ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਮੁੱਖ ਮੰਤਰੀ ਰੇਖਾ ਗੁਪਤਾ ਸਮੇਤ ਦਿੱਲੀ ਦੀ ਕੈਬਨਿਟ ਵਲੋਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀ ਸੰਪੂਰਨਤਾ ਤੋਂ ਬਾਅਦ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣਾ ਸ਼ਲਾਘਾਯੋਗ-ਭਾਈ ਵਿਰਸਾ ਸਿੰਘ ਖ਼ਾਲਸਾ

Ad Position 21
No active advertisement
ਅਜੀਤ ਡੈਸਕ 07-12-2025
ਗੂਹਲਾ ਚੀਕਾ, 6 ਦਸੰਬਰ (ਓ.ਪੀ. ਸੈਣੀ)-ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਮੌਕੇ ਦੇਸ਼ ਵਿਦੇਸ਼ਾਂ ਦੀਆਂ ਸੰਗਤਾਂ ਨੇ ਸ਼ਰਧਾ ਭਾਵਨਾਵਾਂ ਨਾਲ ਧਾਰਮਿਕ ਸਮਾਗਮ ਮਨਾਏ ਅਤੇ ਇਸੇ ਤਰਜ਼ 'ਤੇ ਦਿੱਲੀ 'ਚ ਇਹ ਸਮਾਗਮ ਸਮੂਹ ਇਤਿਹਾਸਕ ਗੁਰਦੁਆਰਿਆਂ 'ਚ ਬਹੁਤ ਹੀ ਸ਼ਰਧਾ, ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਏ ਗਏ | ਇਸ ਦਰਮਿਆਨ ਦਿੱਲੀ ਤੇ ਹੋਰ ਸੰਗਤਾਂ ਦੇ ਮਿਲੇ ਸਹਿਯੋਗ ਦਾ ਧੰਨਵਾਦ ਅਤੇ ਗੁਰੂ ਸਾਹਿਬ ਜੀ ਵਲੋਂ ਇਹ ਸਮਾਗਮ ਨਿਰਵਿਘਨ ਨੇਪਰੇ ਚਾੜ੍ਹਨ ਦੇ ਵੱਡੇ ਸ਼ੁਕਰਾਨੇ ਵਜੋਂ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਸਮੇਤ ਪੂਰੀ ਕੈਬਨਿਟ ਵਲੋਂ ਰੂਹਾਨੀਅਤ ਦੇ ਕੇਂਦਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਮਵਾਰ ਨੂੰ ਨਤਮਸਤਕ ਹੋਇਆ ਜਾਵੇਗਾ, ਇਹ ਸਿਖਾਂ ਦਾ ਵਡਮੁੱਲਾ ਇਤਿਹਾਸ ਹੈ ਕਿ ਕੋਈ ਵੀ ਕਾਰਜ ਕਰਨ ਤੋਂ ਪਹਿਲਾਂ ਅਰਦਾਸ ਕਰਕੇ ਗੁਰੂ ਸਾਹਿਬ ਜੀ ਦੀ ਆਗਿਆ ਲਈ ਜਾਵੇ ਅਤੇ ਇਹ ਕਾਰਜ ਸੰਪੂਰਨ ਤੋਂ ਹੋਣ ਤੋਂ ਬਾਅਦ ਸਤਿਗੁਰੂ ਜੀ ਦਾ ਸ਼ੁਕਰਾਨਾ ਕੀਤਾ ਜਾਵੇ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖ਼ਾਲਸਾ ਜਿੱਥੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਦੇ ਆਪਣੀ ਕੈਬਨਿਟ ਸਮੇਤ ਸਤਿਗੁਰੂ ਦਾ ਸ਼ੁਕਰਾਨਾ ਕਰਨ ਜਾਣ ਦੀ ਜ਼ੋਰਦਾਰ ਸ਼ਬਦਾਂ ਵਿਚ ਸ਼ਲਾਘਾ ਕਰਦੀ ਹੈ ਉੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕਰਦੀ ਹੈ ਕਿ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕਰਨ ਆ ਰਹੀ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਤੇ ਦਿੱਲੀ ਦੀ ਕੈਬਨਿਟ ਦਾ ਪੂਰਾ ਆਦਰ ਮਾਣ ਸਤਿਕਾਰ ਕੀਤਾ ਜਾਵੇ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖ਼ਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖ਼ਾਲਸਾ ਨੇ ਇਕ ਲਿਖਤੀ ਪ੍ਰੈੱਸ ਬਿਆਨ ਰਾਹੀਂ ਕੀਤਾ | ਉਨ੍ਹਾਂ ਕਿਹਾ ਦਿੱਲੀ ਦੀ ਮੁਖ ਮੰਤਰੀ ਰੇਖਾ ਗੁਪਤਾ ਦੀ ਇਹ ਕਾਰਵਾਈ ਬਹੁਤ ਹੀ ਸ਼ਲਾਘਾਯੋਗ, ਲੋਕਾਂ ਦੀ ਮੰਗ ਤੇ ਸਮੇਂ ਦੀ ਲੋੜ ਕਹੀ ਜਾ ਸਕਦੀ ਹੈ, ਇਹ ਨੀਤੀ ਸਿੱਖੀ ਸਿਧਾਂਤਾਂ ਅਨੁਕੂਲ ਹੈ ਅਤੇ ਹਰ ਮਾਈ ਭਾਈ ਨੂੰ ਅਜਿਹੀ ਨੀਤੀ 'ਤੇ ਪਹਿਰਾ ਦੇਣਾ ਚਾਹੀਦਾ ਹੈ | ਇਸ ਮੌਕੇ 'ਤੇ ਭਾਈ ਖ਼ਾਲਸਾ ਨਾਲ ਭਾਈ ਅਵਤਾਰ ਸਿੰਘ ਅੰਮਿ੍ਤਸਰ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ, ਭਾਈ ਦਿਲਬਾਗ ਸਿੰਘ ਬਾਗੀ, ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਓਾ, ਭਾਈ ਸੁਰਿੰਦਰ ਸਿੰਘ ਆਦਮਪੁਰ, ਭਾਈ ਵਿਕਰਮ ਸਿੰਘ ਪੰਡੋਰੀ ਨਿੱਜਰ ਤੇ ਭਾਈ ਬਲਕਾਰ ਸਿੰਘ ਦਾਰੇਵਾਲ ਆਦਿ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕ੍ਰਾਈਮ ਬ੍ਰਾਂਚ-1 ਦੀ ਟੀਮ ਵਲੋਂ ਹੈਰੋਇਨ ਤਸਕਰੀ ਦੇ ਮਾਮਲੇ 'ਚ ਭਗੌੜਾ ਚੱਲ ਰਿਹਾ ਮੁਲਜ਼ਮ ਗਿ੍ਫਤਾਰ ਅਗਲੀ ਖ਼ਬਰ ਲਾਇਨਜ਼ ਕਲੱਬ ਰਤੀਆ ਸਿਟੀ ਵਲੋਂ ਜਰਸੀਆਂ ਅਤੇ ਬੂਟ ਵੰਡ ਸਮਾਰੋਹ
Ad Position 24
No active advertisement