06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਸੁੱਖਣ ਵਾਲਾ ਕਤਲ ਕਾਂਡ-ਪਤਨੀ ਤਿੰਨ ਦਿਨ ਦੇ ਹੋਰ ਪੁਲਿਸ ਰਿਮਾਂਡ 'ਤੇ ਪੁਲਿਸ ਨੇ ਘਰ 'ਚੋਂ ਗਾਇਬ ਕੀਤਾ ਸੋਨਾ ਵੀ ਕੀਤਾ ਬਰਾਮਦ

Ad Position 21
repet_subhas-goyals [Copy P29]
ਅਜੀਤ ਡੈਸਕ 08-12-2025
ਫਰੀਦਕੋਟ , 7 ਦਸੰਬਰ ( ਜਸਵੰਤ ਸਿੰਘ ਪੁਰਬਾ )-ਕਰੀਬ ਇੱਕ ਹਫਤਾ ਪਹਿਲਾਂ ਫਰੀਦਕੋਟ ਦੇ ਪਿੰਡ ਸੁੱਖਣ ਵਾਲਾ ਵਿਖੇ ਇੱਕ ਪਤਨੀ ਵੱਲੋਂ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਦਾ ਕਤਲ ਕਰ ਦਿੱਤਾ ਗਿਆ ਸੀ ਹੁਣ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਮਿ੍ਤਕ ਦੀ ਪਤਨੀ, ਉਸ ਦਾ ਆਸ਼ਿਕ ਅਤੇ ਉਸ ਦਾ ਇੱਕ ਹੋਰ ਸਾਥੀ ਜਿਹੜਾ ਇਸ ਕਤਲ ਕਾਂਡ ਵਿੱਚ ਸ਼ਾਮਿਲ ਹੈ, ਨੂੰ ਪੁਲਿਸ ਨੇ ਗਿ੍ਫਤਾਰ ਕਰ ਲਿਆ ਸੀ | ਅੱਜ ਮਿ੍ਤਕ ਦੀ ਪਤਨੀ ਰੁਪਿੰਦਰ ਕੌਰ ਨੂੰ ਤਾਂ ਚਾਰ ਦਿਨ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਪੁਲਿਸ ਦੀ ਅਰਜੀ 'ਤੇ ਮਾਨਯੋਗ ਅਦਾਲਤ ਵੱਲੋਂ ਤਿੰਨ ਦਿਨ ਦੇ ਪੁਲਿਸ ਰਿਮਾਂਡ ਵਿੱਚ ਵਾਧਾ ਕਰ ਦਿੱਤਾ | ਹੁਣ ਇਸ ਮਾਮਲੇ ਵਿੱਚ ਸਾਰੇ ਦੋਸ਼ੀਆਂ ਦਾ 8 ਦਸੰਬਰ ਤੱਕ ਪੁਲਿਸ ਰਿਮਾਂਡ ਰਹੇਗਾ ਜਿਸ ਤੋਂ ਬਾਅਦ ਇਹਨਾਂ ਤਿੰਨਾਂ ਦੋਸ਼ੀਆਂ ਨੂੰ ਮੁੜ 8 ਦਿਸੰਬਰ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਏਗਾ | ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਹੱਤਿਆਕਾਂਡ ਨੂੰ ਪਹਿਲਾਂ ਚੋਰੀ ਦੀ ਵਾਰਦਾਤ ਬਣਾ ਕੇ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਜਿੱਥੇ ਘਰ ਦੀ ਅਲਮਾਰੀ ਤੋੜ ਕੇ ਉਥੋਂ ਕੁਝ ਗਹਿਣੇ ਰੁਪਿੰਦਰ ਕੌਰ ਦਾ ਸਾਥੀ ਹਰਕਵਲ ਪ੍ਰੀਤ ਸਿੰਘ ਆਪਣੇ ਨਾਲ ਲੈ ਗਿਆ ਸੀ ,ਪੁਲਿਸ ਵੱਲੋਂ ਹੁਣ ਉਹ ਗਹਿਣੇ ਵੀ ਬਰਾਮਦ ਕਰ ਲਏ ਗਏ ਹਨ | ਉਥੇ ਉਹਨਾਂ ਦੱਸਿਆ ਕਿ ਹੱਤਿਆਕਾਂਡ ਸਮੇਂ ਜਿਹੜੀ ਹੰਡਈ ਕਾਰ ਵਰਤੀ ਗਈ ਸੀ ਉਹ ਵੀ ਇਹਨਾਂ ਦੇ ਕਿਸੇ ਹੋਰ ਸਾਥੀ ਦੀ ਸੀ ਜਿਸ ਨੂੰ ਤੀਸਰੇ ਆਰੋਪੀ ਵਿਸ਼ਵਜੀਤ ਸਿੰਘ ਵੀ ਗਿ੍ਫਤਾਰੀ ਤੋਂ ਬਾਅਦ ਬਰਾਮਦ ਕੀਤਾ ਗਿਆ ਸੀ | ਉਹਨਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਬਰੀਕੀ ਨਾਲ ਕੀਤੀ ਜਾ ਰਹੀ ਹੈ ਅਤੇ ਜੇਕਰ ਹੋਰ ਕਿਸੇ ਦੀ ਵੀ ਸ਼ਮੂਲੀਅਤ ਇਸ ਮਾਮਲੇ ਵਿੱਚ ਪਾਈ ਗਈ ਤਾਂ ਉਸ ਨੂੰ ਵੀ ਬਖਸ਼ਿਆ ਨਹੀਂ ਜਾਏਗਾ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦਾ ਧਰਨਾ 19ਵੇਂ ਦਿਨ ਵੀ ਰਿਹਾ ਜਾਰੀ ਅਗਲੀ ਖ਼ਬਰ ਦੀ ਰਿਟਾਇਰ ਰੈਵੇਨਿਊ ਇੰਪਲਾਈਜ਼ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਪ੍ਰਧਾਨ ਅਸ਼ੋਕ ਵਰਮਾ ਦੀ ਪ੍ਰਧਾਨਗੀ ਹੇਠ ਹੋਈ
Ad Position 24