ਢੇਰ, 5 ਦਸੰਬਰ (ਸ਼ਿਵ ਕੁਮਾਰ ਕਾਲੀਆ)-ਮਾਊਟ ਕਾਰਮਲ ਸਕੂਲ ਜਿੰਦਵੜੀ ਵਲੋਂ ਆਪਣਾ 25ਵਾਂ ਸਾਲਾਨਾ ਸਮਾਗਮ ਬਹੁਤ ਹੀ ਧੂਮ ਧਾਮ ਦੇ ਨਾਲ ਮਨਾਇਆ ਗਿਆ | ਇਸ ਮੌਕੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਸਮਾਗਮ ਦੀ ਆਰੰਭਤਾ ਸਿੱਖਿਆ ਮੰਤਰੀ ਪੰਜਾਬ ਵਲੋਂ ਸ਼ਮ੍ਹਾ ਰੋਸ਼ਨ ਕਰਕੇ ਕੀਤੀ ਗਈ | ਉਪਰੰਤ ਸਕੂਲ ਦੇ ਵਿਦਿਆਰਥੀਆਂ ਵਲੋਂ ਧਾਰਮਿਕ ਪ੍ਰੋਗਰਾਮ ਨਾਲ ਸਮਾਗਮ ਦਾ ਆਗਾਜ਼ ਕੀਤਾ | ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਵਲੋਂ ਨਸ਼ਿਆਂ, ਸਮਾਜਿਕ ਬੁਰਾਈਆਂ, ਦੇਸ਼ ਭਗਤੀ ਤੇ ਹੋਰ ਵੱਖ-ਵੱਖ ਵਿਸ਼ਿਆਂ 'ਤੇ ਬਹੁਤ ਹੀ ਵਧੀਆ ਸਮਾਗਮ ਪੇਸ਼ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਲੜਕੀਆਂ ਨੂੰ ਪੜ੍ਹਾਉਣ ਤੇ ਭਰੂਣ ਹੱਤਿਆ 'ਤੇ ਇਕ ਚੰਗਾ ਸੰਦੇਸ਼ ਦਿੱਤਾ ਗਿਆ | ਵਿਦਿਆਰਥੀਆਂ ਵਲੋਂ ਪੇਸ਼ ਕੀਤਾ ਭੰਗੜਾ ਤੇ ਗਿੱਧੇ ਨੇ ਸਮਾਗਮ 'ਚ ਧੂਮ ਮਚਾ ਦਿੱਤੀ | ਸਮਾਗਮ ਦੌਰਾਨ ਹਾਜ਼ਰ ਮਾਪਿਆਂ ਨੂੰ ਸੰਬੋਧਨ ਕਰਦੇ ਹੋਏ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਿੱਖਿਆ ਦੇ ਮਾਮਲੇ 'ਚ ਲਗਾਤਾਰ ਅੱਗੇ ਵਧਦਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦੇ ਹਨ, ਜਿਨ੍ਹਾਂ ਨੂੰ ਇਹ ਪਵਿੱਤਰ ਮਹਿਕਮਾ ਮਿਲਿਆ ਹੈ | ਉਨ੍ਹਾਂ ਨੇ ਦੱਸਿਆ ਕਿ ਪੰਜਾਬ ਵਿਚ ਸਿੱਖਿਆ ਦੇ ਹੋਰ ਚੰਗੇ ਸੁਧਾਰ ਦੇ ਲਈ ਲਗਾਤਾਰ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਅੱਜ ਦੇ ਸਮਾਗਮ ਦੇ ਲਈ ਸਕੂਲ ਦੇ ਪ੍ਰਬੰਧਕਾਂ ਨੂੰ ਵਿਸ਼ੇਸ਼ ਤੌਰ 'ਤੇ ਮੁਬਾਰਕਾਂ ਦਿੱਤੀਆਂ | ਸਮਾਗਮ ਦੇ ਆਖਰ 'ਚ ਸਕੂਲ ਦੇ ਡਾਇਰੈਕਟਰ ਫਾਦਰ ਜੋਨ ਤੇ ਪਿ੍ੰਸੀਪਲ ਫਾਦਰ ਥੋਮਸ ਵਲੋਂ ਜਿਥੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ ਗਈ ਉੱਥੇ ਹੀ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਅਤੇ ਸਵਾਗਤ ਕੀਤਾ ਗਿਆ | ਇਸ ਮੌਕੇ ਜਸਪਾਲ ਸਿੰਘ ਢਾਹੇ ਸਰਪੰਚ, ਸਰਪੰਚ ਭਗਵੰਤ ਸਿੰਘ ਅਟਵਾਲ, ਸਰਪੰਚ ਐਡਵੋਕੇਟ ਮੀਨਾ ਕਾਲੀਆ, ਪਾਰਟੀ ਦੇ ਮੀਡੀਆ ਸਲਾਹਕਾਰ ਦੀਪਕ ਸੋਨੀ, ਸਰਪੰਚ ਲੱਕੀ ਕਪਲਾ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |