12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਕੱਢੀ

Ad Position 21
No active advertisement
ਅਜੀਤ ਡੈਸਕ 21-12-2025
ਨਾਰਾਇਣਗੜ੍ਹ, 20 ਦਸੰਬਰ (ਪੀ ਸਿੰਘ)-ਨਾਰਾਇਣਗੜ੍ਹ ਸਥਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਤੋਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਕੱਢੀ ਗਈ | ਇਹ ਪ੍ਰਭਾਤ ਫੇਰੀ ਗੁਰਦੁਆਰਾ ਸ੍ਰੀ ਸਿੰਘ ਸਭਾ ਤੋਂ ਸ਼ੁਰੂ ਹੋ ਕੇ ਵੱਖ-ਵੱਖ ਥਾਵਾਂ ਤੋਂ ਹੁੰਦੀ ਹੋਈ ਹੁੱਡਾ ਸੈਕਟਰ-4 ਸਥਿਤ ਦਲਜੀਤ ਸਿੰਘ ਦੇ ਘਰ ਪਹੁੰਚੀ, ਜਿਥੇ ਕਿ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਕੱਤਰ ਨੇ ਜਿਥੇ ਸਮੁੱਚੀ ਸੰਗਤ ਨੂੰ ਦਸਮ ਪਿਤਾ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ, ਉਥੇ ਹੀ ਅੰਮਿ੍ਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਸੰਗਤ ਨੂੰ ਹਰ ਸਮੇਂ ਨਾਮ ਦਾ ਸਿਮਰਨ ਕਰਨ ਦਾ ਸੱਦਾ ਵੀ ਦਿੱਤਾ | ਇਸ ਮੌਕੇ ਸੁਰਜੀਤ ਕਪੂਰ, ਹਰਪ੍ਰੀਤ ਸਿੰਘ, ਗਗਨਦੀਪ ਸਿੰਘ, ਮਹਿੰਦਰ ਸਿੰਘ ਹੁਸੈਨੀ ਰੋਡ, ਬਲਵਿੰਦਰ ਸਿੰਘ ਭਾਟੀਆ, ਜਸਬੀਰ ਸਿੰਘ ਖੁਰਾਣਾ, ਮਿੰਕੂ ਕਪੂਰ, ਜੀਤ ਸਿੰਘ, ਹਰਦਿੱਤ ਸਿੰਘ, ਰਮਨਦੀਪ ਸਿੰਘ ਚੰਡੋਕ, ਅਜੀਤ ਸਿੰਘ ਦੁਰੇਜਾ, ਬਲਜੀਤ ਸਿੰਘ ਤੇ ਪੁਨੀਤ ਸੇਠੀ ਸਮੇਤ ਵੱਡੀ ਗਿਣਤੀ 'ਚ ਸੰਗਤ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਮਾਤਾ ਹਰਕੀ ਦੇਵੀ ਸਕੂਲ ਵਿਖੇ ਚੌਧਰੀ ਓਮ ਪ੍ਰਕਾਸ਼ ਚੌਟਾਲਾ ਦੀ ਪਹਿਲੀ ਬਰਸੀ ਮਨਾਈ ਅਗਲੀ ਖ਼ਬਰ 68ਐਫ ਤਹਿਤ ਦੇਸੂ ਜੋਧਾ 'ਚ ਜ਼ਮੀਨ, ਮਕਾਨ ਤੇ ਕਾਰ ਸਣੇ 55 ਲੱਖ ਦੀ ਜਾਇਦਾਦ ਜ਼ਬਤ
Ad Position 24