24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਹਰਿਆਣਾ ਸਰਕਾਰ ਵਲੋਂ 25 ਨਵੰਬਰ ਨੂੰ ਕੁਰੂਕਸ਼ੇਤਰ 'ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਦੇਣ ਲਈ ਸੂਬਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ : ਤਰਲੋਚਨ ਸਿੰਘ

Ad Position 21
No active advertisement
ਅਜੀਤ ਡੈਸਕ 24-11-2025
ਕਰਨਾਲ, 23 ਨਵੰਬਰ (ਗੁਰਮੀਤ ਸਿੰਘ ਸੱਗੂ)-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਦੇਣ ਲਈ ਹਰਿਆਣਾ ਸਰਕਾਰ 25 ਨਵੰਬਰ ਨੂੰ ਕੁਰੂਕਸ਼ੇਤਰ ਵਿਖੇ ਇਕ ਸੂਬਾ ਪੱਧਰੀ ਸਮਾਗਮ ਕਰਵਾਏਗੀ, ਜਿਸ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ | ਦੇਸ਼ ਭਰ ਤੋਂ ਲੱਖਾਂ ਲੋਕ ਸ੍ਰੀ ਗੁਰੂ ਤੇਗ ਬਹਾਦਰ ਜੀ 'ਚ ਆਪਣੀ ਆਸਥਾ ਪ੍ਰਗਟ ਕਰਨ ਲਈ ਇਸ ਸਮਾਗਮ 'ਚ ਸ਼ਾਮਿਲ ਹੋਣਗੇ | ਕਰਨਾਲ ਤੋਂ ਵੀ ਵੱਡੀ ਗਿਣਤੀ 'ਚ ਲੋਕ ਇਸ ਸਮਾਗਮ 'ਚ ਸ਼ਾਮਿਲ ਹੋਣਗੇ | ਸ਼ਨੀਵਾਰ ਨੂੰ ਭਾਜਪਾ ਆਗੂ ਤਰਲੋਚਨ ਸਿੰਘ ਦੇ ਸੱਦੇ 'ਤੇ ਡੇਰਾ ਕਾਰ ਸੇਵਾ ਵਿਖੇ ਇਕ ਪ੍ਰੈਸ ਕਾਨਫ਼ਰੰਸ ਸੱਦੀ ਗਈ | ਇਸ ਦੌਰਾਨ ਉਕਤ ਵਿਚਾਰਾਂ ਦਾ ਪ੍ਰਗਟਾਵਾ ਕਰਨਾਲ ਦੇ ਵਿਧਾਇਕ ਜਗਮੋਹਨ ਆਨੰਦ, ਮੇਅਰ ਰੇਣੂ ਬਾਲਾ ਗੁਪਤਾ ਅਤੇ ਹਰਿਆਣਾ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਨੇ ਕੀਤਾ | ਇਸ ਮੌਕੇ ਵਿਧਾਇਕ ਜਗਮੋਹਨ ਆਨੰਦ ਨੇ ਕਿਹਾ ਕਿ 25 ਨਵੰਬਰ ਹਰਿਆਣਾ ਅਤੇ ਪੂਰੇ ਦੇਸ਼ ਦੇ ਲੋਕਾਂ ਲਈ ਇਕ ਮਹੱਤਵਪੂਰਨ ਦਿਨ ਹੈ | ਇਹ ਬਹੁਤ ਹੀ ਸੁਭਾਗ ਦੀ ਗੱਲ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਕੁਰੂਕਸ਼ੇਤਰ ਦੀ ਪਵਿੱਤਰ ਧਰਤੀ 'ਤੇ ਮਨਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਧਾਰਮਿਕ ਆਗੂਆਂ ਦੇ ਜਨਮ ਦਿਹਾੜੇ ਮਨਾਉਣ ਦਾ ਲਗਾਤਾਰ ਫ਼ੈਸਲਾ ਕੀਤਾ ਹੈ ਅਤੇ ਇਸ ਦਿਸ਼ਾ 'ਚ ਲਗਾਤਾਰ ਕਦਮ ਚੁੱਕੇ ਹਨ | ਵਿਧਾਇਕ ਨੇ ਆਨੰਦ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਦੇਸ਼ ਅਤੇ ਸਮਾਜ ਨੂੰ ਬਚਾਉਣ ਲਈ ਇੰਨਾ ਵੱਡਾ ਬਲਿਦਾਨ ਦਿੱਤਾ ਹੈ | ਇਤਿਹਾਸ 'ਚ ਇਸ ਤਰ੍ਹਾਂ ਦੀ ਹੋਰ ਕੋਈ ਉਦਾਹਰਣ ਨਹੀਂ ਹੈ | ਉਨ੍ਹਾਂ ਕਿਹਾ ਕਿ ਕੁਰੂਕਸ਼ੇਤਰ 'ਚ ਹੋਣ ਵਾਲੇ ਵਿਸ਼ਾਲ ਅਤੇ ਸ਼ਾਨਦਾਰ ਸਮਾਗਮ ਲਈ 200 ਏਕੜ 'ਚ ਪੰਡਾਲ ਸਜਾਇਆ ਜਾ ਰਿਹਾ ਹੈ | ਦੇਸ਼ ਭਰ ਤੋਂ ਸਾਰੇ ਧਰਮਾਂ ਦੇ ਲੋਕਾਂ ਨੂੰ ਸੱਦਾ ਦਿੱਤਾ ਗਿਆ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਵਿਚਾਰ ਸੁਣਨ ਲਈ ਲੱਖਾਂ ਲੋਕ ਪਹੁੰਚਣਗੇ | ਇਸੇ ਦੌਰਾਨ ਮੇਅਰ ਰੇਣੂ ਬਾਲਾ ਗੁਪਤਾ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਹਾ ਕਿ ਦੇਸ਼ ਭਰ ਤੋਂ ਸਨਾਤਨ ਪ੍ਰੰਪਰਾ ਨਾਲ ਜੁੜੇ ਲੋਕ ਕੁਰੂਕਸ਼ੇਤਰ ਇਕੱਠ 'ਚ ਸ਼ਾਮਿਲ ਹੋਣਗੇ | ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਉਚੇਚੇ ਤੌਰ 'ਤੇ ਪ੍ਰੋਗਰਾਮ ਦਾ ਹਿੱਸਾ ਬਣਨਗੇ | ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਸਨਾਤਨ ਧਰਮ ਦੀ ਰਾਖੀ ਲਈ ਸ਼ਹਾਦਤ ਦਿੱਤੀ ਸੀ | ਮੇਅਰ ਨੇ ਸੂਬਾ ਪੱਧਰੀ ਸਮਾਗਮ ਦੇ ਪ੍ਰਬੰਧਾਂ ਲਈ ਹਰਿਆਣਾ ਸਰਕਾਰ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਆਪਸੀ ਸਦਭਾਵਨਾ ਬਣਾਈ ਰੱਖਦੇ ਹਨ | ਇਸ ਮੌਕੇ ਤਰਲੋਚਨ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਸਨਾਤਨ ਧਰਮ ਦੀ ਰਾਖੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ | ਸਰਕਾਰ ਗੁਰੂ ਜੀ ਨੂੰ ਸ਼ਰਧਾਂਜਲੀ ਦੇਣ ਲਈ ਕੁਰੂਕਸ਼ੇਤਰ 'ਚ ਇਕ ਸੂਬਾ ਪੱਧਰੀ ਸਮਾਗਮ ਕਰਵਾ ਰਹੀ ਹੈ | ਇਸ ਸਮਾਗਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁੱਖ ਮਹਿਮਾਨ ਹੋਣਗੇ | ਉਨ੍ਹਾਂ ਕਿਹਾ ਕਿ ਗੁਰੂ ਸ੍ਰੀ ਤੇਗ ਬਹਾਦਰ ਜੀ ਨੂੰ ਸਮਰਪਿਤ ਯਾਤਰਾਵਾਂ ਹਰਿਆਣਾ ਦੇ ਚਾਰ ਵੱਖ-ਵੱਖ ਥਾਵਾਂ ਤੋਂ ਚੱਲ ਰਹੀਆਂ ਹਨ, ਜਿਨ੍ਹਾਂ ਨੂੰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਕੇਂਦਰੀ ਮੰਤਰੀ ਮਨੋਹਰ ਲਾਲ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਉਨ੍ਹਾਂ ਕਿਹਾ ਕਿ ਇਹ ਯਾਤਰਾਵਾਂ ਕੁਰੂਕਸ਼ੇਤਰ 'ਚ ਸਮਾਪਤ ਹੋਣਗੀਆਂ | ਇਸ ਸਮਾਗਮ 'ਚ ਡੇਢ ਲੱਖ ਲੋਕਾਂ ਦੇ ਸ਼ਾਮਿਲ ਹੋਣ ਦੀ ਉਮੀਦ ਹੈ | ਇਸ ਮੌਕੇ ਕੌਂਸਲਰ ਹਰਜੀਤ ਸਿੰਘ ਲਾਡੀ, ਮਨਿੰਦਰ ਸਿੰਘ ਸ਼ੰਟੀ, ਸਰਪੰਚ ਜਤਿੰਦਰ ਸਿੰਘ, ਸਰਪੰਚ ਮੇਵਾ ਸਿੰਘ, ਸੂਰਤ ਸਿੰਘ ਰੁਖਸਾਣਾ, ਕਰਮਪਾਲ ਸਿੰਘ, ਤੇਜਪਾਲ ਸਿੰਘ, ਇੰਦਰਜੀਤ ਸਿੰਘ, ਹੁਸ਼ਿਆਰ ਸਿੰਘ, ਪਰਮਜੀਤ ਸਿੰਘ ਬੇਦੀ, ਜੱਜ ਸਿੰਘ ਜਾਲਮਾਣਾ, ਜੁਝਾਰ ਸਿੰਘ, ਸੁਖਵਿੰਦਰ ਸਿੰਘ, ਗਗਨ ਮਹਿਤਾ, ਰਜਿੰਦਰ ਸਿੰਘ
Ad Position 22
No active advertisement
ਪਿਛਲੀ ਖ਼ਬਰ ਨਵੀਨ ਜਿੰਦਲ ਫਾਊਾਡੇਸ਼ਨ ਪਵੇਲੀਅਨ ਨੇ ਸਕਾਲਰਸ਼ਿਪ ਅਤੇ ਹੁਨਰ ਪ੍ਰਦਰਸ਼ਨੀ 'ਚ ਹੋ ਰਹੀ ਹੈ ਵੱਡੀ ਭੀੜ <br/> ਅਗਲੀ ਖ਼ਬਰ ਸਕਾਊਟਸ ਅਤੇ ਗਾਈਡਜ਼ ਰਾਸ਼ਟਰੀ ਪੱਧਰੀ ਡਾਇਮੰਡ ਜੁਬਲੀ ਜੰਬੂਰੀ ਲਈ ਲਖਨਊ ਰਵਾਨਾ
Ad Position 24