ਨਵੀਂ ਦਿੱਲੀ,2 ਨਵੰਬਰ (ਜਗਤਾਰ ਸਿੰਘ)- ਗੁਰਬਾਣੀ ਰਿਸਰਚ ਫਾਊਾਡੇਸ਼ਨ ਵੱਲੋਂ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਅਫ਼ਸੋਸਨਾਕ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਦਿੱਲੀ ਸਮੇਤ ਹੋਰਨਾ ਸੂਬਿਆ ਵਿਚ ਹੋਏ ਬੇਗੁਨਾਹ ਸਿੱਖਾਂ ਦੇ ਕਤਲੇਆਮ ਦਾ ਇਨਸਾਫ਼ 41 ਸਾਲ ਬੀਤਣ ਦੇ ਬਾਅਦ ਵੀ ਨਹੀਂ ਮਿਲ ਸਕਿਆ ਹੈ ¢ ਫਾਊਾਡੇਸ਼ਨ ਦੇ ਚੇਅਰਮੈਨ ਪਰਮਜੀਤ ਸਿੰਘ ਵੀਰਜੀ ਨੇ ਕਿਹਾ ਕਿ 1984 ਸਿੱਖ ਕਤਲੇਆਮ , ਸੰਸਾਰ ਵਿਚ ਸਭ ਤੋਂ ਵੱਡੇ ਲੋਕਤੰਤਰ ਮੰਨੇ ਜਾਣ ਵਾਲੇ ਭਾਰਤ ਦੇਸ਼ ਦੇ ਮੱਥੇ 'ਤੇ ਕਾਲਾ ਵੱਡਾ ਧੱਬਾ ਹੈ ਜਿਸ ਨੂੰ ਕਦੀ ਭੁਲਾਇਆ ਨਹੀਂ ਜਾ ਸਕਦਾ ¢ ਉਨ੍ਹਾਂ ਕਿਹਾ ਕਿ 41 ਸਾਲ ਬੀਤਣ ਦੇ ਬਾਅਦ ਮੌਜੂਦਾ ਸਮੇਂ ਵੀ ਕਈ ਦੋਸ਼ੀ ਖੁੱਲ੍ਹੇਆਮ ਘੁੰਮ ਰਹੇ ਹਨ ਜਦਕਿ ਪੀੜਤਾਂ ਨੂੰ ਲੰਮੇ ਸਮੇਂ ਤੋਂ ਇਨਸਾਫ਼ ਦੇ ਲਈ ਖੱਜਲ ਖ਼ੁਆਰ ਹੋਣਾ ਪੈ ਰਿਹਾ ਹੈ ¢ ਉਨ੍ਹਾਂ ਕਿਹਾ ਕਿ ਸਮੇਂ ਸਮੇਂ ਦੀਆਂ ਹਕੂਮਤਾਂ ਵੱਲੋਂ ਪੀੜਤਾਂ ਦੇ ਮੁਆਵਜ਼ੇ ਦੀ ਗੱਲ ਬੜੇ ਜ਼ੋਰ ਸ਼ੋਰ ਨਾਲ ਕੀਤੀ ਜਾਂਦੀ ਹੈ ਪਰ ਸਾਰੇ ਦੋਸ਼ੀਆਂ ਨੂੰ ਸਜ਼ਾ ਦੇ ਕੇ ਸਿੱਖ ਕੌਮ ਨੂੰ ਪੂਰਾ ਇਨਸਾਫ਼ ਦਿਵਾਉਣ ਪ੍ਰਤੀ ਗੰਭੀਰਤਾ ਨਹੀਂ ਵਿਖਾਉਂਦੇ ¢ ਉਨ੍ਹਾਂ ਕਿਹਾ ਕਿ ਹਕੂਮਤਾਂ ਨੂੰ ਚਾਹੀਦਾ ਹੈ ਕਿ ਸਿੱਖ ਕੌਮ ਨੂੰ 1984 ਕਤਲੇਆਮ ਦਾ ਪੂਰਾ ਇਨਸਾਫ਼ ਦਿਵਾਇਆ ਜਾਵੇ ¢