13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਰੂਪਨਗਰ ਪੁਲਿਸ ਵਲੋਂ ਨਸ਼ੇ ਦੇ ਖ਼ਿਲਾਫ਼ ਵੱਡੀ ਕਾਰਵਾਈ ਐਨ. ਡੀ. ਪੀ. ਐਸ. ਐਕਟ ਤਹਿਤ 3 ਗਿ੍ਫਤਾਰ <br/>

Ad Position 21
No active advertisement
ਕਾਬੂ ਕੀਤੇ ਗਏ ਮੁਲਜ਼ਮ | <br/> 09-12-2025
ਰੂਪਨਗਰ, 8 ਦਸੰਬਰ (ਸਤਨਾਮ ਸਿੰਘ ਸੱਤੀ)-ਨਸ਼ੇ ਦੇ ਤਸਕਰਾਂ ਤੇ ਸਮਾਜ ਵਿਰੋਧੀ ਤੱਤਾਂ ਖ਼ਿਲਾਫ਼ ਚਲ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਰੂਪਨਗਰ ਪੁਲਿਸ ਨੇ ਮਹੱਤਵਪੂਰਨ ਕਾਰਵਾਈ ਕਰਦੇ ਹੋਏ 3 ਵਿਅਕਤੀਆਂ ਨੂੰ ਗਿ੍ਫਤਾਰ ਕੀਤਾ ਹੈ | ਇਹ ਜਾਣਕਾਰੀ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਨਾਂਕਾਬੰਦੀ ਤੇ ਚੈਕਿੰਗ ਦੌਰਾਨ ਥਾਣਾ ਸ੍ਰੀ ਚਮਕੌਰ ਸਾਹਿਬ ਦੀ ਟੀਮ ਨੇ ਮਨਜਿੰਦਰ ਸਿੰਘ ਉਰਫ ਮਨੀ ਤੇ ਸੁਖਵਿੰਦਰ ਸਿੰਘ ਉਰਫ ਸੁੱਖਾ (ਵਾਸੀ ਪਿੰਡ ਸਿਲੋਮਾਸਕੋ) ਨੂੰ ਗਿ੍ਫਤਾਰ ਕਰਕੇ ਉਨ੍ਹਾਂ ਪਾਸੋਂ 15 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ | ਦੋਹਾਂ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ | ਇਸ ਤੋਂ ਇਲਾਵਾ ਥਾਣਾ ਸਦਰ ਮੋਰਿੰਡਾ ਦੀ ਪੁਲਿਸ ਨੇ ਨਸ਼ਾ ਕਰਨ ਦੇ ਆਦੀ ਜਸ਼ਨਦੀਪ ਸਿੰਘ ਉਰਫ ਚੋਬਰ (ਵਾਸੀ ਪਾਲਮ ਇੰਨਕਲੇਵ, ਮੋਰਿੰਡਾ) ਨੂੰ ਗਿ੍ਫਤਾਰ ਕੀਤਾ ਅਤੇ ਉਸਦੇ ਖ਼ਿਲਾਫ਼ ਵੀ ਐਨ. ਡੀ. ਪੀ. ਐਸ. ਐਕਟ ਅਧੀਨ ਕਾਰਵਾਈ ਕੀਤੀ ਗਈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਅਮਨ-ਕਾਨੂੰਨ ਬਣਾਈ ਰੱਖਣ ਲਈ ਕੀਤੀਆਂ ਗਈਆਂ ਵਿਸ਼ੇਸ਼ ਨਾਕਾਬੰਦੀਆਂ ਤੇ ਚੈਕਿੰਗ ਦੌਰਾਨ ਪੁਲਿਸ ਨੇ ਸ਼ੱਕੀ ਵਾਹਨਾਂ ਤੇ ਵਿਅਕਤੀਆਂ ਦੀ ਜਾਂਚ ਕੀਤੀ | ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ ਸਖ਼ਤੀ ਕਰਦੇ ਹੋਏ ਕੁਲ 90 ਚਲਾਨ ਜਾਰੀ ਕੀਤੇ ਗਏ |

Ad Position 22
No active advertisement
ਪਿਛਲੀ ਖ਼ਬਰ ਐਸ. ਆਈ. ਆਰ. ਪ੍ਰਕਿਰਿਆ ਪੂਰੀ ਕਰਨ 'ਚ ਲੱਗੇ ਬੂਥ ਲੈਵਲ ਅਫ਼ਸਰਾਂ ਨੂੰ ਚੋਣ ਡਿਊਟੀ ਤੋਂ ਛੋਟ ਦੀ ਮੰਗ ਅਗਲੀ ਖ਼ਬਰ ਰੂਪਨਗਰ ਪੁਲਿਸ ਵਲੋਂ ਨਸ਼ੇ ਦੇ ਖ਼ਿਲਾਫ਼ ਵੱਡੀ ਕਾਰਵਾਈ ਐਨ. ਡੀ. ਪੀ. ਐਸ. ਐਕਟ ਤਹਿਤ 3 ਗਿ੍ਫਤਾਰ <br/>
Ad Position 24