ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਦੋ ਮੋਟਰਸਾਈਕਲ ਸਵਾਰ ਨੌਜਵਾਨ ਹੈਰੋਇਨ ਸਮੇਤ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 23-11-2025
ਕਾਲਾਂਵਾਲੀ/ਸਿਰਸਾ, 22 ਨਵੰਬਰ (ਭੁਪਿੰਦਰ ਪੰਨੀਵਾਲੀਆ)-ਨਸ਼ਾ ਤਸਕਰਾਂ ਵਿਰੁੱਧ ਇਕ ਵਿਸ਼ੇਸ਼ ਮੁਹਿੰਮ ਦੇ ਹਿੱਸੇ ਵਜੋਂ ਸੀਆਈਏ ਸਿਰਸਾ ਪੁਲੀਸ ਨੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ 10 ਗ੍ਰਾਮ 44 ਮਿਲੀਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਇਹ ਜਾਣਕਾਰੀ ਦਿੰਦੇ ਹੋਏ ਸੀਆਈਏ ਸਿਰਸਾ ਦੇ ਇੰਚਾਰਜ ਸੁਖਜੀਤ ਸਿੰਘ ਨੇ ਦੱਸਿਆ ਕਿ ਸੀਆਈਏ ਸਿਰਸਾ ਦੀ ਇੱਕ ਪੁਲੀਸ ਟੀਮ ਰੋੜੀ ਦੇ ਨਹਿਰੀ ਪੁਲ 'ਤੇ ਮੌਜੂਦ ਸੀ | ਪੁਲੀਸ ਨੇ ਇਸ ਦੌਰਾਨ ਦੋ ਨੌਜਵਾਨਾਂ ਨੂੰ ਇੱਕ ਮੋਟਰਸਾਈਕਲ 'ਤੇ ਆਉਂਦੇ ਦੇਖਿਆ ਗਿਆ | ਜਦੋਂ ਨੌਜਵਾਨਾਂ ਨੇ ਅਚਾਨਕ ਪਿੱਛੇ ਮੁੜ ਕੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਉਹਨਾਂ ਦਾ ਮੋਟਰਸਾਈਕਲ ਰੁਕ ਗਿਆ | ਪੁਲੀਸ ਟੀਮ ਨੇ ਮੋਟਰਸਾਈਕਲ ਸਵਾਰਾਂ ਨੂੰ ਗਿ੍ਫ਼ਤਾਰ ਕੀਤਾ ਅਤੇ ਇੱਕ ਗਜ਼ਟਿਡ ਅਧਿਕਾਰੀ ਦੀ ਮੌਜੂਦਗੀ ਵਿੱਚ ਤਲਾਸ਼ੀ ਲੈ ਕੇ 10 ਗ੍ਰਾਮ 44 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹਰਦੀਪ ਸਿੰਘ ਉਰਫ ਨੀਰੂ ਅਤੇ ਬਿੰਦਰ ਸਿੰਘ ਵਾਸੀ ਰੋੜੀ ਵਜੋਂ ਹੋਈ ਹੈ | ਉਹਨਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਰੋੜੀ ਪੁਲਿਸ ਸਟੇਸ਼ਨ ਵਿਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟਰੋਪਿਕ ਸਬਸਟੈਂਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਦੋਵੇਂ ਨੌਜਵਾਨਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ | ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਇਸ ਹੈਰੋਇਨ ਤਸਕਰੀ ਨੈੱਟਵਰਕ ਵਿੱਚ ਸ਼ਾਮਲ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਲੈ ਕੇ ਉਨ੍ਹਾਂ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਕਾਲਾਂਵਾਲੀ ਮਾਰਕੀਟ ਕਮੇਟੀ ਦੀ ਪਹਿਲੀ ਮੀਟਿੰਗ 'ਚ ਕਈ ਮਤੇ ਰੱਖੇ ਅਗਲੀ ਖ਼ਬਰ ਸਰਕਾਰੀ ਸਕੂਲ ਕਸੌਰ 'ਚ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਮਨਾਇਆ
Ad Position 24
No active advertisement