ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸਰਕਾਰੀ ਸਕੂਲ ਕਸੌਰ 'ਚ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 23-11-2025
ਗੂਹਲਾ, ਚੀਕਾ, 22 ਨਵੰਬਰ (ਓ.ਪੀ. ਸੈਣੀ)-ਸੰਸਾਰ ਭਰ ਵਿਚ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਇਸੇ ਤਰ੍ਹਾਂ ਹਰਿਆਣਾ ਸਰਕਾਰ ਵੀ ਵੱਖ-ਵੱਖ ਸਿੱਖ ਸੰਸਥਾਵਾਂ ਦੇ ਸਹਿਯੋਗ ਨਾਲ ਇਸ ਦਿਹਾੜੇ ਨੂੰ ਮਨਾ ਰਹੀ ਹੈ | ਪੰਜਾਬੀ ਅਧਿਆਪਕ ਨਿਸ਼ਾਨ ਸਿੰਘ ਗਿੱਲ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਸੌਰ ਵਿਖੇ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਵਿਦਿਆਰਥੀਆਂ ਨਾਲ ਗੁਰੂ ਸਾਹਿਬ ਦੀ ਅਦੁੱਤੀ ਸ਼ਹਾਦਤ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਕਿ ਗੁਰੂ ਸਾਹਿਬ ਨੇ ਮਨੁੱਖੀ ਅਧਿਕਾਰਾਂ ਦੀ ਰਾਖੀ ਕਰਦੇ ਹੋਏ ਕਸ਼ਮੀਰੀ ਪੰਡਿਤਾਂ ਦੀ ਫ਼ਰਿਆਦ 'ਤੇ ਸਮੇਂ ਦੀ ਹਕੂਮਤ ਨਾਲ ਵਿਚਾਰਕ ਲੜਾਈ ਲੜੀ | ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨਾਂ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਨਾ ਵੀ ਦਿੱਤੀ ਗਈ | ਵਿਦਿਆਰਥੀਆਂ ਵਲੋਂ ਗੁਰੂ ਸਾਹਿਬ ਦੀ ਸ਼ਹੀਦੀ ਨੂੰ ਸਮਰਪਿਤ ਕਵਿਤਾਵਾਂ ਅਤੇ ਸ਼ਬਦਾਂ ਦਾ ਗਾਇਣ ਕੀਤਾ ਗਿਆ | ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਗੁਰੂ ਸਾਹਿਬ ਦੀ ਇਸ ਅਦੁੱਤੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਕੁਲਵੰਤ ਸਿੰਘ, ਜੀਵਨ ਦਾਸ, ਅੰਕਿਤ, ਪਵਨ ਕੁਮਾਰ, ਦਰਸ਼ਨ ਸਿੰਘ, ਬਿਕਰਮ ਸਿੰਘ, ਅਮਨਦੀਪ ਗੋਇਲ, ਜੋਗਿੰਦਰ ਕੁਮਾਰ, ਆਜ਼ਾਦ ਸਿੰਘ, ਰਣਜੀਤ ਸਿੰਘ, ਪ੍ਰਵੀਨ, ਭਾਵਨਾ, ਪੰਮੀ ਦੇਵੀ ਅਤੇ ਸਮੂਹ ਸਕੂਲ ਸਟਾਫ਼ ਹਾਜ਼ਰ ਰਿਹਾ |
Ad Position 22
No active advertisement
ਪਿਛਲੀ ਖ਼ਬਰ ਦੋ ਮੋਟਰਸਾਈਕਲ ਸਵਾਰ ਨੌਜਵਾਨ ਹੈਰੋਇਨ ਸਮੇਤ ਗਿ੍ਫ਼ਤਾਰ ਅਗਲੀ ਖ਼ਬਰ 'ਸੀਸ ਮਾਰਗ ਨਗਰ ਕੀਰਤਨ' 25 ਨਵੰਬਰ ਨੂੰ ਚਾਂਦਨੀ ਚੌਕ ਦਿੱਲੀ ਤੋਂ ਆਰੰਭ ਹੋਵੇਗਾ-ਸੁਖਵਿੰਦਰ ਸਿੰਘ
Ad Position 24
No active advertisement