ਯਮੁਨਾਨਗਰ, 22 ਨਵੰਬਰ (ਗੁਰਦਿਆਲ ਸਿੰਘ ਨਿਮਰ)-ਭਾਰਤ ਸਰਕਾਰ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਉੱਚ ਪੱਧਰੀ ਰਾਸ਼ਟਰੀ ਸਮਾਰੋਹ ਵਜੋਂ ਮਨਾਇਆ ਜਾ ਰਿਹਾ ਹੈ | ਇਸੇ ਲੜੀ ਤਹਿਤ ਗੁਰੂ ਨਾਨਕ ਗਰਲਜ਼ ਕਾਲਜ ਯਮੁਨਾਨਗਰ ਵਿਖੇ ਸ਼ਾਮ 7 ਵਜੇ ਤੋਂ 8 ਵਜੇ ਤੱਕ ਵਿਸ਼ੇਸ਼ ਲਾਈਟ ਐਂਡ ਸਾਊਾਡ ਸ਼ੋਅ ਕਰਵਾਇਆ ਗਿਆ | ਕਾਲਜ ਦੇ ਜਨਰਲ ਸਕੱਤਰ ਮਨੋਰੰਜਨ ਸਿੰਘ ਸਾਹਨੀ, ਡਾਇਰੈਕਟਰ ਡਾ. ਵਰਿੰਦਰ ਗਾਂਧੀ ਅਤੇ ਪਿ੍ੰ. ਡਾ. ਸੁਖਵਿੰਦਰ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਦੀ ਪੇਸ਼ਕਾਰੀ ਤਾਲ ਗੁਰੂ ਪ੍ਰੋਡਕਸ਼ਨ ਚੰਡੀਗੜ੍ਹ ਤੋਂ ਆਈ ਉੱਚ ਪੱਧਰੀ ਟੀਮ ਵਲੋਂ ਕੀਤੀ ਗਈ | ਇਸ ਮੌਕੇ ਕਾਲਜ ਪਿ੍ੰ. ਡਾ. ਸੁਖਵਿੰਦਰ ਕੌਰ ਨੇ ਕਿਹਾ ਕਿ ਅਜਿਹੀ ਦਰਸ਼ਨੀ ਕਲਾ ਵਾਲੇ ਉਪਰਾਲੇ ਸਾਡੀ ਧਾਰਮਿਕ ਵਿਰਾਸਤ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਸ਼ਕਤੀਸ਼ਾਲੀ ਮਾਧਿਅਮ ਹਨ | ਉਨ੍ਹਾਂ ਕਿਹਾ ਕਿ ਇਸ ਰੂਹਾਨੀ ਕਾਰਜ ਦਾ ਉਦੇਸ਼ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਦਰਸ਼ਨ ਅਤੇ ਉਨ੍ਹਾਂ ਦੀ ਮਾਨਵਤਾ ਪ੍ਰਤੀ ਦਿੱਤੀ ਗਈ ਲਾਸਾਨੀ ਸ਼ਹਾਦਤ ਨੂੰ ਯਾਦ ਕਰਨਾ ਸੀ ਤਾਂ ਜੋ ਅੱਜ ਦੀ ਨੌਜਵਾਨ ਪੀੜ੍ਹੀ ਗੁਰੂ ਜੀ ਦੇ ਉਪਦੇਸ਼ਾਂ ਅਤੇ ਜੀਵਨ ਦੀ ਟੀਚੇ ਤੋਂ ਜਾਣੂ ਹੋ ਸਕੇ | ਇਸ ਮੌਕੇ ਕਾਲਜ ਦੇ ਸਮੁੱਚੇ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਸਮੇਤ ਸਥਾਨਕ ਪਤਵੰਤੇ ਅਤੇ ਵਿਦਿਆਰਥਣਾਂ ਮੌਜੂਦ ਸਨ |