13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਡਾਕਟਰਾਂ ਦੀ ਹੜਤਾਲ ਕਾਰਨ ਮਰੀਜ਼ ਹੋਏ ਖੱਜਲ-ਖੁਆਰ

Ad Position 21
No active advertisement
ਅਜੀਤ ਡੈਸਕ 09-12-2025
• ਸੀ. ਐਮ. ਓ. ਦੀ ਸਿੱਧੀ ਭਰਤੀ ਦੇ ਵਿਰੋਧ 'ਚ ਡਾਕਟਰਾਂ ਨੇ ਕੀਤੀ ਹੜਤਾਲ
ਸਿਰਸਾ, 8 ਦਸੰਬਰ (ਭੁਪਿੰਦਰ ਪੰਨੀਵਾਲੀਆ)- ਸੀਐਮਓ ਦੀ ਸਿੱਧੀ ਭਰਤੀ ਦੇ ਵਿਰੋਧ ਵਿੱਚ ਸਰਕਾਰੀ ਹਸਪਤਾਲ ਦੇ ਡਾਕਟਰਾਂ ਵੱਲੋਂ ਹੜਤਾਲ ਕੀਤੇ ਜਾਣ ਕਾਰਨ ਮਰੀਜ ਖੱਜਲ-ਖੁਆਰ ਹੋਏ | ਡਾਕਟਰਾਂ ਦੀ ਹੜਤਾਲ ਕਾਰਨ ਜਿਥੇ ਓਪੀਡੀ ਤੇ ਐਮਰਜੈਂਸੀ ਸੇਵਾਵਾਂ ਦੇ ਨਾਲ ਨਾਲ ਪੋਸਟਮਾਰਟਮ ਦੀਆਂ ਸੇਵਾਵਾਂ ਵੀ ਪ੍ਰਭਾਵਿਤ ਹੋਈਆਂ | ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਨੇ ਵੀ ਹੜਤਾਲ ਦਾ ਸਮਰਥਨ ਕੀਤਾ ਹੈ | ਸੀਐਮਓ ਦੀ ਸਿੱਧੀ ਭਰਤੀ ਕੀਤੇ ਜਾਣ ਦੇ ਵਿਰੋਧ ਵਿੱਚ ਸਰਕਾਰੀ ਹਸਪਤਾਲ ਦੇ ਡਾਕਟਰਾਂ ਵੱਲੋਂ ਅੱਜ ਮੁਕੰਮਲ ਹੜਤਾਲ ਕੀਤੀ ਗਈ ਜਿਸ ਕਾਰਨ ਐਮਰਜੈਂਭਸੀ ਅਤੇ ਪੋਸਟਮਾਰਟਮ ਦੀਆਂ ਸੇਵਾਵਾਂ ਨੂੰ ਵੀ ਮੁਅੱਤਲ ਕਰਨਾ ਪਿਆ | ਸਰਕਾਰੀ ਹਸਪਤਾਲ ਵਿੱਚ ਆਏ ਕਈ ਜਣੇਪੇ ਵਾਲੀਆਂ ਮਹਿਲਾਵਾਂ ਨੂੰ ਹੋਰ ਹਸਪਤਾਲਾਂ ਵਿੱਚ ਰੈਫਰ ਕੀਤਾ ਗਿਆ | ਹਲਾਂਕਿ ਸਰਕਾਰ ਅਤੇ ਸਿਹਤ ਵਿਭਾਗ ਨੇ ਮਰੀਜ਼ਾਂ ਦੀ ਜਾਂਚ ਵਿੱਚ ਸਹਾਇਤਾ ਲਈ ਮੈਡੀਕਲ ਕਾਲਜ ਅਗਰੋਹਾ ਅਤੇ ਹੋਰ ਹਸਪਤਾਲਾਂ ਤੋਂ ਡਾਕਟਰ ਤਾਇਨਾਤ ਕੀਤੇ ਹਨ | ਇਨ੍ਹਾਂ ਡਾਕਟਰਾਂ ਨੂੰ ਓਪੀਡੀ ਮਰੀਜ ਦੇਖਣ ਦੇ ਨਾਲ ਨਾਲ ਐਮਰਜੈਂਸੀ ਵਾਰਡਾਂ ਵਿੱਚ ਤਾਇਨਾਤ ਕੀਤਾ ਗਿਆ ਹੈ |
ਇਸ ਦੌਰਾਨ ਪ੍ਰਸ਼ਾਸਨ ਵੱਲੋਂ ਕਿਸੇ ਵੀ ਸਮੱਸਿਆ ਨੂੰ ਰੋਕਣ ਲਈ ਵੱਡੀ ਗਿਣਤੀ 'ਚ ਪੁਲੀਸ ਨੂੰ ਤਾਇਨਾਤ ਕੀਤਾ ਗਿਆ | ਜ਼ਿਲ੍ਹਾ ਹਸਪਤਾਲ ਸਮੇਤ ਸਾਰੇ ਸੀਐਚਸੀ ਅਤੇ ਪੀਐਚਸੀ ਵਿੱਚ ਕੰਮ ਕਰਨ ਵਾਲੇ ਸਰਕਾਰੀ ਡਾਕਟਰ ਵੀ ਹੜਤਾਲ 'ਤੇ ਰਹੇ | ਇਹ ਹੜਤਾਲ ਦੋ ਦਿਨਾਂ ਤੱਕ ਚੱਲੇਗੀ | ਜਦੋਂ ਇਸ ਮਾਮਲੇ ਸਬੰਧੀ ਡਾਕਟਰਾਂ ਨਾਲ ਸੰਪਰਕ ਕੀਤਾ ਗਿਆ ਤਾਂ ਡਾਕਟਰਾਂ ਨੇ ਕਿਹਾ, 'ਅਸੀਂ ਹੜਤਾਲ ਨਹੀਂ ਚਾਹੁੰਦੇ, ਨਾ ਹੀ ਅਸੀਂ ਚਾਹੁੰਦੇ ਹਾਂ ਕਿ ਕਿਸੇ ਨੂੰ ਕੋਈ ਅਸੁਵਿਧਾ ਹੋਵੇ | ਅਸੀਂ ਦੋ ਮਹੀਨਿਆਂ ਤੋਂ ਸਰਕਾਰ ਨਾਲ ਗੱਲਬਾਤ ਕਰ ਰਹੇ ਹਾਂ ਪਰ ਸਰਕਾਰ ਸਹਿਮਤ ਨਹੀਂ ਹੈ | ਜੇਕਰ ਸਰਕਾਰ ਆਪਣਾ ਫੈਸਲਾ ਉਲਟਾਉਂਦੀ ਹੈ ਤਾਂ ਹੜਤਾਲ ਖਤਮ ਕਰ ਦਿੱਤੀ ਜਾਵੇਗੀ | ਉਨ੍ਹਾਂ ਨੇ ਕਿਹਾ ਕਿ ਇਹ ਹੜਤਾਲ ਦੋ ਦਿਨਾਂ ਲਈ ਹੈ, ਜੇਕਰ ਸਰਕਾਰ ਮੰਗਾਂ ਪੂਰੀਆਂ ਨਹੀਂ ਕਰਦੀ ਹੈ, ਤਾਂ ਸਮਾਂ ਵਧਾਇਆ ਵੀ ਜਾ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਪਿੰਡ ਔਢਾਂ ਵਾਸੀ ਪਾਣੀ ਦੀ ਨਾਕਸ ਸਪਲਾਈ ਕਾਰਨ ਪ੍ਰੇਸ਼ਾਨ ਅਗਲੀ ਖ਼ਬਰ ਥਾਣਾ ਬੜਾਗੁੜਾ ਪੁਲਿਸ ਨੇ ਅਪਰਾਧੀ ਗਰੋਹ ਵਿਚ ਸ਼ਾਮਿਲ ਦੋ ਹੋਰ ਵਿਅਕਤੀਆਂ ਨੂੰ ਕੀਤਾ ਗਿ੍ਫਤਾਰ
Ad Position 24