ਸਿਰਸਾ, 19 ਦਸੰਬਰ (ਭੁਪਿੰਦਰ ਪੰਨੀਵਾਲੀਆ)-ਨੇੜਲੇ ਪਿੰਡ ਚਤਰਗੜ੍ਹਪੱਟੀ ਨੇੜੇ ਨੈਸ਼ਨਲ ਹਾਈਵੇ ਦੇ ਬਾਈਪਾਸ ਕੋਲ ਇਕੱਠੀ ਕੀਤੀ ਗਈ ਸੈਂਕੜੇ ਕੁਇੰਟਲ ਪਾਰਲੀ ਦੇ ਢੇਰ ਨੂੰ ਅੱਗ ਲੱਗ ਗਈ | ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਪਿੰਡ ਦੇ ਲੋਕਾਂ ਨੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਸਫਲ ਨਹੀਂ ਹੋਏ | ਤੁਰੰਤ ਇਸ ਦੀ ਸੂਚਨਾ ਫਾਇਰ ਬਿ੍ਗੇਡ ਨੂੰ ਦਿੱਤੀ ਗਈ | ਫਾਇਰ ਬਿ੍ਗੇਡ ਦੇ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਅੱਗ ਨੂੰ ਅੱਗੇ ਵੱਧਣ ਤੋਂ ਰੋਕਿਆ ਪਰ ਖ਼ਬਰ ਲਿਖੇ ਜਾਣ ਤੱਕ ਅੱਗ 'ਤੇ ਕਾਬੂ ਨਹੀਂ ਪਾਇਆ ਜਾ ਸਕਿਆ ਸੀ |ਮਿਲੀ ਜਾਣਕਾਰੀ ਅਨੁਸਾਰ ਪਿੰਡ ਚਤਰਗੜ੍ਹਪਟੀ ਦੇ ਨੇੜਿਓਾ ਲੰਘ ਰਹੇ ਬਾਈ ਪਾਸ ਨੇੜੇ ਨੇਜਾਡੇਲਾ ਕਲਾਂ ਦੇ ਕਿਸਾਨ ਪ੍ਰੀਤਮ ਸਿੰਘ, ਭਜਨ ਤੇ ਦਰਸ਼ਨ ਲਾਲ ਨੇ ਕਿਸਾਨਾਂ ਦੇ ਖੇਤਾਂ 'ਚੋਂ ਪਰਾਲੀ ਇਕੱਠੀ ਕੀਤੀ ਹੋਈ ਸੀ | ਦੱਸਿਆ ਗਿਆ ਹੈ ਕਿ ਅੱਜ ਸਵੇਰੇ ਕਿਸੇ ਨੇ ਪਰਾਲੀ 'ਚੋਂ ਧੂੰਆਂ ਨਿਕਲਦਾ ਵੇਖਿਆ ਤਾਂ ਇਸ ਦੀ ਸੂਚਨਾ ਕਿਸਾਨਾਂ ਨੂੰ ਦਿੱਤੀ | ਕਿਸਾਨਾਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ, ਪਰ ਉਹ ਸਫਲ ਨਹੀਂ ਹੋਏ | ਤੁਰੰਤ ਇਸ ਦੀ ਸੂਚਨਾ ਫਾਇਰ ਬਿ੍ਗੇਡ ਨੂੰ ਦਿੱਤੀ ਗਈ | ਫਾਇਰ ਬਿ੍ਗੇਡ ਦੇ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ, ਪਰ ਖ਼ਬਰ ਲਿਖੇ ਜਾਣ ਤੱਕ ਅੱਗ 'ਤੇ ਕਾਬੂ ਨਹੀਂ ਪਾਇਆ ਜਾ ਸਕਿਆ ਸੀ | ਪਿੰਡ ਨੇਜਾਡੇਲਾ ਕਲਾਂ ਦੇ ਕਿਸਾਨ ਇਕਬਾਲ ਸਿੰਘ ਨੇ ਦੱਸਿਆ ਹੈ ਕਿ ਪਰਾਲੀ ਦਾ ਸਟਾਫ ਜਿਆਦਾ ਹੋਣ ਕਾਰਨ ਅੱਗ ਅੱਗੇ ਤੱਕ ਫੇਲ ਗਈ ਜਿਸ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਨੇ ਦੱਸਿਆ ਕਿ ਪਰਾਲੀ ਦਾ ਸਟਾਕ ਪੰਜਾਹ ਜਜ਼ਾਰ ਕੁਇੰਟਲ ਤੋਂ ਜਿਆਦਾ ਦਾ ਸੀ | ਉਨ੍ਹਾਂ ਨੇ ਦੱਸਿਆ ਕਿ ਅੱਗ ਪਰਾਲੀ ਦੇ ਹੇਠਾਂ ਤੱਕ ਪਹੁੰਚ ਗਈ ਜਿਸ ਕਰਕੇ ਅੱਗ 'ਤੇ ਕਾਬੂ ਪਾਉਣ 'ਚ ਮੁਸ਼ਕਲ ਆ ਰਹੀ ਹੈ |