ਫ਼ਤਿਹਾਬਾਦ ਪੁਲਿਸ ਦੀ ਨਸ਼ਾ ਛੁਡਾਊ ਪ੍ਰਤੀ ਮਾਨਵਤਾਵਾਦੀ ਅਤੇ ਜਾਗਰੂਕਤਾ ਮੁਹਿੰਮ
ਅਜੀਤ ਡੈਸਕ
20-12-2025
ਵਿਦਿਆਰਥੀਆਂ, ਮਾਪਿਆਂ ਅਤੇ ਮੌਜੂਦ ਜਨਤਾ ਨੂੰ ਨਸ਼ੇ ਦੀ ਦੁਰਵਰਤੋਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਨਸ਼ਾ ਮੁਕਤ ਜੀਵਨ ਅਪਣਾਉਣ ਲਈ ਉਤਸ਼ਾਹਿਤ ਕੀਤਾ ਗਿਆ | ਟੀਮ ਨੇ ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਅਤੇ ਸਕਾਰਾਤਮਕ ਗਤੀਵਿਧੀਆਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ | ਫ਼ਤਿਹਾਬਾਦ ਪੁਲਿਸ ਦੁਆਰਾ ਚਲਾਇਆ ਜਾ ਰਿਹਾ ਆਪ੍ਰੇਸ਼ਨ ਜੀਵਨ ਜੋਤੀ ਨਾ ਸਿਰਫ਼ ਨਸ਼ੇੜੀਆਂ ਦੇ ਇਲਾਜ 'ਚ ਮਦਦਗਾਰ ਸਾਬਤ ਹੋ ਰਿਹਾ ਹੈ, ਸਗੋਂ ਸਮਾਜ ਵਿਚ ਨਸ਼ੇ ਦੀ ਦੁਰਵਰਤੋਂ ਵਿਰੁੱਧ ਜਾਗਰੂਕਤਾ ਫੈਲਾ ਕੇ ਇੱਕ ਸਿਹਤਮੰਦ ਅਤੇ ਸੁਰੱਖਿਅਤ ਭਵਿੱਖ ਦੀ ਨੀਂਹ ਵੀ ਰੱਖ ਰਿਹਾ ਹੈ |