ਰਤੀਆ, 4 ਨਵੰਬਰ (ਬੇਅੰਤ ਕੌਰ ਮੰਡੇਰ)- ਸਥਾਨਕ ਪੀ.ਐਲ. ਜਿੰਦਲ ਕਾਨਵੈਂਟ ਸਕੂਲ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਉਤਸ਼ਾਹ ਨਾਲ ਮਨਾਇਆ ਗਿਆ | ਪ੍ਰਾਰਥਨਾ ਸਭਾ ਦੌਰਾਨ ਬੱਚਿਆਂ ਨੇ ਪਹਿਲਾਂ ਜਪੁ ਜੀ ਸਾਹਿਬ ਦਾ ਪਾਠ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਸ਼ਬਦ ਕੀਰਤਨ ਵਿਚ ਗੌਰਵਮਈ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ | ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਬਾਰੇ ਵਿਸਥਾਰ ਨਾਲ ਕਥਾ ਹੋਈ | ਨਰਸਰੀ ਤੋਂ ਚੌਥੀ ਜਮਾਤ ਤੱਕ ਦੇ ਬੱਚਿਆਂ ਨੂੰ ਗੁਰਦੁਆਰਾ ਅਜੀਤਸਰ ਸਾਹਿਬ ਦੇ ਦਰਸ਼ਨ ਕਰਵਾਏ ਅਤੇ ਬੱਚਿਆਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ | ਪ੍ਰਬੰਧਕ ਕਮੇਟੀ ਦੇ ਮੈਂਬਰ ਤਰਸੇਮ ਜਿੰਦਲ ਅਤੇ ਮੋਹਨ ਜੈਨ ਨੇ ਸੰਦੇਸ਼ ਦਿੰਦਿਆਂ ਕਿਹਾ ਕਿ ਸਾਨੂੰ ਅਜਿਹੇ ਮਹਾਨ ਸੰਤਾਂ ਦੇ ਜੀਵਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ | ਪਿ੍ੰਸੀਪਲ ਮੋਨਾ ਤਨੇਜਾ ਨੇ ਅਧਿਆਪਕਾਂ ਅਤੇ ਬੱਚਿਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਵਾਈਸ ਪਿ੍ੰਸੀਪਲ ਸੰਦੀਪ ਅਰੋੜਾ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ |
ਪੀ.ਐਲ. ਜਿੰਦਲ ਕਾਨਵੈਂਟ ਸਕੂਲ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅਜੀਤ ਡੈਸਕ
05-11-2025