05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਰਾਜ ਸਰਕਾਰ ਦੀ ਸਰਪ੍ਰਸਤੀ ਹੇਠ ਅਪਰਾਧਿਕ ਗਰੋਹ ਦੇ ਵਧਣ-ਫੁੱਲਣ ਦਾ ਲਾਇਆ ਦੋਸ਼ ਸੂਬੇ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ-ਡਾ. ਸੁਸ਼ੀਲ ਗੁਪਤਾ

Ad Position 21
No active advertisement
ਸਿਰਸਾ ਵਿਖੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ ਡਾ. ਸੁਸ਼ੀਲ ਗੁਪਤਾ | ਤਸਵੀਰ : ਪੰਨੀਵਾਲੀਆ <br/> 22-12-2025
ਸਿਰਸਾ, 21 ਦਸੰਬਰ (ਭੁਪਿੰਦਰ ਪੰਨੀਵਾਲੀਆ)-ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਡਾ. ਸੁਸ਼ੀਲ ਗੁਪਤਾ ਨੇ ਕਿਹਾ ਹੈ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ | ਸੂਬਾ ਸਰਕਾਰ ਦੀ ਸਰਪ੍ਰਸਤੀ ਹੇਠ ਅਪਰਾਧਿਕ ਗਰੋਹ ਵਧ ਰਹੇ ਹਨ | ਡੱਬਵਾਲੀ ਵਿੱਚ ਇੱਕ ਮਾਸੂਮ ਲੜਕੀ ਨੂੰ ਅਗਵਾ ਕਰਕੇ ਫਿਰ ਕਤਲ ਕਰ ਦਿੱਤਾ ਗਿਆ, ਜਿਸ ਨਾਲ ਸਰਕਾਰ ਅਤੇ ਸਿਸਟਮ 'ਤੇ ਸਵਾਲ ਖੜ੍ਹੇ ਹੋ ਰਹੇ ਹਨ | ਪਾਰਟੀ ਵਰਕਰਾਂ ਦੀ ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਗੁਪਤਾ ਨੇ ਕਿਹਾ ਕਿ 'ਬੇਟੀ ਬਚਾਓ, ਬੇਟੀ ਪੜ੍ਹਾਓ' ਦੇ ਨਾਅਰੇ ਦੀ ਹਮਾਇਤ ਕਰਨ ਵਾਲੀ ਭਾਜਪਾ ਸਰਕਾਰ ਦੇ ਰਾਜ 'ਚ ਅੱਜ ਅÏਰਤਾਂ ਕਿਤੇ ਵੀ ਸੁਰੱਖਿਅਤ ਨਹੀਂ ਹਨ | ਛੋਟੀਆਂ ਕੁੜੀਆਂ ਆਪਣੇ ਘਰੋਂ ਨਿਕਲਣ ਤੋਂ ਡਰਦੀਆਂ ਹਨ | ਸੂਬੇ ਵਿੱਚ ਰੋਜ਼ਾਨਾ ਅਗਵਾ, ਗੈਂਗ ਵਾਰ ਅਤੇ ਕਤਲ ਸਮੇਤ ਗੰਭੀਰ ਅਪਰਾਧ ਹੋ ਰਹੇ ਹਨ ਤੇ ਸੂਬਾ ਸਰਕਾਰ ਅਪਰਾਧ ਰੋਕਣ 'ਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋ ਰਹੀ ਹੈ | ਸੂਬੇ 'ਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਰਹਿ ਗਈ ਹੈ | ਡਾ. ਗੁਪਤਾ ਨੇ ਕਿਹਾ ਕਿ ਚਿੱਟਾ (ਹੈਰੋਇਨ) ਸੂਬੇ ਦੇ ਸਾਰੇ ਜ਼ਿਲਿ੍ਹਆਂ ਵਿੱਚ ਫੈਲ ਗਿਆ ਹੈ | ਨਸ਼ੇੜੀ ਨੌਜਵਾਨ ਲਗਾਤਾਰ ਅਪਰਾਧ ਕਰ ਰਹੇ ਹਨ, ਜਿਸ ਦਾ ਮੁੱਖ ਕਾਰਨ ਬੇਰੁਜ਼ਗਾਰੀ ਹੈ ਜੋ ਨੌਜਵਾਨਾਂ ਵਿੱਚ ਮਾਨਸਿਕ ਤਣਾਅ ਪੈਦਾ ਕਰ ਰਹੀ ਹੈ ਅਤੇ ਇਸੇ ਕਾਰਨ ਹੀ ਉਹ ਆਪਣੀਆਂ ਜਾਇਦਾਦਾਂ ਵੇਚਣ ਅਤੇ ਗੈਰ-ਕਾਨੂੰਨੀ ਤਰੀਕਿਆਂ ਨਾਲ ਵਿਦੇਸ਼ ਜਾਣ ਲਈ ਮਜਬੂਰ ਹਨ | ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਦੀ ਸਰਪ੍ਰਸਤੀ ਹੇਠ ਸੂਬੇ ਵਿੱਚ ਕਈ ਜਬਰੀ ਵਸੂਲੀ ਕਰਨ ਵਾਲੇ ਗਰੋਹ ਵਧ-ਫੁੱਲ ਰਹੇ ਹਨ | ਡਾ. ਗੁਪਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਿਨਾਂ ਕਿਸੇ ਭੇਦਭਾਵ ਦੇ ਪੰਜਾਬ ਵਿੱਚ ਸਰਕਾਰੀ ਨੌਕਰੀਆਂ ਦੇ ਰਹੀ ਹੈ | ਇਸ ਤੋਂ ਇਲਾਵਾ ਸਰਕਾਰ ਨੇ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਲਈ ਮੁਹਿੰਮਾਂ ਸ਼ੁਰੂ ਕੀਤੀਆਂ ਹਨ ਅਤੇ ਵੱਡੇ ਤਸਕਰਾਂ ਨੂੰ ਜੇਲ੍ਹ ਵਿੱਚ ਡੱਕਿਆ ਜਾ ਰਿਹਾ ਹੈ | ਇਸ ਮੌਕੇ ਲੋਕ ਸਭਾ ਹਲਕਾ ਪਾਰਟੀ ਮਾਮਲਿਆਂ ਦੇ ਇੰਚਾਰਜ ਕੁਲਦੀਪ ਗਦਰਾਣਾ, ਜ਼ਿਲ੍ਹਾ ਪ੍ਰਧਾਨ ਹੈਪੀ ਰਣੀਆ, ਜ਼ਿਲ੍ਹਾ ਕੌਂਸਲਰ ਜਸਦੇਵ ਸਿੰਘ ਨਿੱਕਾ, ਜ਼ਿਲ੍ਹਾ ਕੌਂਸਲਰ ਗੁਰਭੇਜ ਸਿੰਘ, ਸੰਦੀਪ ਕੌਰ, ਬਲਵਿੰਦਰ ਬਰਾੜ, ਕਵਿਤਾ ਨਾਗਰ, ਸਰੋਜ ਮਾਨਵ, ਸ਼ਿਆਮ ਮਹਿਤਾ, ਡਾ: ਸੁਕੇਸ਼ ਅਰੋੜਾ, ਮਲਕੀਤ ਸਿੰਘ ਚੋਰਮਾਰ ਆਦਿ ਸਮੇਤ ਪਾਰਟੀ ਦੇ ਕਈ ਆਗੂ ਤੇ ਵਰਕਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸੂਬੇ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ-ਡਾ. ਸੁਸ਼ੀਲ ਗੁਪਤਾ ਅਗਲੀ ਖ਼ਬਰ ਲੋਕ ਚੇਤਨਾ ਮੰਚ ਹਰਿਆਣਾ ਵਲੋਂ ਰਵਿੰਦਰ ਕੰਗ ਨੂੰ ਡਾਇਰੈਕਟਰ ਦੀ ਉਪਾਧੀ ਲਈ ਦਿੱਤੀ ਮੁਬਾਰਕਬਾਦ
Ad Position 24