23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਕਿੰਗਰਾ ਸਕੂਲ ਦੀ ਵਿਦਿਆਰਥਣ ਮਨਵੀਰ ਕਲਾਸੀਕਲ ਡਾਂਸ ਵਿੱਚ ਜ਼ਿਲ੍ਹਾ ਪੱਧਰ 'ਤੇ ਰਹੀ ਅੱਵਲ <br/>

Ad Position 21
No active advertisement
ਅਜੀਤ ਡੈਸਕ 24-11-2025
ਕਾਲਾਂਵਾਲੀ/ਸਿਰਸਾ, 23 ਨਵੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਕਿੰਗਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਮਨਵੀਰ ਨੇ ਇੱਕ ਵਾਰ ਫਿਰ ਜ਼ਿਲ੍ਹਾ ਪੱਧਰੀ ਪ੍ਰਤਿਭਾ ਖੋਜ ਵਿੱਚ ਕਲਾਸੀਕਲ ਡਾਂਸ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਪਿੰਡ ਦਾ ਮਾਣ ਵਧਾਇਆ ਹੈ | ਮਨਵੀਰ ਦੇ ਸਕੂਲ ਪਹੁੰਚਣ 'ਤੇ ਸਕੂਲ ਸਟਾਫ ਅਤੇ ਸਕੂਲ ਪ੍ਰਬੰਧਨ ਕਮੇਟੀ ਵੱਲੋਂ ਉਸਦੀ ਪ੍ਰਾਪਤੀ ਲਈ ਪ੍ਰਾਰਥਨਾ ਸਭਾ ਦੌਰਾਨ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਹੋਰ ਵੀ ਪ੍ਰਤਿਭਾਵਾਨ ਵਿਦਿਆਰਥਣਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ 'ਤੇ ਹੈੱਡਮਾਸਟਰ ਗਿਆਨ ਮਜੋਕਾ ਨੇ ਕਿਹਾ ਕਿ ਹਰ ਬੱਚੇ ਵਿੱਚ ਪ੍ਰਤਿਭਾ ਹੁੰਦੀ ਹੈ | ਜਿਸ ਲਈ ਬਸ ਥੋੜ੍ਹੀ ਜਿਹੀ ਮਿਹਨਤ ਅਤੇ ਮਾਰਗਦਰਸ਼ਨ ਦੀ ਲੋੜ ਹੁੰਦੀ ਹੈ | ਇਸ ਮੌਕੇ 'ਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਪਰਮਜੀਤ ਕੌਰ, ਸਟਾਫ ਮੈਂਬਰ ਜਗਦੇਵ ਸ਼ਰਮਾ, ਮਾਇਆ, ਭੂਮਿਕਾ, ਸੁਖਜੀਤ ਸਿੰਘ, ਰਵੀ ਦੱਤ, ਪੂਜਾ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਦਵਿੰਦਰ ਸਿੰਘ ਦੇਸ਼ ਦੇ ਦੁਸ਼ਮਣਾਂ ਨੂੰ ਢੇਰ ਕਰ ਕੇ ਕੌਮੀ ਸ਼ਹੀਦ ਬਣੇ-ਡਾ.ਨੱਢਾ <br/> ਅਗਲੀ ਖ਼ਬਰ ਟਰੈਕਟਰ ਰਜਿਸਟ੍ਰੇਸ਼ਨ ਫੀਸ ਵਾਧੇ ਤੋਂ ਇਨੈਲੋ ਨਾਰਾਜ਼
Ad Position 24