ਕਰਨਾਲ, 22 ਨਵੰਬਰ (ਗੁਰਮੀਤ ਸਿੰਘ ਸੱਗੂ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ 350ਵੀਂ ਵਰ੍ਹੇਗੰਢ ਨੂੰ ਸਮਰਪਿਤ ਨਗਰ ਕੀਰਤਨ ਕੱਲ੍ਹ ਕਰਨਾਲ ਸ਼ਹਿਰ 'ਚੋਂ ਲੰਘੇਗਾ | ਗੁਰਪੁਰਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਰਿੰਦਰ ਸਿੰਘ ਅਤੇ ਜਨਰਲ ਸਕੱਤਰ ਜਥੇਦਾਰ ਇੰਦਰਪਾਲ ਸਿੰਘ ਨੇ ਇਸ ਨਗਰ ਕੀਰਤਨ 'ਚ ਵੱਧ ਤੋਂ ਵੱਧ ਸੰਗਤਾਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ | ਗੁਰਪੁਰਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਰਿੰਦਰ ਸਿੰਘ ਅਤੇ ਜਨਰਲ ਸਕੱਤਰ ਜਥੇਦਾਰ ਇੰਦਰਪਾਲ ਸਿੰਘ ਨੇ ਕਿਹਾ ਕਿ ਜਦੋਂ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰ 'ਚ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਿਆ ਹੈ, ਉਦੋਂ ਤੋਂ ਸਿੱਖ ਭਾਈਚਾਰੇ ਨੂੰ ਪੂਰਾ ਸਤਿਕਾਰ ਮਿਲਿਆ ਹੈ | ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਅਤੇ ਸ਼ਹੀਦੀ ਦਿਵਸ ਸਰਕਾਰੀ ਪੱਧਰ 'ਤੇ ਮਨਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਮੌਕੇ ਪ੍ਰਧਾਨ ਮੰਤਰੀ ਮੋਦੀ, ਕੇਂਦਰੀ ਮੰਤਰੀ ਮਨੋਹਰ ਲਾਲ ਅਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਗੁਰੂ ਸਾਹਿਬਾਨ ਨੂੰ ਸ਼ਰਧਾਂਜਲੀ ਭੇਟ ਕਰਨਗੇ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜਿਸ ਸ਼ਾਨਦਾਰ ਢੰਗ ਨਾਲ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਮਨਾ ਰਹੀ ਹੈ, ਉਹ ਪ੍ਰਸ਼ੰਸਾਯੋਗ ਹੈ | ਉਨ੍ਹਾਂ ਨੇ ਸਾਰਿਆਂ ਨੂੰ 25 ਨਵੰਬਰ ਨੂੰ ਸ਼ਹੀਦੀ ਦਿਵਸ ਸਮਾਗਮ 'ਚ ਵੱਡੀ ਗਿਣਤੀ 'ਚ ਸ਼ਾਮਿਲ ਹੋਣ ਅਤੇ ਪ੍ਰਧਾਨ ਮੰਤਰੀ ਮੋਦੀ ਦੇ ਵਿਚਾਰਾਂ ਨੂੰ ਸੁਣਨ ਦੀ ਅਪੀਲ ਕੀਤੀ |