14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸਤਲੁਜ ਸਕੂਲ ਵਿਚ ਸਾਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ

Ad Position 21
No active advertisement
ਸਿਰਸਾ ਦੇ ਸਤਲੁਜ ਸਕੂਲ ਵਿਚ ਬੱਚਿਆਂ ਨੂੰ ਇਨਾਮ ਵੰਡਦੇ ਪੰ੍ਰਬਧਕ ਅਤੇ ਪ੍ਰੋਗਰਾਮ ਦੌਰਾਨ ਪੇਸ਼ਕਾਰੀ ਦਿੰਦੇ ਸਕੂਲ ਦੇ ਬੱਚੇ | ਤਸਵੀਰਾਂ : ਪੰਨੀਵਾਲੀਆ <br/> 25-11-2025
ਸਿਰਸਾ, 24 ਨਵੰਬਰ (ਭੁਪਿੰਦਰ ਪੰਨੀਵਾਲੀਆ)-ਸਤਲੁਜ ਪਬਲਿਕ ਸਕੂਲ ਦੇ ਵਿਹੜੇ ਵਿਚ ਸਾਲਾਨਾ ਇਨਾਮ ਵੰਡ ਸਮਾਰੋਹ ਬਹੁਤ ਉਤਸ਼ਾਹ ਨਾਲ ਕਰਵਾਇਆ | ਸਮਾਰੋਹ ਦੇ ਮੁੱਖ ਮਹਿਮਾਨ ਸਕੂਲ ਦੀ ਸੀਨੀਅਰ ਸਲਾਹਕਾਰ ਸ੍ਰੀਮਤੀ ਹਰਵਿੰਦਰ ਕੌਰ ਸਰਕਾਰੀਆ ਸਨ | ਸਮਾਰੋਹ ਦੀ ਪ੍ਰਧਾਨਗੀ ਸਕੂਲ ਡਾਇਰੈਕਟਰ ਨਵਜੀਤ ਸਿੰਘ ਸਰਕਾਰੀਆ ਤੇ ਰਿਤਿਕਾ ਸਰਕਾਰੀਆ ਨੇ ਕੀਤੀ | ਸਮਾਰੋਹ ਦੀ ਸ਼ੁਰੂਆਤ ਸਤਲੁਜ ਗੀਤ ਦੀ ਰੂਹਾਨੀ ਪੇਸ਼ਕਾਰੀ ਤੇ ਛੋਟੇ ਬੱਚਿਆਂ ਦੁਆਰਾ ਮਾਪਿਆਂ ਨੂੰ ਸ਼ਰਧਾਂਜਲੀ ਭੇਟ ਕਰਨ ਨਾਲ ਹੋਈ | ਇਸ ਮੌਕੇ 'ਤੇ ਛੋਟੇ ਬੱਚਿਆਂ ਵਲੋਂ ਪੇਸ਼ ਕੀਤੇ ਗਏ ਸੱਭਿਆਚਾਰਕ ਪ੍ਰੋਗਾਰਮ ਨੇ ਸਾਰਿਆਂ ਦਾ ਮਨ ਮੋਹ ਲਿਆ | ਪ੍ਰੋਗਰਾਮ ਵਿਚ ਵੱਡੀ ਗਿਣਤੀ ਵਿਚ ਮਾਪੇ ਤੇ ਅਧਿਆਪਕ ਮੌਜੂਦ ਸਨ | ਪ੍ਰੋਗਰਾਮ ਦੌਰਾਨ ਬੱਚਿਆਂ ਨੂੰ ਇਨਾਮ ਵੰਡੇ ਗਏ | ਪ੍ਰੋਗਰਾਮ ਦੇ ਅੰਤ ਵਿਚ ਨਵਜੀਤ ਸਿੰਘ ਸਰਕਾਰੀਆ ਨੇ ਸੱਭਿਆਚਾਰਕ ਪ੍ਰੋਗਰਾਮਾਂ ਵਿਚ ਪ੍ਰਦਰਸ਼ਿਤ ਨੈਤਿਕ ਕਦਰਾਂ-ਕੀਮਤਾਂ, ਆਦਰਸ਼ਾਂ ਤੇ ਸਮਕਾਲੀ ਵਿਸ਼ਿਆਂ ਦੀ ਪ੍ਰਸ਼ੰਸਾ ਕੀਤੀ ਅਤੇ ਬੱਚਿਆਂ ਵਿਚ ਨੈਤਿਕ ਕਦਰਾਂ-ਕੀਮਤਾਂ ਪੈਦਾ ਕਰਨ 'ਚ ਮਾਪਿਆਂ ਅਤੇ ਅਧਿਆਪਕਾਂ ਦੀ ਭੂਮਿਕਾ 'ਤੇ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਬੱਚਿਆਂ ਦੇ ਸਮੁੱਚੇ ਵਿਕਾਸ ਲਈ ਅਜਿਹੇ ਪ੍ਰੋਗਰਾਮ ਜ਼ਰੂਰ ਆਯੋਜਿਤ ਕੀਤੇ ਜਾਣੇ ਚਾਹੀਦੇ ਹਨ ਤੇ ਹਰੇਕ ਬੱਚੇ ਨੂੰ ਸਟੇਜ 'ਤੇ ਲਿਆਉਣ ਲਈ ਅਧਿਆਪਕਾਂ ਦੀ ਪ੍ਰਸ਼ੰਸਾ ਕੀਤੀ ਅਤੇ ਇਸ ਸਮਾਗਮ ਵਿਚ ਮੌਜੂਦ ਸਾਰੇ ਮਾਪਿਆਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਨੇਕ ਚੰਦ ਮੈਮੋਰੀਅਲ ਕਲੱਬ ਦੀ ਸ਼ੁਰੂਆਤ ਅਗਲੀ ਖ਼ਬਰ ਸ਼ਹੀਦ ਦਵਿੰਦਰ ਸਿੰਘ ਦੇ 24ਵੇਂ ਸ਼ਹੀਦੀ ਚੇਤਨਾ ਸਮਾਗਮ 'ਚ ਵੱਡੀ ਗਿਣਤੀ 'ਚ ਲੋਕਾਂ ਵਲੋਂ ਸ਼ਰਧਾਂਜਲੀ
Ad Position 24