24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਸਮਾਜ ਸੇਵਕ ਨਗਿੰਦਰ ਬਰਾੜ ਨੇ 45 ਬੱਚਿਆਂ ਹੋਣਹਾਰ ਬੱਚਿਆਂ ਦਾ ਕੀਤਾ ਸਨਮਾਨ

Ad Position 21
No active advertisement
ਅਜੀਤ ਡੈਸਕ 19-12-2025
ਕਾਲਾਂਵਾਲੀ/ਸਿਰਸਾ, 18 ਦਸੰਬਰ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਰੁਘੂਆਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਮਾਜ ਸੇਵਕ ਨਗਿੰਦਰ ਸਿੰਘ ਬਰਾੜ ਨੇ ਸਕੂਲ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ 45 ਬੱਚਿਆਂ ਦਾ ਸਨਮਾਨ ਕੀਤਾ ਹੈ | ਉਨ੍ਹਾਂ ਦੇ ਇਸ ਕਾਰਜ ਦੀ ਸਕੂਲ ਸਟਾਫ ਵੱਲੋਂ ਪ੍ਰਸ਼ੰਸਾ ਕੀਤੀ ਕਈ | ਇੱਕ ਸਾਦੇ ਪ੍ਰੋਗਰਾਮ ਦੌਰਾਨ ਨਗਿੰਦਰ ਸਿੰਘ ਬਰਾੜ ਨੇ ਸਕੂਲ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਮਿਲਟਨ ਬੋਤਲਾਂ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਬੱਚਿਆਂ ਦੀ ਹੌਸਲਾ ਅਫਜ਼ਾਈ ਕੀਤੀ | ਇਸ ਮੌਕੇ 'ਤੇ ਉਹਨਾਂ ਕਿਹਾ ਕਿ ਅਜਿਹੇ ਸਮਾਗਮ ਨਾ ਸਿਰਫ਼ ਬੱਚਿਆਂ ਦੇ ਆਤਮਵਿਸ਼ਵਾਸ ਨੂੰ ਵਧਾਉਂਦੇ ਹਨ ਬਲਕਿ ਉਹਨਾਂ ਵਿੱਚ ਹੋਰ ਚੰਗਾ ਪ੍ਰਦਰਸ਼ਨ ਕਰਨ ਦੀ ਭਾਵਨਾ ਵੀ ਪੈਦਾ ਕਰਦੇ ਹਨ | ਸਕੂਲ ਦੀ ਪਿ੍ੰਸੀਪਲ ਰਿੰਕੂ ਬਾਲਾ ਨੇ ਮੁੱਖ ਮਹਿਮਾਨ ਨਗਿੰਦਰ ਸਿੰਘ ਬਰਾੜ, ਉਨ੍ਹਾਂ ਦੀ ਪਤਨੀ ਸੁਖਵਿੰਦਰ ਕੌਰ, ਸਮਾਜ ਸੇਵਕ ਸੁਰਜੀਤ ਸਿੰਘ ਅਤੇ ਉਨ੍ਹਾਂ ਦੀ ਪਤਨੀ ਮਲਕੀਤ ਕੌਰ ਦਾ ਦਿਲੋਂ ਧੰਨਵਾਦ ਕੀਤਾ ਅਤੇ ਉਨ੍ਹਾਂ ਦੇ ਸਮਾਜਿਕ ਯੋਗਦਾਨ ਦੀ ਸ਼ਲਾਘਾ ਕੀਤੀ | ਇਸ ਮੌਕੇ ਅਮੀਰ ਚੰਦ, ਸੁਨੀਲ ਕਾਸਵਾਨ, ਸੁਰੇਸ਼ ਕੁਮਾਰ, ਸ਼ੰਕਰਨਾਥ ਸ਼ਾਸਤਰੀ, ਵਿਨੋਦ ਕੁਮਾਰ, ਸੁਭਾਸ਼ ਚੰਦਰ, ਮੁੱਖ ਅਧਿਆਪਕ ਮਹਾਂਵੀਰ ਪ੍ਰਸਾਦ, ਮੈਡਮ ਜੋਤੀ, ਸੋਨੀਆ, ਰਿਤੂ, ਰੰਜੀਤ, ਮੰਜੂ ਦੇਵੀ, ਰਚਨਾ, ਰਾਜਵੀਰ, ਸਕਾਊਟ ਮਾਸਟਰ ਜਗਦੀਸ਼ ਚੰਦੋਰਾ ਅਤੇ ਸਾਰੇ ਸਟਾਫ਼ ਮੈਂਬਰ ਮੌਜੂਦ ਸਨ | ਪ੍ਰੋਗਰਾਮ ਦੇ ਅੰਤ ਵਿੱਚ ਪਿ੍ੰਸੀਪਲ ਰਿੰਕੂ ਬਾਲਾ ਨੇ ਸਾਰੇ ਮਹਿਮਾਨਾਂ, ਸਟਾਫ਼ ਮੈਂਬਰਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਜੇਜੇਪੀ ਸਵ. ਚੌਧਰੀ ਓਮ ਪ੍ਰਕਾਸ਼ ਚੌਟਾਲਾ ਦੀ ਪਹਿਲੀ ਬਰਸੀ 'ਤੇ 20 ਨੂੰ ਕਰੇਗੀ ਸ਼ਰਧਾਂਜਲੀ ਸਭਾ ਅਗਲੀ ਖ਼ਬਰ ਵਿਧਾਇਕ ਬਿਲਾਸਪੁਰ ਆਪਣੇ ਪਿੰਡ 'ਚੋਂ 988 ਵੋਟਾਂ ਦੀ ਲੀਡ ਨਾਲ ਜਿੱਤੇ
Ad Position 24