16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ-ਪਿ੍ੰਸੀਪਲ ਸੰਧਿਆ ਬਠਲਾ

Ad Position 21
repet_subhas-goyals [Copy P29]
ਅਜੀਤ ਡੈਸਕ 05-11-2025

ਗੂਹਲਾ-ਚੀਕਾ, 4 ਨਵੰਬਰ (ਓ.ਪੀ. ਸੈਣੀ)-ਡੀਏਵੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਚੀਕਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸਕੂਲ ਦੇ ਚਾਰ ਸਦਨਾਂ ਸਵਾਮੀ ਦਯਾਨੰਦ, ਮਹਾਤਮਾ ਹੰਸਰਾਜ, ਸਵਾਮੀ ਵਿਵੇਕਾਨੰਦ ਅਤੇ ਸਵਾਮੀ ਵਿਰਜਾਨੰਦ ਵਿਚਕਾਰ ਸ਼ਬਦ ਗਾਇਨ ਮੁਕਾਬਲਾ ਕਰਵਾਇਆ ਗਿਆ | ਕੈਥਲ ਕਲੱਸਟਰ ਹੈੱਡ ਪਿ੍ੰਸੀਪਲ ਅੰਜੂ ਗੰਭੀਰ ਅਤੇ ਸਕੂਲ ਪਿ੍ੰਸੀਪਲ ਸੰਧਿਆ ਬਠਲਾ, ਜੋ ਪ੍ਰੋਗਰਾਮ ਦੇ ਸ਼ੁਰੂ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸਨ, ਨੇ ਦੀਵਾ ਜਗਾ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ | ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਪਿ੍ੰਸੀਪਲ ਸੰਧਿਆ ਬਠਲਾ ਨੇ ਕਿਹਾ ਕਿ ਸਾਨੂੰ ਇਨ੍ਹਾਂ ਸਿੱਖਿਆਵਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ, ਜੋ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਆਪਸੀ ਭਾਈਚਾਰੇ ਵਿਚ ਰਹਿਣ, ਪ੍ਰਮਾਤਮਾ ਦਾ ਨਾਮ ਜਪਣ, ਭੋਜਨ ਸਾਂਝਾ ਕਰਨ ਅਤੇ ਚੰਗੇ ਕਰਮ ਕਰਨ ਦੀ ਸਿੱਖਿਆ ਦਿੱਤੀ ਸੀ | ਇਸ ਸ਼ਬਦ ਗਾਇਨ ਮੁਕਾਬਲੇ ਦੌਰਾਨ, ਸਕੂਲ ਦੇ ਚਾਰੇ ਹਾਊਸਾਂ ਦੇ ਵਿਦਿਆਰਥੀਆਂ ਨੇ ਸਬਦ ਗਾਇਨ ਕੀਤੇ | ਇਸ ਦੌਰਾਨ ਬੱਚਿਆਂ ਨੇ ਕਵੀਸ਼ਰੀ, ਕਵਿਤਾਵਾਂ ਅਤੇ ਭਾਸ਼ਣ ਪੇਸ਼ ਕੀਤੇ, ਜਿਸ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੀ ਮਹਾਨਤਾ ਨੂੰ ਉਜਾਗਰ ਕੀਤਾ ਗਿਆ | ਸਵਾਮੀ ਦਯਾਨੰਦ ਨੇ ਇਸ ਅੰਤਰ-ਹਾਊਸ ਸ਼ਬਦ ਗਾਇਨ ਮੁਕਾਬਲੇ 'ਚ ਪਹਿਲਾ ਅਤੇ ਮਹਾਤਮਾ ਹੰਸਰਾਜ ਹਾਊਸ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਪ੍ਰੋਗਰਾਮ ਦੇ ਅੰਤ 'ਚ ਬੱਚਿਆਂ ਨੂੰ ਪ੍ਰਸ਼ਾਦ ਵੰਡਿਆ ਗਿਆ | ਸਮਾਗਮ 'ਚ ਸਕੂਲ ਦੇ ਸਾਰੇ ਅਧਿਆਪਕ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਮੌਕੇ ਅੰਬਾਲਾ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਪੀ.ਐਲ. ਜਿੰਦਲ ਕਾਨਵੈਂਟ ਸਕੂਲ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24