05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸੜਕ ਸੁਰੱਖਿਆ ਕੰਮਾਂ 'ਚ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ- ਡੀ. ਸੀ. <br/>

Ad Position 21
No active advertisement
ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਕਮੇਟੀ ਦੀ ਮਾਸਿਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਵਿਵੇਕ ਭਾਰਤੀ | ਤਸਵੀਰ : ਹਰਬੰਸ ਸਿੰਘ ਮੰਡੇਰ <br/> 23-12-2025
ਫ਼ਤਿਹਾਬਾਦ, 22 ਦਸੰਬਰ (ਹਰਬੰਸ ਸਿੰਘ ਮੰਡੇਰ)- ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਕਮੇਟੀ ਦੀ ਮਾਸਿਕ ਮੀਟਿੰਗ ਡਿਪਟੀ ਕਮਿਸ਼ਨਰ ਡਾ. ਵਿਵੇਕ ਭਾਰਤੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਵੱਖ-ਵੱਖ ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ਦੀ ਸਮੀਖਿਆ ਕੀਤੀ ਗਈ ਜਿਸ 'ਚ ਸੜਕ ਹਾਦਸਿਆਂ ਨੂੰ ਰੋਕਣ, ਆਵਾਜਾਈ ਪ੍ਰਣਾਲੀਆਂ ਨੂੰ ਬਿਹਤਰ ਬਣਾਉਣ ਲਈ ਬਿਨਾਂ ਹੈਲਮਟ, ਬਿਨਾਂ ਸੀਟ ਬੈਲਟ, ਨਾਬਾਲਗ ਵਾਹਨ ਚਲਾਉਣ ਵਾਲੇ ਅਤੇ ਬਿਨਾਂ ਸਾਈਡ ਮਿਰਰ ਵਾਲੇ ਵਾਹਨਾਂ ਦੇ ਚਲਾਨ ਕੀਤੇ ਜਾਣ ਦੀ ਅਤੇ ਸਕੂਲ ਜ਼ੋਨਾਂ 'ਚ ਸਪੀਡ ਬ੍ਰੇਕਰ, ਰਬੜ ਦੀਆਂ ਪੱਟੀਆਂ, ਸਾਈਨ ਬੋਰਡ, ਸੜਕ ਦੇ ਨਿਸ਼ਾਨ ਲਗਾਉਣ ਦੀ ਅਤੇ ਹੋਰ ਸੁਰੱਖਿਆ ਉਪਾਵਾਂ ਦੀ ਉਪਲਬਧਤਾ ਬਾਰੇ ਇੱਕ ਵਿਸਤਰਿਤ ਰਿਪੋਰਟ ਤਿਆਰ ਕਰਨ ਹਦਾਇਤ ਦਿੱਤੀ | ਜਿੱਥੇ ਇਹ ਪ੍ਰਬੰਧ ਉਪਲਬਧ ਨਹੀਂ ਹਨ, ਉੱਥੇ ਤੁਰੰਤ ਰਿਪੋਰਟ ਪੇਸ਼ ਕੀਤੀ ਜਾਵੇ ਅਤੇ ਲੋੜੀਂਦੀ ਕਾਰਵਾਈ ਕੀਤੀ ਜਾਵੇ | ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ, ਪੁਲਿਸ, ਰੈੱਡ ਕਰਾਸ ਅਤੇ ਹੋਰ ਸਮਾਜਿਕ ਸੰਗਠਨਾਂ ਨੂੰ ਹਦਾਇਤ ਕੀਤੀ ਕਿ ਉਹ ਸਕੂਲਾਂ, ਕਾਲਜਾਂ ਅਤੇ ਜਨਤਕ ਥਾਵਾਂ 'ਤੇ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮਾਂ ਨੂੰ ਨਿਯਮਿਤ ਤੌਰ 'ਤੇ ਆਯੋਜਿਤ ਕਰਨ, ਏਜੰਡਿਆਂ ਨੂੰ ਜਲਦੀ ਪੂਰਾ ਕਰਨ ਅਤੇ ਕਾਰਵਾਈ ਰਿਪੋਰਟਾਂ ਸਮੇਂ ਸਿਰ ਜਮਾਂ ਕਰਵਾਉਣ | ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਸੜਕ ਸੁਰੱਖਿਆ ਨਾਲ ਸਬੰਧਤ ਕੰਮ 'ਚ ਕਿਸੇ ਵੀ ਪੱਧਰ 'ਤੇ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਸ ਮੌਕੇ ਆਰ.ਟੀ.ਏ ਸੰਜੇ ਬਿਸ਼ਨੋਈ, ਐੱਸ.ਡੀ.ਐਮ ਰਾਜੇਸ਼ ਕੁਮਾਰ, ਡੀ.ਡੀ.ਪੀ.ਓ ਅਨੂਪ ਸਿੰਘ, ਜ਼ਿਲ੍ਹਾ ਭਲਾਈ ਅਫ਼ਸਰ ਵਿਨੋਦ ਚਾਵਲਾ, ਜ਼ਿਲ੍ਹਾ ਜੰਗਲਾਤ ਅਫ਼ਸਰ ਰਾਜੇਸ਼ ਲਿਲਰਾਡ, ਐਲ.ਡੀ.ਐਮ ਵਿਕਰਾਂਤ ਵਰਮਾ ਅਤੇ ਹੋਰ ਸਬੰਧਿਤ ਅਧਿਕਾਰੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਅਜੀਤਸਰ ਸਾਹਿਬ ਵਿਖੇ ਤਿੰਨ ਦਿਨਾ ਸਾਲਾਨਾ ਗੁਰਮਤਿ ਸ਼ਹੀਦੀ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਗਣਿਤ ਸਿੱਖਣਾ ਅਤੇ ਜਾਣਨਾ ਸਾਡੇ ਲਈ ਮਹੱਤਵਪੂਰਨ: ਨਰਿੰਦਰ ਸਿੰਘ ਸਿੱਧੂ <br/>
Ad Position 24