18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੇ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਇਆ ਜਾਵੇ- ਬਲਦੇਵ ਸੈਣੀ

Ad Position 21
No active advertisement
ਅਜੀਤ ਡੈਸਕ 20-12-2025
• ਭਾਜਪਾ ਓ. ਬੀ. ਸੀ. ਮੋਰਚਾ ਦਿਹਾਤੀ ਮੰਡਲ ਦੀ ਮੀਟਿੰਗ ਹੋਈ
ਰਤੀਆ, 19 ਦਸੰਬਰ (ਬੇਅੰਤ ਕੌਰ ਮੰਡੇਰ)- ਭਾਰਤੀ ਜਨਤਾ ਪਾਰਟੀ ਓ.ਬੀ.ਸੀ ਮੋਰਚਾ ਦਿਹਾਤੀ ਮੰਡਲ ਰਤੀਆ ਦੀ ਮੀਟਿੰਗ ਸਥਾਨਕ ਰੈਸਟ ਹਾਊਸ ਵਿਖੇ ਹੋਈ | ਜ਼ਿਲ੍ਹਾ ਪ੍ਰਧਾਨ ਓ.ਬੀ.ਸੀ ਮੋਰਚਾ ਬਲਦੇਵ ਸੈਣੀ ਨੇ ਮੀਟਿੰਗ 'ਚ ਸ਼ਿਰਕਤ ਕੀਤੀ ਜਦੋਂ ਕਿ ਮੰਡਲ ਪ੍ਰਧਾਨ ਲਖਵਿੰਦਰ ਸਿੰਘ ਨੇ ਪ੍ਰਧਾਨਗੀ ਕੀਤੀ | ਜ਼ਿਲ੍ਹਾ ਪ੍ਰਧਾਨ ਬਲਦੇਵ ਸੈਣੀ ਨੇ ਵਰਕਰਾਂ ਨਾਲ ਗੱਲਬਾਤ ਕੀਤੀ ਅਤੇ ਪਾਰਟੀ ਦੀਆਂ ਨੀਤੀਆਂ, ਸੰਗਠਨਾਤਮਕ ਤਾਕਤ ਅਤੇ ਆਉਣ ਵਾਲੇ ਪ੍ਰੋਗਰਾਮਾਂ ਬਾਰੇ ਚਰਚਾ ਕੀਤੀ | ਓ.ਬੀ.ਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸੈਣੀ ਨੇ ਆਤਮ-ਨਿਰਭਰ ਭਾਰਤ ਮੁਹਿੰਮ ਅਤੇ ਇੱਕ ਦੇਸ਼, ਇੱਕ ਚੋਣ ਬਾਰੇ ਜਾਣਕਾਰੀ ਦਿੱਤੀ |
ਉਨ੍ਹਾਂ ਨੇ ਵਰਕਰਾਂ ਨੂੰ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਅਤੇ ਨੀਤੀਆਂ ਨੂੰ ਜਨਤਾ ਤੱਕ ਪਹੁੰਚਾਉਣ ਦੀ ਅਪੀਲ ਕੀਤੀ | ਇਸ ਮੌਕੇ ਜ਼ਿਲ੍ਹਾ ਉਪ ਪ੍ਰਧਾਨ ਸੁਰੇਂਦਰ ਜਾਂਗੜਾ, ਜ਼ਿਲ੍ਹਾ ਉਪ ਪ੍ਰਧਾਨ ਸੀਤਾ ਰਾਮ, ਸ਼ਹਿਰ ਮੰਡਲ ਪ੍ਰਧਾਨ ਅੰਕਿਤ ਸਿੰਗਲਾ ਅਤੇ ਓ.ਬੀ.ਸੀ ਮੋਰਚਾ ਰਤੀਆ ਦਿਹਾਤੀ ਮੰਡਲ ਦੇ ਕਾਰਜਕਾਰੀ ਮੈਂਬਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਕਿੰਨਰ ਸਮਾਜ ਲਈ ਵਧਾਈ ਰਾਸ਼ੀ ਨਿਰਧਾਰਿਤ ਕਰਨ ਸਬੰਧੀ ਨਗਰ ਪਾਲਿਕਾ ਚੇਅਰਮੈਨ ਨੂੰ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਸਾਬਕਾ ਕੈਬਨਿਟ ਮੰਤਰੀ ਕੰਵਰਪਾਲ ਗੁਰਜਰ ਅਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਸਪਰਾ ਨੇ ਐਮ. ਪੀ. ਸਪੋਰਟਸ ਫੈਸਟੀਵਲ ਦਾ...
Ad Position 24