ਰਤੀਆ, 3 ਅਕਤੂਬਰ (ਬੇਅੰਤ ਕੌਰ ਮੰਡੇਰ)- ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਮੌਕੇ ਬਾਬਾ ਸ੍ਰੀ ਵਿਸ਼ਵਕਰਮਾ ਗੁਰਦੁਆਰਾ ਕਮੇਟੀ ਅਤੇ ਸਿੱਖ ਭਾਈਚਾਰੇ ਵਲੋਂ ਸ਼ਹਿਰ ਰਤੀਆ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜੋ ਬੁਢਲਾਡਾ ਰੋਡ, ਟੋਹਾਣਾ ਰੋਡ, ਫ਼ਤਿਹਾਬਾਦ ਰੋਡ, ਮਾਡਲ ਟਾਊਨ ਅਤੇ ਮੁੱਖ ਬਾਜਾਰ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਸਮਾਪਤ ਹੋਇਆ | ਫੁੱਲਾਂ ਨਾਲ ਸ਼ਿੰਗਾਰੀ ਪਾਲਕੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਵਿਚ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਿਰਕਤ ਕੀਤੀ | ਅÏਰਤਾਂ ਨੇ ਸ਼ਬਦ ਕੀਰਤਨ ਕੀਤਾ ਜਦਕਿ ਭਾਈ ਲਖਵੀਰ ਸਿੰਘ ਲੱਖਾ ਅਤੇ ਗਾਇਕ ਜੱਗੀ ਖਾਨ ਨੇ ਢਾਡੀ ਵਾਰਾਂ ਪੇਸ਼ ਕਰ ਕੇ ਗੁਰੂ ਇਤਿਹਾਸ ਨਾਲ ਜੋੜਿਆ | ਗਤਕਾ ਪਾਰਟੀ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਕਸ਼ਮੀਰ ਸਿੰਘ ਅਤੇ ਸਕੱਤਰ ਅਵਤਾਰ ਸਿੰਘ, ਮੇਜਰ ਸਿੰਘ, ਗੁਰਮੀਤ ਸਿੰਘ, ਰਣਜੀਤ ਸਿੰਘ, ਤਿ੍ਲੋਚਨ ਸਿੰਘ, ਕੁਲਵਿੰਦਰ ਸਿੰਘ, ਲਖਵਿੰਦਰ ਸਿੰਘ ਲੱਖਾ ਆਦਿ ਹਾਜ਼ਰ ਸਨ |