26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਪੰਜਾਬ ਦੇ ਹੱਕਾਂ 'ਤੇ ਹਮਲਾ ਕਰਨ ਤੋਂ ਗੁਰੇਜ਼ ਕਰੇ ਕੇਂਦਰ ਸਰਕਾਰ-ਸਰਨਾ <br/>

Ad Position 21
No active advertisement
ਅਜੀਤ ਡੈਸਕ 24-11-2025
ਨਵੀਂ ਦਿੱਲੀ,23 ਨਵੰਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਿੱਧੇ ਅਸਿੱਧੇ ਤਰੀਕੇ ਨਾਲ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਨ ਤੋਂ ਗੁਰੇਜ਼ ਕੀਤਾ ਜਾਵੇ ¢ ਉਨ੍ਹਾਂ ਕਿਹਾ ਕਿ ਖ਼ਬਰਾਂ ਦੇ ਹਵਾਲੇ ਨਾਲ ਪਤਾ ਚਲਿਆ ਹੈ ਕਿ ਸੰਸਦ ਦੇ ਸਰਦ ਰੁੱਤ ਇਜਲਾਸ ਵਿਚ ਲਿਆਂਦੇ ਜਾ ਰਹੇ 131ਵੇਂ ਸੰਵਿਧਾਨ ਸੋਧ ਬਿੱਲ ਰਾਹੀਂ ਚੰਡੀਗੜ੍ਹ 'ਤੇ ਪੰਜਾਬ ਦੇ ਜਾਇਜ਼ ਹੱਕ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ¢ ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨੂੰ ਪੰਜਾਬ ਤੋਂ ਵੱਖ ਕਰਕੇ ਇੱਕ ਆਮ ਕੇਂਦਰ ਸ਼ਾਸਤ ਪ੍ਰਦੇਸ਼ ਦੇ ਰੂਪ ਵਿਚ ਬਦਲਣ ਦੀ ਕੋਸ਼ਿਸ਼ ਸਿੱਧੇ ਰੂਪ ਵਿਚ ਸੰਵਿਧਾਨਕ ਨਿਯਮਾਂ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਹੈ,ਜਿਸ ਨੂੰ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ¢ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ 1970 ਵਿਚ ਸਿਧਾਂਤਕ ਤੌਰ 'ਤੇ ਚੰਡੀਗੜ੍ਹ ਪੰਜਾਬ ਨੂੰ ਦੇਣਾ ਪ੍ਰਵਾਨ ਕੀਤਾ ਸੀ ¢ ਇਸ ਮਗਰੋਂ ਰਾਜੀਵ-ਲੌਂਗੋਵਾਲ ਸਮਝੌਤੇ ਰਾਹੀਂ ਜਨਵਰੀ 1986 ਦੀ ਤਰੀਕ ਚੰਡੀਗੜ੍ਹ ਪੰਜਾਬ ਨੂੰ ਦੇਣ ਵਾਸਤੇ ਤੈਅ ਕੀਤੀ ਗਈ, ਪਰ ਅੱਜ ਤੱਕ ਇਹ ਲਾਗੂ ਨਹੀਂ ਹੋਇਆ ¢ ਸਰਨਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਸਮਝ ਲੈਣ ਚਾਹੀਦਾ ਹੈ ਕਿ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਦੀ ਕਿਸੀ ਵੀ ਸਾਜਿਸ਼ ਨੂੰ ਪੰਜਾਬ ਨਾਲ ਸਬੰਧ ਰੱਖਣ ਵਾਲੇ ਲੋਕ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕਰਨਗੇ¢ ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਦੀ ਇਹ ਨੀਤੀ ਪੰਜਾਬ ਸਮੇਤ ਪੂਰੇ ਦੇਸ਼ ਦੀ ਏਕਤਾ ਅਤੇ ਭਰੋਸੇ ਨੂੰ ਨੁਕਸਾਨ ਪਹੁੰਚਾਏਗੀ ¢

Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਸਮਾਗਮ ਵਿਚ ਵੱਖ-ਵੱਖ ਸੇਵਾਵਾਂ ਨਿਭਾਏਗਾ 'ਸੇਵਕ ਜਥਾ ਮੁੰਬਈ' <br/> ਅਗਲੀ ਖ਼ਬਰ ਵਿਦਿਆਰਥੀ ਖ਼ੁਦਕੁਸ਼ੀ ਮਾਮਲੇ 'ਚ ਸਕੂਲ ਸਟਾਫ਼ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ-ਮਲਸੀਆਂ
Ad Position 24