18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਮੈਨੇਜਰ ਵਿਰੇਂਦਰ ਸਿੰਘ ਮੰਡਵੀ ਦਾ ਤਬਾਦਲਾ 'ਹੋਣ ਤੇ ਸਨਮਾਨ

Ad Position 21
No active advertisement
ਅਜੀਤ ਡੈਸਕ 20-12-2025
ਰਤੀਆ,19 ਦਸੰਬਰ (ਬੇਅੰਤ ਕੌਰ ਮੰਡੇਰ)- ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਸਾਹਿਬ ਦੇ ਮੈਨੇਜਰ ਵਜੋਂ ਸੇਵਾ ਨਿਭਾ ਰਹੇ ਮੈਨੇਜਰ ਵਰਿੰਦਰ ਸਿੰਘ ਮੰਡਵੀ ਦਾ ਤਬਾਦਲਾ ਹੋਣ ਕਰ ਕੇ ਸ੍ਰੀ ਗੁਰੂ ਰਾਮਦਾਸ ਸੇਵਾ ਸੋਸਾਇਟੀ ਅਤੇ ਹੋਰ ਸੇਵਾ ਸੰਗਠਨਾਂ ਦੇ ਅਹੁਦੇਦਾਰਾਂ ਨੇ ਸੇਵਾ ਭਾਵਨਾ ਨਾਲ ਕਾਰਜਸ਼ੀਲਤਾ ਦੇ ਮੱਦੇ ਨਜ਼ਰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕਰਨ ਦੀ ਰਸਮ ਅਦਾ ਕੀਤੀ ਗਈ | ਉਕਤ ਜਾਣਕਾਰੀ ਦਿੰਦੇ ਹੋਏ ਸੋਸਾਇਟੀ ਮੈਂਬਰ ਹਰਪ੍ਰੀਤ ਸਿੰਘ ਹੈਪੀ ਨੇ ਦਸਿਆ ਕਿ ਮੈਨੇਜਰ ਵਿਰੇਂਦਰ ਸਿੰਘ ਮੰਡਵੀ ਨੇ ਜਿਨ੍ਹਾਂ ਸਮਾਂ ਇਸ ਗੁਰਦੁਆਰਾ ਸਾਹਿਬ ਵਿੱਚ 'ਚ ਸੇਵਾ ਨਿਭਾਈ ਉਹ ਪ੍ਰਸੰਸਾ ਯੋਗ ਰਹੀ | ਉਨ੍ਹਾਂ ਦਾ ਤਬਾਦਲਾ ਇਤਿਹਾਸਕ ਗੁਰਦੁਆਰਾ ਧਮਤਾਨ ਸਾਹਿਬ ਵਿਖੇ ਹੋ ਗਿਆ ਹੈ | ਇਸ ਮੌਕੇ ਧਾਰਮਿਕ ਸੰਸਥਾਵਾਂ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਪ੍ਰਧਾਨ ਜਗਸੀਰ ਸਿੰਘ ਦੀ ਅਗਵਾਈ ਵਾਲੀ ਸ੍ਰੀ ਗੁਰੂ ਰਾਮਦਾਸ ਜੀ ਸੇਵਾ ਸੁਸਾਇਟੀ ਤੋਂ ਇਲਾਵਾ, ਗੁਰਦੁਆਰਾ ਸਾਹਿਬ ਦੇ ਸਟਾਫ਼ ਮੈਂਬਰਾਂ ਨੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਮੈਨੇਜਰ ਵਰਿੰਦਰ ਸਿੰਘ ਮੰਡਵੀ ਨੇ ਕਿਹਾ ਕਿ ਉਨ੍ਹਾਂ ਨੂੰ ਜਿੰਨਾ ਚਿਰ ਗੁਰਦੁਆਰਾ ਸਾਹਿਬ ਵਿਖੇ ਸੇਵਾ ਕਰਨ ਦਾ ਮੌਕਾ ਮਿਲਿਆ ਅਤੇ ਉਨ੍ਹਾਂ ਨੂੰ ਸਮੇਂ-ਸਮੇਂ 'ਤੇ ਸੰਗਤ ਦਾ ਬਹੁਤ ਸਹਿਯੋਗ ਮਿਲਿਆ, ਜਿਸਨੂੰ ਭੁਲਾਇਆ ਨਹੀਂ ਜਾ ਸਕਦਾ | ਇਸ ਮੌਕੇ ਬਾਬਾ ਕਿਸ਼ਨ ਸਿੰਘ, ਸਾਬਕਾ ਕਮੇਟੀ ਪ੍ਰਧਾਨ ਰਣਜੀਤ ਸਿੰਘ ਭਾਨੀਖੇੜਾ, ਅਜੈਬ ਸਿੰਘ ਮੰਡੇਰ, ਚਰਨਜੀਤ ਸਿੰਘ, ਜਗਸੀਰ ਸਿੰਘ, ਸਰਵਜੀਤ ਸਿੰਘ, ਮਨਜੀਤ ਸਿੰਘ ਅਤੇ ਹੋਰ ਵਲੰਟੀਅਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਾਹਰ ਦੂਜੇ ਦਿਨ ਵੀ ਕਿਸਾਨਾਂ ਨੇ ਦਿੱਤਾ ਧਰਨਾ <br/> ਅਗਲੀ ਖ਼ਬਰ ਫ਼ਤਿਹਾਬਾਦ ਪੁਲਿਸ ਦੀ ਨਸ਼ਾ ਛੁਡਾਊ ਪ੍ਰਤੀ ਮਾਨਵਤਾਵਾਦੀ ਅਤੇ ਜਾਗਰੂਕਤਾ ਮੁਹਿੰਮ
Ad Position 24