14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

350 ਸਾਲਾ ਸ਼ਹੀਦੀ ਸਮਾਗਮਾਂ 'ਚ ਸੰਤ ਭੂਰੀ ਵਾਲਿਆਂ ਵਲੋਂ ਲੰਗਰ ਦੀ ਸੇਵਾ ਨਿਰੰਤਰ ਜਾਰੀ <br/>

Ad Position 21
No active advertisement
ਅਜੀਤ ਡੈਸਕ 25-11-2025
ਨਵੀਂ ਦਿੱਲੀ, 24 ਨਵੰਬਰ (ਜਗਤਾਰ ਸਿੰਘ)-ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਿੱਲੀ ਗੁਰਦੁਆਰਾ ਕਮੇਟੀ ਵਲੋਂ ਕਈ ਤਰ੍ਹਾਂ ਦੇ ਸਮਾਗਮ ਕਰਵਾਏ ਜਾ ਰਹੇ ਹਨ, ਜਿਸ 'ਚ ਗੁਰਮਤਿ ਸਮਾਗਮ, ਨਗਰ ਕੀਰਤਨ, ਸੈਮੀਨਾਰ ਤੇ ਹੋਰ ਉਪਰਾਲੇ ਸ਼ਾਮਿਲ ਹਨ | ਇਸੇ ਤਹਿਤ ਗੁਰਦੁਆਰਾ ਸੀਸ ਗੰਜ ਸਾਹਿਬ ਤੇ ਲਾਲ ਕਿਲ੍ਹੇ ਵਿਖੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ | ਸਮਾਗਮ 'ਚ ਕਾਰ ਸੇਵਾ ਸੰਤ ਭੂਰੀ ਵਾਲਿਆਂ ਵਲੋਂ ਲੰਗਰ ਦੀ ਸੇਵਾ ਵਾਸਤੇ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ | ਬੀਤੇ ਕੱਲ੍ਹ ਲਾਲ ਕਿਲ੍ਹੇ ਵਿਖੇ ਰਾਤ ਦੇ ਸਮਾਗਮ 'ਚ ਅਰਦਾਸ ਉਪਰੰਤ ਲੰਗਰ ਸੇਵਾ ਦੀ ਸ਼ੁਰੂਆਤ ਕੀਤੀ ਗਈ | ਇਹ ਜਾਣਕਾਰੀ ਦਿੰਦਿਆਂ ਬਾਬਾ ਸੁਖਵਿੰਦਰ ਸਿੰਘ (ਭੂਰੀਵਾਲੇ) ਨੇ ਦੱਸਿਆ ਲੰਗਰ ਦੀਆਂ ਰਸਦਾਂ, ਲੰਗਰ ਤਿਆਰ ਕਰਨ ਲਈ ਕਾਰੀਗਰ, ਲੰਗਰ ਵਰਤਾਉਣ ਲਈ ਪੰਜਾਬ, ਹਰਿਆਣਾ, ਉੱਤਰਾਖੰਡ, ਉੱਤਰ ਪ੍ਰਦੇਸ਼ ਤੇ ਮੱਧ ਪ੍ਰਦੇਸ਼ ਤੋਂ ਵੱਡੀ ਗਿਣਤੀ ਵਿਚ ਸੇਵਾਦਾਰ ਪਹੁੰਚ ਚੁੱਕੇ ਹਨ ਅਤੇ ਲੰਗਰ ਸੇਵਾ ਨਿਰੰਤਰ ਜਾਰੀ ਹੈ | ਲੰਗਰ ਦੇ ਆਰੰਭਤਾ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ, ਬਾਬਾ ਗੁਰਵਿੰਦਰ ਸਿੰਘ ਪਟਨਾ ਸਾਹਿਬ, ਬਾਬਾ ਅਵਤਾਰ ਸਿੰਘ, ਬਾਬਾ ਜੱਗਾ ਸਿੰਘ ਬਾਬਾ ਹਰੀ ਸਿੰਘ, ਬਾਬਾ ਪਰਮਜੀਤ ਸਿੰਘ, ਬਾਬਾ ਤਰਲੋਚਨ ਸਿੰਘ ਉਜੈਨ ਤੇ ਬਾਬਾ ਪਰਮਜੀਤ ਸਿੰਘ, ਬਾਬਾ ਯੁਵਰਾਜ ਸਿੰਘ ਬਾਬਾ ਦਵਿੰਦਰ ਸਿੰਘ, ਬਾਬਾ ਸੁਖਦੇਵ ਸਿੰਘ, ਹਰਜਿੰਦਰ ਸਿੰਘ ਖੇਲਾ ਯੂ. ਕੇ., ਬਾਬਾ ਬਖ਼ਸ਼ੀਸ਼ ਸਿੰਘ, ਬਾਬਾ ਗੁਰਵੰਤ ਸਿੰਘ, ਬਾਬਾ ਬਲਵੰਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਇੰਡੀਆ ਚਾਈਲਡ ਪ੍ਰੋਟੈਕਸ਼ਨ ਅਤੇ ਗਲਗੋਟੀਆ ਯੂਨੀਵਰਸਿਟੀ ਨੇ ਬਾਲ ਸੁਰੱਖਿਆ 'ਤੇ ਵਿਸ਼ੇਸ਼ ਕੋਰਸ ਲਈ ਹੱਥ ਮਿਲਾਇਆ ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਨੇਕ ਚੰਦ ਮੈਮੋਰੀਅਲ ਕਲੱਬ ਦੀ ਸ਼ੁਰੂਆਤ
Ad Position 24