ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਗੁਰੂ ਨਾਨਕ ਖਾਲਸਾ ਕਾਲਜ ਯਮੁਨਾਨਗਰ ਵਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨਾਲ ਸਮਝੌਤਾ ਸਹੀਬੱਧ

Ad Position 21
No active advertisement
ਅਜੀਤ ਡੈਸਕ 05-11-2025
ਯਮੁਨਾਨਗਰ, 4 ਨਵੰਬਰ (ਗੁਰਦਿਆਲ ਸਿੰਘ ਨਿਮਰ)-ਸਥਾਨਕ ਗੁਰੂ ਨਾਨਕ ਖਾਲਸਾ ਕਾਲਜ ਵਲੋਂ ਆਪਣੇ ਵਿਦਿਆਰਥੀਆਂ 'ਚ ਸਿੱਖ ਸੱਭਿਆਚਾਰ, ਵਿਰਾਸਤ, ਕਦਰਾਂ-ਕੀਮਤਾਂ ਅਤੇ ਪ੍ਰੰਪਰਾਵਾਂ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਤਹਿਤ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨਾਲ ਇਕ ਸਮਝੌਤਾ ਸਹੀਬੱਧ ਕੀਤਾ ਗਿਆ | ਇਸ ਸਮਝੌਤੇ ਰਾਹੀਂ ਨੌਜਵਾਨਾਂ ਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਨੂੰ ਅਪਨਾਉਣ ਅਤੇ ਉਨ੍ਹਾਂ ਦੀਆਂ ਨੈਤਿਕ ਕਦਰਾਂ-ਕੀਮਤਾਂ ਨੂੰ ਵਿਕਸਿਤ ਕਰਨ ਲਈ ਸ਼ਕਤੀ ਦਿੱਤੀ ਜਾਵੇਗੀ | ਇਸ ਤੋਂ ਇਲਾਵਾ ਨੈਤਿਕ ਨੀਂਹ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਵਿੱਦਿਅਕ, ਅਧਿਆਤਮਕ ਅਤੇ ਮੁੱਲ-ਆਧਾਰਿਤ ਪ੍ਰੋਗਰਾਮ ਅਤੇ ਗਤੀਵਿਧੀਆਂ ਦਾ ਪ੍ਰਬੰਧ ਕੀਤਾ ਜਾਵੇਗਾ | ਇਸ ਮੌਕੇ ਬੋਲਦਿਆਂ ਕਾਲਜ ਪਿ੍ੰ. ਡਾ. ਅਰਵਿੰਦਰ ਸਿੰਘ ਭੱਲਾ ਨੇ ਕਿਹਾ ਕਿ ਇਹ ਸਮਝੌਤਾ ਵਿਦਿਆਰਥੀਆਂ ਦੇ ਚਰਿੱਤਰ ਨੂੰ ਨਿਖਾਰਨ 'ਚ ਮਦਦ ਕਰੇਗਾ ਅਤੇ ਉਨ੍ਹਾਂ ਨੂੰ ਅਮੀਰ ਸਿੱਖ ਵਿਰਾਸਤ ਨਾਲ ਜੋੜਨ 'ਚ ਮਹੱਤਵਪੂਰਨ ਭੂਮਿਕਾ ਨਿਭਾਏਗਾ | ਉਨ੍ਹਾਂ ਕਿਹਾ ਕਿ ਅੱਜ ਦੇ ਤੇਜ਼ੀ ਨਾਲ ਬਦਲ ਰਹੇ ਸੰਸਾਰ 'ਚ ਸਾਡੀ ਸੱਭਿਆਚਾਰਕ ਪਛਾਣ ਨੂੰ ਸੁਰੱਖਿਅਤ ਰੱਖਣਾ ਮਹੱਤਵਪੂਰਨ ਹੈ ਅਤੇ ਇਸ ਵਾਸਤੇ ਅਜਿਹਾ ਸਹਿਯੋਗ ਜ਼ਰੂਰੀ ਹੈ | ਇਸੇ ਦੌਰਾਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਵਧੀਕ ਮੁੱਖ ਸਕੱਤਰ ਅਜਿੰਦਰਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਸਾਲਾਂ ਤੋਂ ਭਾਰਤ ਦੇ ਵੱਖ-ਵੱਖ ਰਾਜਾਂ ਸਮੇਤ ਵਿਦੇਸ਼ਾਂ 'ਚ ਸਿੱਖ ਸਿਧਾਂਤਾਂ, ਮਨੁੱਖੀ ਕਦਰਾਂ-ਕੀਮਤਾਂ ਅਤੇ ਸਮਾਜ ਸੇਵਾ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਕੰਮ ਕਰ ਰਹੀ ਹੈ | ਸਮਝੌਤੇ 'ਤੇ ਦਸਤਖ਼ਤ ਕਰਨ ਮੌਕੇ ਡਾ. ਰਜਿੰਦਰ ਸਿੰਘ ਵੋਹਰਾ, ਡਾ. ਤਿਲਕ ਰਾਜ, ਡਾ. ਕਿਰਨਪਾਲ ਸਿੰਘ ਵਿਰਕ, ਡਾ. ਅਮਰਜੀਤ ਸਿੰਘ ਅਤੇ ਪ੍ਰੋ. ਜਸਪ੍ਰੀਤ ਸਿੰਘ ਆਦਿ ਵੀ ਹਾਜ਼ਰ ਸਨ | ਅੰਤ 'ਚ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਰਣਦੀਪ ਸਿੰਘ ਜੌਹਰ ਨੇ ਆਪਣੇ ਸੰਦੇਸ਼ 'ਚ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਹ ਸਮਝੌਤਾ ਅਧਿਆਤਮਕ ਸਿੱਖਿਆ ਨੂੰ ਅਕਾਦਮਿਕ ਉੱਤਮਤਾ ਨਾਲ ਜੋੜਗੇ ਅਤੇ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਲਈ ਨਵੇਂ ਰਾਹ ਖੋਲ੍ਹੇਗਾ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਯੁਵਕ ਮੇਲਾ-2025 ਸਮਾਰੋਹ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਅਗਲੀ ਖ਼ਬਰ ਕੋਲਕਾਤਾ 'ਚ ਐਸ. ਆਈ. ਆਰ. ਵਿਰੁੱਧ ਮਮਤਾ ਦਾ ਰੋਸ ਮਾਰਚ
Ad Position 24
No active advertisement