ਰਤੀਆ, 21 ਦਸੰਬਰ (ਬੇਅੰਤ ਕੌਰ ਮੰਡੇਰ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ ਚਮਕੌਰ ਸਾਹਿਬ ਦੇ ਸਾਰੇ ਸ਼ਹੀਦਾਂ ਦੀ ਯਾਦ 'ਚ ਸ਼ਹਿਰ ਦੇ ਪੁਰਾਣਾ ਬਾਜ਼ਾਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਰੁਪੇਸ਼ ਸਿੰਘ ਨੇ ਜਪੁ ਜੀ ਸਾਹਿਬ ਅਤੇ ਚੌਪਈ ਸਾਹਿਬ ਦਾ ਪਾਠ ਕੀਤਾ ਅਤੇ ਸਥਾਨਕ ਸੰਗਤਾਂ ਨੇ ਸਮਾਗਮ 'ਚ ਹਿੱਸਾ ਲਿਆ | ਉਪਰੰਤ ਗ੍ਰੰਥੀ ਭਾਈ ਜਸਵੰਤ ਸਿੰਘ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਸ਼ਹੀਦਾਂ ਦੇ ਇਤਿਹਾਸ ਨਾਲ ਜੁੜ ਕੇ ਸੰਗਤਾਂ ਨੂੰ ਜਾਣੂ ਕਰਵਾਇਆ ਅਤੇ ਭਾਈ ਰੁਪੇਸ਼ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਇਸ ਮੌਕੇ ਸੰਗਤਾਂ ਲਈ ਚਾਹ ਦਾ ਲੰਗਰ ਵਰਤਾਇਆ ਗਿਆ |