06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦਾ ਧਰਨਾ 19ਵੇਂ ਦਿਨ ਵੀ ਰਿਹਾ ਜਾਰੀ

Ad Position 21
repet_subhas-goyals [Copy P29]
ਅਜੀਤ ਡੈਸਕ 08-12-2025
ਸ੍ਰੀ ਮੁਕਤਸਰ ਸਾਹਿਬ, 7 ਦਸੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਵਿਚ ਲੋਕ ਹਿੱਤ ਵਿਚ ਜਾਨ ਲਗਾਉਣ ਵਾਲੇ ਕਿਸਾਨ ਆਗੂ ਹਰਜੀਤ ਸਿੰਘ ਕੋਟਕਪੂਰਾ ਦੇ ਪਰਿਵਾਰ ਤੇ ਗੰਭੀਰ ਜ਼ਖ਼ਮੀ ਬਲਵੰਤ ਸਿੰਘ ਨੰਗਲ ਦੇ ਇਲਾਜ ਦੇ ਮੁਆਵਜ਼ੇ ਦੀਆਂ ਮੰਗਾਂ ਲਈ ਡੀ.ਸੀ. ਦਫ਼ਤਰ ਅੱਗੇ ਬੈਠੇ ਰੋਸ ਧਰਨਾ 19ਵੇਂ ਦਿਨ 'ਚ ਦਾਖ਼ਲ ਹੋ ਗਿਆ | ਇਸ ਮੌਕੇ ਬੋਲਦਿਆਂ ਨੌਜਵਾਨ ਆਗੂਆਂ ਸੁਖਵੀਰ ਸਿੰਘ ਵੜਿੰਗ, ਸੁਖਪ੍ਰੀਤ ਸਿੰਘ ਜੈਤੋ, ਬਲਜੀਤ ਸਿੰਘ ਢੈਪਈ ਤੇ ਵਿੱਕੀ ਜੈਤੋ ਨੇ ਆਖਿਆ ਕਿ ਆਪਣੇ ਹੱਕਾਂ ਤੇ ਹਿੱਤਾਂ ਲਈ ਸੰਘਰਸ਼ਾਂ ਦੇ ਪਿੜ ਮੱਲਣ ਵਾਲੇ ਜੇਲ੍ਹਾਂ ਥਾਣਿਆਂ ਤੋਂ ਨਹੀਂ ਡਰਦੇ | ਆਗੂਆਂ ਨੇ ਐਲਾਨ ਕੀਤਾ ਕਿ ਮੁਆਵਜ਼ੇ ਦੀਆਂ ਸਾਰੀਆਂ ਮੰਗਾਂ ਪੂਰੀਆਂ ਹੋਣ ਤੱਕ ਇਹ ਸੰਘਰਸ਼ ਜਾਰੀ ਰਹੇਗਾ | ਇਸ ਧਰਨੇ ਨੂੰ ਹਰਬੰਸ ਸਿੰਘ ਕੋਟਲੀ, ਨੱਥਾ ਸਿੰਘ ਰੋੜੀਕਪੂਰਾ, ਗੁਰਭਗਤ ਸਿੰਘ ਭਲਾਈਆਣਾ, ਗੁਰਪਾਸ਼ ਸਿੰਘ ਸਿੰਘੇਵਾਲਾ, ਗੁਰਮੀਤ ਸਿੰਘ ਬਿੱਟੂ ਮੱਲਣ, ਨਿਰਮਲ ਸਿੰਘ ਜਿਉਣਵਾਲਾ, ਗੁਰਤੇਜ ਸਿੰਘ ਖੁੱਡੀਆਂ, ਮਲਕੀਤ ਸਿੰਘ ਬਹਿਬਲ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਕੁਲਬੀਰ ਸਿੰਘ ਭਾਗਸਰ, ਜਤਾਰਾ ਸਿੰਘ, ਅਜਾਇਬ ਸਿੰਘ ਮੱਲਣ, ਬਲਦੇਵ ਸਿੰਘ ਰੋੜੀਕਪੂਰਾ, ਬਲਜੀਤ ਸਿੰਘ ਢੈਪਈ, ਹਰਮੇਲ ਸਿੰਘ, ਸੁਖਦੇਵ ਸਿੰਘ ਰਾਮੂਵਾਲਾ ਆਦਿ ਕਿਸਾਨ ਆਗੂ ਵੱਡੀ ਗਿਣਤੀ ਵਿਚ ਕਿਸਾਨ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਦੋਸ਼ੀ ਤੋਂ 31 ਗ੍ਰਾਮ ਚਰਸ ਅਤੇ 37.43 ਗ੍ਰਾਮ ਗਾਂਜੇ ਦੇ ਫੁੱਲ ਅਤੇ ਪੱਤੇ ਕੀਤੇ ਬਰਾਮਦ ਚੀਕਾ ਪੁਲਿਸ ਨੇ ਭਾਗਲ ਖੇਤਰ... ਅਗਲੀ ਖ਼ਬਰ ਸੁੱਖਣ ਵਾਲਾ ਕਤਲ ਕਾਂਡ-ਪਤਨੀ ਤਿੰਨ ਦਿਨ ਦੇ ਹੋਰ ਪੁਲਿਸ ਰਿਮਾਂਡ 'ਤੇ ਪੁਲਿਸ ਨੇ ਘਰ 'ਚੋਂ ਗਾਇਬ ਕੀਤਾ ਸੋਨਾ ਵੀ ਕੀਤਾ...
Ad Position 24