14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਟੇਬਲ ਟੈਨਿਸ 'ਚ ਗੁਰੂ ਨਾਨਕ ਗਰਲਜ਼ ਕਾਲਜ ਦੇ ਵਿਦਿਆਰਥੀ ਅੱਵਲ

Ad Position 21
No active advertisement
ਅਜੀਤ ਡੈਸਕ 25-11-2025
ਯਮੁਨਾਨਗਰ, 24 ਨਵੰਬਰ (ਗੁਰਦਿਆਲ ਸਿੰਘ ਨਿਮਰ)-ਸਥਾਨਕ ਗੁਰੂ ਨਾਨਕ ਗਰਲਜ਼ ਕਾਲਜ ਦੀਆਂ ਖਿਡਾਰਨਾਂ ਨੇ ਕੁਰੂਕਸ਼ੇਤਰ ਯੂਨੀਵਰਸਿਟੀ ਵਿਖੇ ਹੋਏ ਅੰਤਰ-ਕਾਲਜ ਟੇਬਲ ਟੈਨਿਸ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਯੂਨੀਵਰਸਿਟੀ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਇਸ ਸੰਬੰਧੀ ਸਰੀਰਕ ਸਿੱਖਿਆ ਵਿਭਾਗ ਦੀ ਮੁਖੀ ਡਾ. ਮੀਨਾਕਸ਼ੀ ਗੁਪਤਾ ਨੇ ਦੱਸਿਆ ਕਿ ਇਹ ਮੁਕਾਬਲਾ 21 ਤੇ 22 ਅਕਤੂਬਰ ਨੂੰ ਕੁਰੂਕਸ਼ੇਤਰ ਯੂਨੀਵਰਸਿਟੀ ਸਪੋਰਟਸ ਕੰਪਲੈਕਸ ਵਿਖੇ ਕਰਵਾਇਆ ਗਿਆ ਸੀ | ਉਨ੍ਹਾਂ ਦੱਸਿਆ ਕਿ ਕਾਲਜ ਦੀ ਟੇਬਲ ਟੈਨਿਸ ਟੀਮ ਦੀਆਂ ਖਿਡਾਰਨਾਂ ਅੰਜਲੀ, ਗੁਰਨੂਰ ਤੇ ਦੀਪਾ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਰਾਹੀਂ ਇਹ ਮਾਣ ਪ੍ਰਾਪਤ ਕੀਤਾ ਅਤੇ ਅੰਜਲੀ ਤੇ ਗੁਰਨੂਰ ਨੇ ਵਿਅਕਤੀਗਤ ਮੁਕਾਬਲਿਆਂ 'ਚ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਪ੍ਰਾਪਤ ਕਰਕੇ ਯੂਨੀਵਰਸਿਟੀ ਟੀਮ ਵਿਚ ਆਪਣਾ ਸਥਾਨ ਪ੍ਰਾਪਤ ਕੀਤਾ ਅਤੇ ਉਹ ਹੁਣ ਅਗਲੇ ਮਹੀਨੇ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਣ ਵਾਲੇ ਉੱਤਰੀ ਜ਼ੋਨ ਅੰਤਰ-ਯੂਨੀਵਰਸਿਟੀ ਟੇਬਲ ਟੈਨਿਸ ਮੁਕਾਬਲੇ 'ਚ ਹਿੱਸਾ ਲੈਣਗੀਆਂ | ਕਾਲਜ ਡਾਇਰੈਕਟਰ ਡਾ. ਵਰਿੰਦਰ ਗਾਂਧੀ ਨੇ ਖਿਡਾਰਨਾਂ ਦਾ ਕਾਲਜ ਪਹੁੰਚਣ 'ਤੇ ਸ਼ਾਨਦਾਰ ਸਵਾਗਤ ਕੀਤਾ ਤੇ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਉਨ੍ਹਾਂ ਵਧਾਈ ਦਿੱਤੀ | ਇਸ ਦੌਰਾਨ ਕਾਲਜ ਪਿ੍ੰਸੀਪਲ ਡਾ. ਸੁਖਵਿੰਦਰ ਕੌਰ ਨੇ ਵੀ ਖਿਡਾਰੀਆਂ ਦੀ ਪ੍ਰਸ਼ੰਸਾ ਕੀਤੀ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਟ੍ਰੈਫਿਕ ਪੁਲਿਸ ਨੇ ਬੱਸ ਅੱਡੇ ਦੇ ਬਾਹਰ ਤੇ ਕਰਨਾਲ ਰੋਡ 'ਤੇ ਕਬਜ਼ੇ ਹਟਾਏ ਅਗਲੀ ਖ਼ਬਰ ਸਾਈਬਰ ਠੱਗੀ ਮਾਰਨ ਦੇ ਮਾਮਲੇ 'ਚ ਨੌਜਵਾਨ ਪੁਲਿਸ ਵਲੋਂ ਗਿ੍ਫ਼ਤਾਰ
Ad Position 24