16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਮੌਕੇ ਅੰਬਾਲਾ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 05-11-2025

ਕਰਨਾਲ, 4 ਨਵੰਬਰ (ਗੁਰਮੀਤ ਸਿੰਘ ਸੱਗੂ)-ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਮੌਕੇ ਅੱਜ ਅੰਬਾਲਾ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਇਤਿਹਾਸਿਕ ਸਥਾਨ ਗੁਰਦੁਆਰਾ ਮੰਜੀ ਸਾਹਿਬ ਤੋਂ ਸਵੇਰੇ 11.30 ਵਜੇ ਪੰਜ ਪਿਆਰਿਆਂ ਅਗਵਾਈ ਸ਼ੁਰੂ ਹੋਇਆ ਅਤੇ ਮੀਰੀ ਪੀਰੀ ਚੌਕ, ਪੁਰਾਣੀ ਸਬਜ਼ੀ ਮੰਡੀ, ਨਾਹਨ ਹਾਊਸ, ਜਗਾਧਰੀ ਗੇਟ, ਪਟੇਲ ਰੋਡ ਅਤੇ ਮੇਨ ਬਾਜ਼ਾਰ ਤੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਮੰਜੀ ਸਾਹਿਬ ਪੁੱਜ ਕੇ ਸਮਾਪਤ ਹੋਇਆ | ਇਸ ਨਗਰ ਕੀਰਤਨ ਵਿਚ ਗੁਰੂ ਹਰਗੋਬਿੰਦ ਸਾਹਿਬ ਹਾਈ ਸਕੂਲ, ਗੁਰੂ ਹਰਗੋਬਿੰਦ ਸਾਹਿਬ ਪਬਲਿਕ ਸਕੂਲ ਤੇ ਕਲਗੀਧਰ ਸਕੂਲ ਦੇ ਬੱਚਿਆਂ ਨੇ ਹਿੱਸਾ ਲਿਆ | ਇਸ ਦੌਰਾਨ ਇਸਤਰੀ ਸਤਿਸੰਗ ਜਥਾ ਅਤੇ ਸੇਵਕ ਜਥੇਦਾਰ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗਤਕਾ ਜਥੇ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ | ਸਿੱਖ ਫੈਡਰੇਸ਼ਨ ਦੇ ਜਨਰਲ ਸਕੱਤਰ ਜਥੇਦਾਰ ਚਰਨਜੀਤ ਸਿੰਘ ਟੱਕਰ ਨੇ ਮੀਰੀ ਪੀਰੀ ਚੌਕ 'ਤੇ ਇਸ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਅਤੇ ਕਿਹਾ ਕਿ ਜਦੋਂ ਗੁਰੂ ਨਾਨਕ ਦੇਵ ਜੀ ਦਾ ਜਨਮ ਹੋਇਆ ਸੀ, ਉਸ ਸਮੇਂ ਇਸ ਧਰਤੀ ਉੱਪਰ ਅਗਿਆਨਤਾ ਅਤੇ ਵਹਿਮਾਂ ਦਾ ਇਕ ਅੰਧਕਾਰ ਛਾਇਆ ਹੋਇਆ ਸੀ, ਗੁਰੂ ਜੀ ਦਾ ਪ੍ਰਕਾਸ਼ ਇਸ ਅੰਧਕਾਰ ਨੂੰ ਮਿਟਾਉਣ ਲਈ ਹੋਇਆ ਸੀ | ਉਨਾਂ ਆਪਣੇ ਉਪਦੇਸ਼ਾਂ ਰਾਹੀਂ ਸਮਾਜ ਵਿਚ ਚੱਲ ਰਹੇ ਅਡੰਬਰਾਂ, ਵਹਿਮਾਂ ਅਤੇ ਭਰਮਾਂ ਦਾ ਖੰਡਨ ਕੀਤਾ | ਉਨ੍ਹਾਂ ਕਿਹਾ ਕਿ ਸਾਨੂੰ ਅੱਜ ਵੀ ਗੁਰੂ ਨਾਨਕ ਦੇਵ ਜੀ ਦੇ ਦਿੱਤੇ ਉਪਦੇਸ਼ਾਂ ਉੱਪਰ ਚੱਲਣ ਦੀ ਜਰੂਰਤ ਹੈ |

Ad Position 22
No active advertisement
ਪਿਛਲੀ ਖ਼ਬਰ 14 ਹਰਿਆਣਾ ਬਟਾਲੀਅਨ ਐਨ. ਸੀ. ਸੀ. ਦੇ ਸਾਲਾਨਾ ਸਿਖਲਾਈ ਕੈਂਪ ਦੌਰਾਨ ਕਰਨਲ ਜਰਨੈਲ ਸਿੰਘ ਨੇ ਦਿੱਤਾ ਉਦਘਾਟਨੀ ਭਾਸ਼ਨ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ-ਪਿ੍ੰਸੀਪਲ ਸੰਧਿਆ ਬਠਲਾ
Ad Position 24