ਕਿਸ਼ਨਪੁਰਾ ਕਲਾਂ, 21 ਨਵੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਲਾਇੰਸ ਕਲੱਬ ਯੂਥ ਜਗਰਾਉਂ ਤੇ ਬਲੱਡ ਸੇਵਾ ਸੁਸਾਇਟੀ ਜਗਰਾਉਂ ਵਲੋਂ ਸਵਰਗਵਾਸੀ ਮਲਕੀਤ ਸਿੰਘ ਮੱਲ੍ਹੀ ਦੀ ਯਾਦ 'ਚ ਅੱਖਾਂ ਦਾ ਜਾਂਚ ਕੈਂਪ 23 ਨਵੰਬਰ ਦਿਨ ਐਤਵਾਰ ਨੂੰ ਡੇਰਾ ਬਾਬਾ ਘਮੰਡੀ ਦਾਸ ਤਲਵੰਡੀ ਮੱਲ੍ਹੀਆਂ ਵਿਖੇ ਲਗਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਸਮਾਜਿਕ ਜਾਗਿ੍ਤੀ ਫਰੰਟ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਮੱਲ੍ਹੀ, ਸਰਪੰਚ ਗੁਰਪਿੰਦਰ ਸਿੰਘ, ਮਹੰਤ ਕੇਵਲ ਦਾਸ, ਇੰਦਰਪਾਲ ਮੱਲ੍ਹੀ, ਰਾਣਾ ਮੱਲ੍ਹੀ ਆਦਿ ਨੇ ਦੱਸਿਆ ਕਿ ਸਤਲੁਜ ਆਈ ਹਸਪਤਾਲ ਜਗਰਾਉਂ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਗਰਾਮ ਪੰਚਾਇਤ, ਗੁਰਦੁਆਰਾ ਪ੍ਰਬੰਧਕ ਕਮੇਟੀ, ਐਨ. ਆਰ. ਆਈ. ਵੀਰਾਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ ਤੇ ਚਿੱਟੇ ਮੋਤੀਏ ਦੇ ਮੁਫ਼ਤ ਅਪਰੇਸ਼ਨ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਮਰੀਜ਼ ਆਪਣੇ ਆਧਾਰ ਕਾਰਡ ਦੀ ਫੋਟੋ ਕਾਪੀ ਨਾਲ ਲੈ ਕੇ ਆਉਣ |