ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਹਰਮਹਿੰਦਰ ਪਾਲ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਿਗਿਆਨਕ ਦੇ ਜ਼ਿਲ੍ਹਾ ਪ੍ਰਧਾਨ ਪਰਗਟ ਸਿੰਘ ਜੰਬਰ ਅਤੇ ਜਰਨਲ ਸਕੱਤਰ ਸੁਖਵਿੰਦਰ ਸਿੰਘ ਦੋਦਾ ਨੇ ਦੱਸਿਆ ਕਿ ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਤੇ ਮੁਲਾਜ਼ਮ ਹਿੱਤਾਂ ਨੂੰ ਪ੍ਰਣਾਈ ਜਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਿਗਿਆਨਕ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਤਿੰਨ ਸਾਲਾਂ ਚੋਣ 12 ਦਸੰਬਰ ਨੂੰ ਪੰਜਾਬ ਰੋਡਵੇਜ਼ ਦੇ ਦਫ਼ਤਰ ਨੇੜੇ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗੀ | ਇਹ ਚੋਣ ਸੂਬਾ ਕਮੇਟੀ ਦੇ ਆਗੂਆਂ ਦੀ ਅਗਵਾਈ ਹੇਠ ਕਰਵਾਈ ਜਾਵੇਗੀ |