16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਐਸ. ਡੀ. ਐਮ. ਮੋਰਿੰਡਾ ਗੁਰਦੇਵ ਸਿੰਘ ਧੰਮ ਦਾ ਮੋਰਿੰਡਾ ਪੁੱਜਣ 'ਤੇ ਸਵਾਗਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 07-12-2025
ਮੋਰਿੰਡਾ, 6 ਦਸੰਬਰ (ਪਿ੍ਤਪਾਲ ਸਿੰਘ)-ਸਬ ਡਵੀਜ਼ਨ ਮੋਰਿੰਡਾ ਦੇ ਨਵੇਂ ਆਏ ਐਸ. ਡੀ. ਐਮ. ਗੁਰਦੇਵ ਸਿੰਘ ਧੰਮ ਦੇ ਅਹੁਦਾ ਸੰਭਾਲਣ ਮੌਕੇ ਮੋਰਿੰਡਾ ਪ੍ਰਸ਼ਾਸਨ ਤੇ ਪਤਵੰਤੇ ਸੱਜਣਾਂ ਵਲੋਂ ਭਰਵਾਂ ਸਵਾਗਤ ਕੀਤਾ | ਇਸ ਮੌਕੇ ਸਮਾਜ ਸੇਵੀ ਰਜਿੰਦਰ ਸਿੰਘ ਗੋਗੀ ਭੁੱਲਰ ਡੂਮਛੇੜੀ ਤੇ ਮਲਕੀਤ ਸਿੰਘ ਨੇ ਐਸ. ਡੀ. ਐਮ. ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ | ਇਸ ਸਵਾਗਤੀ ਸਮਾਰੋਹ ਵਿਚ ਪੁਲਿਸ ਪ੍ਰਸ਼ਾਸਨ ਵਲੋਂ ਡੀ. ਐਸ. ਪੀ. ਮੋਰਿੰਡਾ ਗੁਰਜੀਤ ਸਿੰਘ ਨੇ ਪ੍ਰਸ਼ਾਸਨਿਕ ਕਾਰਜਾਂ ਵਿਚ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ | ਇਸ ਮੌਕੇ ਹਾਜ਼ਰ ਪੰਚ, ਸਰਪੰਚ ਤੇ ਪਤਵੰਤੇ ਸੱਜਣਾਂ ਨੇ ਆਸ ਪ੍ਰਗਟਾਈ ਕਿ ਐਸ. ਡੀ. ਐਮ. ਗੁਰਦੇਵ ਸਿੰਘ ਧੰਮ ਦੀ ਅਗਵਾਈ ਹੇਠ ਇਲਾਕੇ ਦੇ ਲੋਕਾਂ ਨੂੰ ਇਕ ਪਾਰਦਰਸ਼ੀ, ਨਿਰਪੱਖ ਤੇ ਲੋਕ-ਪੱਖੀ ਪ੍ਰਸ਼ਾਸਨ ਮਿਲੇਗਾ | ਇਸ ਸਮੇਂ ਐਸ. ਡੀ. ਐਮ. ਮੋਰਿੰਡਾ ਗੁਰਦੇਵ ਸਿੰਘ ਧੰਮ ਨੇ ਆਖਿਆ ਕਿ ਉਹ ਆਪਣੇ ਇਲਾਕੇ ਦੇ ਲੋਕਾਂ ਨੂੰ ਸਰਕਾਰ ਵਲੋਂ ਮਿਲਦੀਆਂ ਸਭ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ |

Ad Position 22
No active advertisement
ਪਿਛਲੀ ਖ਼ਬਰ 15 ਸਾਲ ਪੁਰਾਣੇ ਵਹੀਕਲਜ਼ ਦੀ ਪਾਸਿੰਗ ਫ਼ੀਸ 'ਚ ਕੀਤੇ ਬੇਤਹਾਸ਼ਾ ਵਾਧੇ ਖ਼ਿਲਾਫ਼ ਟਰੱਕ ਮਾਲਕਾਂ ਵਿਚ ਭਾਰੀ ਰੋਸ ਅਗਲੀ ਖ਼ਬਰ ਵਿਰਕ ਟੱਪਾ
Ad Position 24