ਰਤੀਆ, 23 ਨਵੰਬਰ (ਬੇਅੰਤ ਕੌਰ ਮੰਡੇਰ)- ਸ਼ਹੀਦ ਦਵਿੰਦਰ ਸਿੰਘ ਦੇ 24ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਚੇਤਨਾ ਸਮਾਗਮ ਸ਼ਹੀਦ ਊਧਮ ਸਿੰਘ ਕਾਲਜ ਆਫ਼ ਇੰਸਟੀਚਿਊਸ਼ਨਜ਼, ਬਰੋਟਾ ਵਿਖੇ ਡਾਇਰੈਕਟਰ ਡਾ. ਗੁਰਮੀਤ ਕੌਰ ਨੱਡਾ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਇਸ ਮੌਕੇ ਸਟਾਫ਼ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਸ਼ਹੀਦ ਨੂੰ ਉਨ੍ਹਾਂ ਦੀ ਤਸਵੀਰ 'ਤੇ ਫੁੱਲ ਭੇਟ ਕਰ ਕੇ ਸ਼ਰਧਾਂਜਲੀ ਭੇਟ ਕੀਤੀ | ਐਸ.ਯੂ.ਐੱਸ ਕਾਲਜ ਦੀ ਵਿਦਿਆਰਥਣ ਪ੍ਰੀਤੀ ਖਜੂਰੀਆ ਨੇ ਉਨ੍ਹਾਂ ਦੀ ਜੀਵਨੀ ਪੇਸ਼ ਕਰਦਿਆਂ ਕਿਹਾ ਕਿ ਦੇਸ਼ ਦੇ ਸਨਮਾਨ ਅਤੇ ਸੁਰੱਖਿਆ ਲਈ ਸ਼ਹੀਦ ਦਵਿੰਦਰ ਸਿੰਘ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ | ਇਸ ਮੌਕੇ ਡਾਇਰੈਕਟਰ ਡਾ. ਨੱਡਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ਼ਹੀਦ ਦਵਿੰਦਰ ਸਿੰਘ ਨੇ ਦੁਸ਼ਮਣ ਅੱਤਵਾਦੀ ਹਾਜੀ ਅਤੇ ਉਸ ਦੇ ਸਾਥੀ ਨੂੰ ਮਾਰ ਕੇ ਧਰਤੀ ਮਾਤਾ ਲਈ ਆਪਣੇ ਆਪ ਨੂੰ ਕੁਰਬਾਨ ਕਰ ਦਿੱਤਾ | ਉਨ੍ਹਾਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਦੇਣਾ ਸਾਡਾ ਫ਼ਰਜ਼ ਹੈ | ਐੱਸ.ਯੂ.ਐੱਸ ਨਰਸਿੰਗ ਕਾਲਜ ਦੀ ਪਿ੍ੰਸੀਪਲ ਸ਼ਸ਼ੀਕਲਾਵਤੀ ਅਰੁਣਾਚਲ ਨੇ ਸ਼ਰਧਾਂਜਲੀ ਭੇਟ ਕਰਦੇ ਹੋਏ ਸ਼ਹੀਦਾਂ ਦੀ ਕੁਰਬਾਨੀ ਨੂੰ ਮਹਾਨ ਦੱਸਿਆ | ਇਸ ਮੌਕੇ ਸਟਾਫ਼ ਅਤੇ ਵਿਦਿਆਰਥੀਆਂ ਨੇ ਵੀ ਸ਼ਰਧਾਂਜਲੀ ਭੇਟ ਕੀਤੀ |