26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਵਿਦਿਆਰਥੀ ਖ਼ੁਦਕੁਸ਼ੀ ਮਾਮਲੇ 'ਚ ਸਕੂਲ ਸਟਾਫ਼ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ-ਮਲਸੀਆਂ

Ad Position 21
No active advertisement
ਅਜੀਤ ਡੈਸਕ 24-11-2025
ਨਵੀਂ ਦਿੱਲੀ,23 ਨਵੰਬਰ (ਜਗਤਾਰ ਸਿੰਘ)-ਦਿੱਲੀ ਦੇ ਸੈਂਟ ਕੋਲੰਬਸ ਸਕੂਲ ਦੇ ਦਸਵੀਂ ਦੇ ਇੱਕ ਵਿਦਿਆਰਥੀ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਦੀ ਦਿੱਲੀ ਪੁਲਿਸ ਵੱਲੋਂ ਜਾਂਚ ਤੇਜ਼ ਕਰ ਦਿੱਤੀ ਗਈ ਹੈ ¢ ਮਿ੍ਤਕ ਵਿਦਿਆਰਥੀ ਦੇ ਪਿਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਦਰਜ ਐੱਫ਼.ਆਈ.ਆਰ. ਵਿਚ ਪਰਿਵਾਰ ਵੱਲੋਂ ਕਲਾਸਮੇਟ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ 16 ਸਾਲ ਦੇ ਵਿਦਿਆਰਥੀ ਨੂੰ ਤਿੰਨ ਟੀਚਰਾਂ ਅਤੇ ਹੈੱਡ ਮਿਸਟ੍ਰੈੱਸ ਵੱਲੋਂ ਬਾਰ-ਬਾਰ ਪਰੇਸ਼ਾਨ ਕੀਤਾ ਗਿਆ ¢ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਵੱਲੋਂ ਤਿੱਖਾ ਰੋਸ ਜਤਾਇਆ ਗਿਆ ਹੈ ¢ ਦਲ ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ਨੇ ਕਿਹਾ ਕਿ ਪੁਲਿਸ ਜਾਂਚ ਅਤੇ ਕਈ ਹਵਾਲਿਆਂ ਤੋਂ ਪਤਾ ਚੱਲ ਰਿਹਾ ਹੈ ਕਿ ਮਿ੍ਤਕ ਵਿਦਿਆਰਥੀ ਨੂੰ ਟੀਚਰਾਂ ਵੱਲੋਂ ਕਾਫ਼ੀ ਪਰੇਸ਼ਾਨ ਕੀਤਾ ਗਿਆ ¢ ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਸਾਰੇ ਦੋਸ਼ੀਆਂ ਨੂੰ ਤੁਰੰਤ ਗਿ੍ਫ਼ਤਾਰ ਕਰਕੇ ਸਖ਼ਤ ਸਜ਼ਾ ਦੇਣੀ ਚਾਹੀਦੀ ਹੈ ¢ ਮਲਸੀਆਂ ਨੇ ਦੱਸਿਆ ਕਿ ਕੁੱਝ ਹਵਾਲਿਆਂ ਤੋਂ ਇਹ ਜਾਣਕਾਰੀ ਵੀ ਮਿਲੀ ਹੈ ਮਿ੍ਤਕ ਵਿਦਿਆਰਥੀ ਨੇ ਕਥਿਤ ਤੌਰ 'ਤੇ ਸਕੂਲ ਵਿਚ ਛਤਰਪਤੀ ਸ਼ਿਵਾਜੀ ਬਾਰੇ ਕੋਈ ਚਰਚਾ ਕੀਤੀ ਸੀ ਜੋ ਸਕੂਲੀ ਸਟਾਫ਼ ਨੂੰ ਪਸੰਦ ਨਹੀਂ ਆਈ ਅਤੇ ਇਸ ਤੋਂ ਬਾਅਦ ਹੀ ਉਸ ਬੱਚੇ ਨੂੰ ਪਰੇਸ਼ਾਨ ਕੀਤਾ ਜਾਣਾ ਸ਼ੁਰੂ ਹੋ ਗਿਆ ¢ ਉਨ੍ਹਾਂ ਕਿਹਾ ਕਿ ਛਤਰਪਤੀ ਸ਼ਿਵਾਜੀ ਦੇਸ਼ ਦੇ ਨਾਇਕ ਹਨ ਅਤੇ ਜੇਕਰ ਬੱਚੇ ਨੇ ਉਨ੍ਹਾਂ ਬਾਰੇ ਗੱਲ ਕੀਤੀ ਹੈ ਤਾਂ ਇਸ ਵਿਚ ਇਤਰਾਜ਼ ਨਹੀਂ ਹੋਣਾ ਚਾਹੀਦਾ ਹੈ ¢ ਮਲਸੀਆਂ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ ¢
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਨ ਤੋਂ ਗੁਰੇਜ਼ ਕਰੇ ਕੇਂਦਰ ਸਰਕਾਰ-ਸਰਨਾ <br/> ਅਗਲੀ ਖ਼ਬਰ ਮਜ਼ਦੂਰ ਵਿਰੋਧੀ ਚਾਰ ਲੇਬਰ ਕੋਡ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕੀਆਂ
Ad Position 24