26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸ਼ਹੀਦੀ ਸਮਾਗਮ ਵਿਚ ਵੱਖ-ਵੱਖ ਸੇਵਾਵਾਂ ਨਿਭਾਏਗਾ 'ਸੇਵਕ ਜਥਾ ਮੁੰਬਈ' <br/>

Ad Position 21
No active advertisement
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾ ਰਹੇ ਸ਼ਹੀਦੀ ਸਮਾਗਮ ਵਿਚ ਸੇਵਾ ਲਈ ਪੁੱਜੇ ਸੇਵਕ ਜੱਥਾ ਮੁੰਬਈ ਦੇ ਵਲੰਟੀਅਰਸ (ਸੱਜੇ) ਸੇਵਕ ਜੱਥਾ ਮੁੰਬਈ ਦੇ ਪ੍ਰਧਾਨ ਰਾਮ ਸਿੰਘ ਬੰਬੇ ,ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰਦੇ ਹੋਏ | ਅਜੀਤ ਤਸਵੀਰ <br/> 24-11-2025
ਨਵੀਂ ਦਿਲੀ,23 ਨਵੰਬਰ(ਜਗਤਾਰ ਸਿੰਘ)-ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੇ ਪੱਧਰ 'ਤੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ ¢ ਇਨ੍ਹਾਂ ਸਾਰੇ ਸਮਾਗਮ ਵਿਚ ਸੇਵਕ ਜੱਥਾ ਮੁੰਬਈ ਵੱਲੋਂ ਵੀ ਕਈ ਤਰ੍ਹਾਂ ਦੀਆਂ ਸੇਵਾ ਨਿਭਾਈਆਂ ਜਾਣਗੀਆਂ ¢ ਇਹ ਜਾਣਕਾਰੀ ਸੇਵਕ ਜੱਥਾ ਮੁੰਬਈ ਦੇ ਪ੍ਰਧਾਨ ਰਾਮ ਸਿੰਘ 'ਬੰਬੇ' ਵੱਲੋਂ ਦਿੱਤੀ ਗਈ ¢ ਦੱਸਣਯੋਗ ਹੈ ਕਿ ਰਾਮ ਸਿੰਘ ਬੰਬੇ , ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਲਈ ਕਰਨਾਟਕ,ਗੋਆ ਤੇ ਗੁਜਰਾਤ ਦੇ ਆਨਰੇਰੀ ਇੰਚਾਰਜ ਵੀ ਹਨ , ਨੇ ਦੱਸਿਆ ਕਿ ਉਨ੍ਹਾਂ ਨੇ ਸੇਵਕ ਜੱਥੇ ਮੁੰਬਈ ਦੇ ਵਲੰਟੀਅਰਸ ਸਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਦੱਸਿਆ ਕਿ ਸੇਵਕ ਜੱਥਾ ਮੁੰਬਈ ਦੀ ਜਿਹੜੀ ਵੀ ਸੇਵਾ ਲਾਈ ਜਾਵੇਗੀ,ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਏਗਾ ¢ ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵੀ ਮੁਲਾਕਾਤ ਕਰਕੇ ਪੰਥਕ ਮੁੱਦਿਆਂ ਬਾਰੇ ਚਰਚਾ ਕੀਤੀ

Ad Position 22
No active advertisement
ਪਿਛਲੀ ਖ਼ਬਰ ਲੋੜਵੰਦਾਂ ਦੀ ਮਦਦ ਵਾਸਤੇ ਹਰ ਸੰਭਵ ਯਤਨ ਜਾਰੀ ਰੱਖੇ ਜਾਣਗੇ-ਬਾਜਵਾ <br/> ਗੁਰਬਾਜ਼ 1313 ਫਾਊਾਡੇਸ਼ਨ ਨੇ ਗੁਰਦੁਆਰ... ਅਗਲੀ ਖ਼ਬਰ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਨ ਤੋਂ ਗੁਰੇਜ਼ ਕਰੇ ਕੇਂਦਰ ਸਰਕਾਰ-ਸਰਨਾ <br/>
Ad Position 24