16-09-2026
ਅੱਖਰ:
Ad Position 18
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਚੀਕਾ ਦੇ ਗੁਰਦੁਆਰਾ ਛੇਵੀਂ ਅਤੇ ਨੌਵੀਂ ਪਾਤਸ਼ਾਹੀ ਵਲੋਂ ਕੱਢੀ ਸ਼ੋਭਾ ਯਾਤਰਾ ਦਾ ਕਈ ਥਾਵਾਂ 'ਤੇ ਸ਼ਾਨਦਾਰ ਸਵਾਗਤ

Ad Position 21
repet_subhas-goyals [Copy P29]
ਅਜੀਤ ਡੈਸਕ 05-11-2025

ਗੂਹਲਾ ਚੀਕਾ, 4 ਨਵੰਬਰ (ਓ.ਪੀ. ਸੈਣੀ)-ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਮਨਾਉਣ ਲਈ ਗੁਰਦੁਆਰਾ ਸਾਹਿਬ ਛੇਵੀਂ ਅਤੇ ਨੌਵੀਂ ਪਾਤਸ਼ਾਹੀ ਚੀਕਾ ਵਲੋਂ ਕੱਢੇ ਗਏ ਨਗਰ ਕੀਰਤਨ ਵਿਚ ਕਈ ਧਰਮਾਂ ਦੇ ਲੋਕੀ ਪਹੁੰਚੇ ਜਿੱਥੇ ਨਾ ਸਿਰਫ ਸ਼ੋਭਾ ਯਾਤਰਾ ਦੀ ਸ਼ਾਨ ਵਧਾਈ ਬਲਕਿ ਆਪਣੀ ਸ਼ਰਧਾ ਦਾ ਪ੍ਰਮਾਣ ਵੀ ਕੀਤਾ | ਕਈ ਥਾਵਾਂ 'ਤੇ ਸ਼ਰਧਾਲੂਆਂ ਵਲੋਂ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ | ਸ਼ੋਭਾ ਯਾਤਰਾ ਚੀਕਾ ਦੇ ਗੁਰਦੁਆਰਾ ਸਾਹਿਬ ਛੇਵੀਂ ਅਤੇ ਨੌਵੀਂ ਪਾਤਿਸ਼ਾਹੀ ਤੋਂ ਸ਼ੁਰੂ ਹੋਇਆ ਅਤੇ ਨਿਰਧਾਰਿਤ ਸਥਾਨਾਂ ਵਿਚੋਂ ਲੰਘਣ ਤੋਂ ਬਾਅਦ, ਚੀਕਾ ਗੁਰਦੁਆਰਾ ਸਾਹਿਬ ਵਾਪਸ ਪਰਤੀ | ਪਾਲਕੀ ਸਾਹਿਬ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ | ਨਗਰ ਕੀਰਤਨ ਅੱਗੇ ਔਰਤਾਂ ਝਾੜੂ ਦੀ ਸੇਵਾ ਕਰ ਰਹੀਆਂ ਸਨ ਅਤੇ ਵੱਡੀ ਗਿਣਤੀ ਵਿਚ ਸ਼ਰਧਾਲੂ ਪਾਲਕੀ ਸਾਹਿਬ ਦੇ ਪਿੱਛੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਚੱਲ ਰਹੇ ਸਨ | ਸ਼ਰਧਾਲੂ ਸੋਭਾ ਯਾਤਰਾ ਦੌਰਾਨ ਸੇਵਾ ਵਿਚ ਸਰਗਰਮ ਹਿੱਸਾ ਲੈ ਰਹੇ ਸਨ | ਇਸ ਮੌਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮੇਜਰ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸੇਵਾ ਵਿਚ ਸਰਗਰਮ ਹਿੱਸਾ ਲਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਸੁਰਜੀਤ ਸਿੰਘ ਦੇ ਨਾਲ ਗੁਰਦੁਆਰਾ ਸਟਾਫ਼ ਅਤੇ ਵੱਡੀ ਗਿਣਤੀ ਵਿਚ ਸ਼ਰਧਾਲੂ ਮੌਜੂਦ ਸਨ |

Ad Position 22
Gakhal new [Copy P22]
Ad Position 22
ਪਿਛਲੀ ਖ਼ਬਰ ਬਿਜਲੀ ਦੀਆਂ ਤਾਰਾਂ ਨਾਲ ਉਲਝਿਆ ਓਵਰਲੋਡ ਟਰੱਕ ਅਗਲੀ ਖ਼ਬਰ 14 ਹਰਿਆਣਾ ਬਟਾਲੀਅਨ ਐਨ. ਸੀ. ਸੀ. ਦੇ ਸਾਲਾਨਾ ਸਿਖਲਾਈ ਕੈਂਪ ਦੌਰਾਨ ਕਰਨਲ ਜਰਨੈਲ ਸਿੰਘ ਨੇ ਦਿੱਤਾ ਉਦਘਾਟਨੀ ਭਾਸ਼ਨ
Ad Position 24