24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਯੂਥ ਕਾਂਗਰਸੀਆਂ ਵਲੋਂ ਭਾਜਪਾ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ

Ad Position 21
No active advertisement
ਅਜੀਤ ਡੈਸਕ 19-12-2025
ਸਿਰਸਾ, 18 ਦਸੰਬਰ (ਭੁਪਿੰਦਰ ਪੰਨੀਵਾਲੀਆ)-ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਦੇ ਖ਼ਿਲਾਫ਼ ਨੈਸ਼ਨਲ ਹੇਰਾਲਡ ਮਾਮਲੇ ਨੂੰ ਸਿਆਸਤ ਤੋਂ ਪੇ੍ਰਰਿਤ ਕਰਾਰ ਦਿੰਦਿਆਂ ਜ਼ਿਲ੍ਹਾ ਯੂਥ ਕਾਂਗਰਸ ਦੇ ਕਾਰਕੁਨਾਂ ਨੇ ਭਾਜਪਾ ਦਫ਼ਤਰ ਦਾ ਘਿਰਾਓ ਕੀਤਾ ਤੇ ਸਰਕਾਰ ਖ਼ਿਲਾਫ਼ ਜੋਰਦਾਰ ਨਾਅਰੇਬਾਜ਼ੀ ਕੀਤੀ | ਇਸ ਦੌਰਾਨ ਪੁਲੀਸ ਵੱਲੋਂ ਸਖ਼ਤ ਸੁਰਖਿਆ ਇੰਤਜਾਮ ਕੀਤੇ ਗਏ ਸਨ | ਭਾਜਪਾ ਦੇ ਦਫ਼ਤਰ ਸਾਹਮਣੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਕਾਂਗਰਸ ਦੇ ਆਗੂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਵਿਰੁੱਧ ਭਾਜਪਾ ਨੇ ਦੀ ਬਦਲਾਖੋਰੀ ਕਾਰਨ ਕੇਸ ਦਰਜ ਕਰਵਾਇਆ ਜਿਸ ਨੂੰ ਹੁਣ ਅਦਾਲਤ ਨੇ ਖਾਰਜ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸੱਚਾਈ ਦੀ ਜਿੱਤ ਹੋਈ ਹੈ | ਉਨ੍ਹਾਂ ਕਿਹਾ ਕਿ ਨੈਸ਼ਨਲ ਹੈਰਾਲਡ ਮਾਮਲਾ ਪੂਰੀ ਤਰ੍ਹਾਂ ਰਾਜਨੀਤਿਕ ਦੁਰਭਾਵਨਾ ਤੋਂ ਪ੍ਰੇਰਿਤ ਹੈ ਅਤੇ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਕੇ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਬੁਲਾਰਿਆਂ ਨੇ ਕਿਹਾ ਕਿ ਅਦਾਲਤ ਨੇ ਯੰਗ ਇੰਡੀਅਨ ਮਾਮਲੇ ਵਿੱਚ ਕਾਂਗਰਸ ਆਗੂ ਸੋਨੀਆ ਗਾਂਧੀ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਿਰੁੱਧ ਈਡੀ ਦੀ ਕਾਰਵਾਈ ਨੂੰ ਗੈਰ-ਕਾਨੂੰਨੀ ਅਤੇ ਬਦਨੀਤੀਪੂਰਨ ਕਰਾਰ ਦਿੱਤਾ ਹੈ |
ਉਨ੍ਹਾਂ ਕਿਹਾ ਕਿ ਇਹ ਅਦਾਲਤੀ ਫੈਸਲਾ ਭਾਜਪਾ ਸਰਕਾਰ ਦੇ ਕਥਿਤ ਮਾੜੇ ਇਰਾਦਿਆਂ ਅਤੇ ਗੈਰ-ਕਾਨੂੰਨੀ ਕੰਮਾਂ ਨੂੰ ਬੇਨਕਾਬ ਕਰਦਾ ਹੈ | ਇਸ ਮੌਕੇ ਸੂਬਾ ਜਨਰਲ ਸਕੱਤਰ ਨਵਦੀਪ ਕੰਬੋਜ, ਸੂਬਾ ਜਨਰਲ ਸਕੱਤਰ ਸਤੀਸ਼ ਖਿਚੜ, ਆਨੰਦ ਭਾਂਬੂ, ਬਲਾਕ ਭਾਰਤ ਨਹਿਰਾ, ਪੰਕਜ ਖਾਰੀਆ, ਪਰਮਵੀਰ ਜੈਨ, ਸ਼ਿਵਰਾਜ ਰਾਣੀਆਂ, ਮੋਹਿਤ ਕੁਮਾਰ, ਲੱਖੀ ਔਢਾਂ, ਮਨਮੋਹਨ ਗੋਇਲ ਆਦਿ ਨੇ ਆਪਣੇ ਵਿਚਾਰ ਪ੍ਰਗਟ ਕੀਤੇ | ਇਸ ਦੌਰਾਨ ਵੱਡੀ ਗਿਣਤੀ 'ਚ ਯੂਥ ਕਾਂਗਰਸੀ ਕਾਰਕੁਨ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਯਮੁਨਾਨਗਰ ਵਿਖੇ ਸੰਗੀਤ ਵਿਭਾਗ ਵਲੋਂ ਜੀ.ਐੱਨ.ਕੇ.ਸੀ. ਡਾਂਸ ਅਕੈਡਮੀ ਦੀ ਸ਼ੁਰੂਆਤ ਅਗਲੀ ਖ਼ਬਰ ਜੇਜੇਪੀ ਸਵ. ਚੌਧਰੀ ਓਮ ਪ੍ਰਕਾਸ਼ ਚੌਟਾਲਾ ਦੀ ਪਹਿਲੀ ਬਰਸੀ 'ਤੇ 20 ਨੂੰ ਕਰੇਗੀ ਸ਼ਰਧਾਂਜਲੀ ਸਭਾ
Ad Position 24