਈ ਇਹ ਪ੍ਰਭਾਤ ਫੇਰੀ ਐੱਸ ਬਲਾਕ ਦੀਆਂ ਸਾਰੀਆਂ ਗਲੀਆਂ ਵਿਚੋਂ ਹੁੰਦੀ ਹੋਈ ਵਾਪਸ ਗੁਰਦੁਆਰਾ ਸਾਹਿਬ ਪੁੱਜੀ ¢ ਇਸ ਪ੍ਰਭਾਤ ਫੇਰੀ ਵਿਚ ਵੱਖ-ਵੱਖ ਕੀਰਤਨੀ ਜਥਿਆਂ , ਗਤਕਾ ਟੀਮਾਂ, ਸਕੂਲੀ ਬੱਚਿਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ਤੇ ਗੁਰੂ ਜਸ ਗਾਇਨ ਕੀਤਾ ¢ ਸਥਾਨਕ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਤਿੰਦਰ ਸਿੰਘ ਨਾਗੀ (ਮੈਂਬਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ),ਹਰਜੀਤ ਸਿੰਘ ਬਿੱਟੂ ਤੇ ਹੋਰਨਾ ਅਹੁਦੇਦਾਰਾਂ ਨੇ ਸੰਗਤਾਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਨਾਲ ਹੀ ਗੁਰਮਤਿ ਉਪਦੇਸ਼ਾਂ 'ਤੇ ਪਹਿਰਾ ਦੇਣ ਲਈ ਪ੍ਰੇਰਿਆ ¢ ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਮਨੁੱਖਤਾ ਦੀ ਭਲਾਈ ਦੇ ਉਪਦੇਸ਼ ਸਿਰਫ਼ ਸਿੱਖਾਂ ਵਾਸਤੇ ਨਹੀਂ ਬਲਕਿ ਸਮੁੱਚੀ ਲੁਕਾਈ ਵਾਸਤੇ ਸਾਂਝੇ ਸੀ ¢ ਇਸ ਮੌਕੇ ਉਨ੍ਹਾਂ ਨੇ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਗੁਰਬਾਣੀ ਤੇ ਸਿੱਖ ਇਤਿਹਾਸ ਨਾਲ ਜੋੜਨ ਦੀ ਅਪੀਲ ਸੰਗਤਾਂ ਨੂੰ ਕੀਤੀ ¢ ਉਨ੍ਹਾਂ ਇਸ ਪ੍ਰਭਾਤ ਫੇਰੀ ਵਿਚ ਸਹਿਯੋਗ ਦੇਣ ਵਾਲਿਆਂ ਸਾਰਿਆਂ ਦਾ ਧੰਨਵਾਦ ਵੀ ਕੀਤਾ ¢

Ad Position 22
No active advertisement
ਪਿਛਲੀ ਖ਼ਬਰ 1984 ਕਤਲੇਆਮ ਦੇ ਇਨਸਾਫ਼ ਲਈ ਕੌਮ ਨੂੰ ਕਦੋਂ ਤਕ ਖੱਜਲ ਖ਼ੁਆਰ ਹੋਣਾ ਪਏਗਾ-ਗੁਰਬਾਣੀ ਰਿਸਰਚ ਫਾਊਾਡੇਸ਼ਨ ਅਗਲੀ ਖ਼ਬਰ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੰਤਰ ਸਕੂਲ ਗੁਰਬਾਣੀ ਕੀਰਤਨ ਮੁਕਾਬਲੇ ਕਰਵਾਏ
Ad Position 24