ਕਰਨਾਲ, 22 ਨਵੰਬਰ ( ਗੁਰਮੀਤ ਸਿੰਘ ਸੱਗੂ)-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਸਤੀ ਦਾਸ , ਭਾਈ ਮਤੀ ਦਾਸ ਅਤੇ ਭਾਈ ਦਿਆਲਾ ਦੀ ਸ਼ਹੀਦੀ ਸ਼ਤਾਬਦੀ ਪੂਰੇ ਵਿਸ਼ਵ 'ਚ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ | ਇਸ ਸੰਬੰਧ 'ਚ ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ ਦੀ ਦੇਖ-ਰੇਖ ਹੇਠ ਸਮੂਹ ਮੈਂਬਰ ਸਾਹਿਬਾਨ (ਹਰਿਆਣਾ ਸੂਬਾ) ਧਰਮ ਪ੍ਰਚਾਰ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ 'ਸੀਸ ਮਾਰਗ ਨਗਰ ਕੀਰਤਨ' ਗੁਰਦੁਆਰਾ ਸੀਸ ਗੰਜ ਸਾਹਿਬ ਚਾਂਦਨੀ ਚੌਕ ਦਿੱਲੀ ਤੋਂ 25 ਨਵੰਬਰ ਨੂੰ ਸਵੇਰੇ 10 ਵਜੇ ਸਜਾਇਆ ਜਾਵੇਗਾ, ਜੋ ਕਿ ਬਾਗਪਤ ਤੋਂ ਹੁੰਦਾ ਹੋਇਆ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮੈਮੋਰੀਅਲ ਬੜਖਾਲਸਾ (ਰਾਈ) ਹਰਿਆਣਾ ਵਿਖੇ ਪੁੱਜੇਗਾ, ਜਿਥੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ | ਇਸ ਤੋਂ ਅੱਗੇ ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੈਕਟਰ-15 ਸੋਨੀਪਤ (ਦੁਪਹਿਰ ਦਾ ਲੰਗਰ ), ਪਾਣੀਪਤ, ਘਰੌਂਡਾ, ਕਰਨਾਲ ਨਮਸਤੇ ਚੌਕ, ਡੇਰਾ ਕਾਰ ਸੇਵਾ, ਕਲੰਦਰੀ ਗੇਟ, ਗੁਰਦੁਆਰਾ ਸੁਖਮਨੀ ਸਾਹਿਬ ਸੈਕਟਰ-7 ਜੀ. ਟੀ. ਰੋਡ ਕਰਨਾਲ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਤਰਾਵੜੀ ਵਿਖੇ ਰਾਤ ਦਾ ਠਹਿਰਾਓ ਕਰੇਗਾ | 26 ਨਵੰਬਰ ਨੂੰ ਸਵੇਰੇ 9 ਵਜੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਤਰਾਵੜੀ ਤੋਂ ਚੱਲ ਕੇ ਨਗਰ ਕੀਰਤਨ ਪਿੰਡ ਨੀਲੋਖੇੜੀ, ਨੀਲੋਖੇੜੀ ਸ਼ਹਿਰ, ਸਮਾਣਾ ਬਾਹੂ, ਬੈਰਸਾਲ, ਭਾਦਸੋਂ, ਸੋਢੀ ਬੋਢੀ, ਉਮਰੀ ਚੌਕ, ਗੁਰਦੁਆਰਾ ਸਾਹਿਬ ਸੈਕਟਰ-3 ਕੁਰੂਕਸ਼ੇਤਰ, ਜਿੰਦਲ ਚੌਕ, ਬੈਕੁੰਠ ਧਾਮ ਗੁਰਦੁਆਰਾ, ਗੁਰਦੁਆਰਾ ਸਾਹਿਬ ਸੈਕਟਰ-7 ਰਤਗਲ, ਗੁਰਦੁਆਰਾ ਸਾਹਿਬ ਨੀਲਧਾਰੀ ਸੰਪਰਦਾ ਪਿਪਲੀ, ਸ਼ਾਹਬਾਦ, ਗੁਰਦੁਆਰਾ ਮੰਜੀ ਸਾਹਿਬ ਲਾਡਵਾ ਰੋਡ ਸ਼ਾਹਬਾਦ (ਦੁਪਹਿਰ ਦਾ ਲੰਗਰ), ਆਦੇਸ਼ ਹਸਪਤਾਲ, ਮੋਹੜਾ, ਸ਼ਾਹਪੁਰ ਮਛੋਂਡਾ, ਅੰਬਾਲਾ-ਪਲਟਨ ਚੌਕ (ਪੁਲ ਥੱਲ੍ਹੇ ), ਨਾਹਨ ਹਾਊਸ ਚੌਕੀ ਨੰਬਰ 4 ਤੇ ਗੁਰਦੁਆਰਾ ਸੀਸ ਗੰਜ ਸਾਹਿਬ ਨੂੰ ਹੁੰਦਾ ਹੋਇਆ ਗੁਰਦੁਆਰਾ ਮੰਜੀ ਸਾਹਿਬ ਅੰਬਾਲਾ ਵਿਖੇ ਪਹੁੰਚ ਕੇ ਰਾਤ ਦਾ ਵਿਸ਼ਰਾਮ ਕਰੇਗਾ | 27 ਨਵੰਬਰ ਨੂੰ ਸਵੇਰੇ 9 ਵਜੇ ਗੁਰਦੁਆਰਾ ਮੰਜੀ ਸਾਹਿਬ ਅੰਬਾਲਾ ਤੋਂ ਚੱਲ ਕੇ ਨਗਰ ਕੀਰਤਨ ਬਲਦੇਵ ਨਗਰ, ਡੇਰਾਬੱਸੀ, ਭਾਂਖਰਪੁਰ, ਗੁਰਦੁਆਰਾ ਸ੍ਰੀ ਨਾਭਾ ਸਾਹਿਬ ਜ਼ੀਰਕਪੁਰ ਵਿਖੇ ਰਾਤ ਦਾ ਠਹਿਰਾਓ ਕਰੇਗਾ | 28 ਨਵੰਬਰ ਨੂੰ ਸਵੇਰੇ 9 ਵਜੇ ਗੁਰਦੁਆਰਾ ਸ੍ਰੀ ਨਾਭਾ ਸਾਹਿਬ ਜ਼ੀਰਕਪੁਰ ਤੋਂ ਚੱਲ ਕੇ ਖਰੜ, ਰੋਪੜ ਤੇ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਕੀਰਤਪੁਰ ਸਾਹਿਬ ਵਿਖੇ ਰਾਤਰੀ ਦਾ ਠਹਿਰਾਓ ਕਰੇਗਾ | ਇਸ ਤੋਂ ਬਾਅਦ 29 ਨਵੰਬਰ ਨੂੰ ਸਵੇਰੇ 9 ਵਜੇ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਕੀਰਤਪੁਰ ਸਾਹਿਬ ਤੋਂ ਚੱਲ ਕੇ ਗੁਰਦੁਆਰਾ ਸੀਸ ਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਵੇਗਾ |