05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

17 ਗ੍ਰਾਮ 123 ਮਿਲੀਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 23-12-2025
ਸਿਰਸਾ, 22 ਦਸੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਪੁਲਿਸ ਨੇ ਆਪ੍ਰੇਸ਼ਨ ਹੌਟਸਪੌਟ ਡੋਮੀਨੇਸ਼ਨ ਅਭਿਆਨ ਤਹਿਤ ਨਸ਼ਾ ਤਸਕਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹੇ ਦੇ ਐਂਟੀ ਨਾਰਕੋਟਿਕਸ ਸੈੱਲ ਦੀਆਂ ਦੋ ਪੁਲਿਸ ਟੀਮਾਂ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਮਹੱਤਵਪੂਰਨ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਵੱਖ-ਵੱਖ ਥਾਵਾਂ ਤੋਂ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਲੱਖਾਂ ਰੁਪਏ ਦੀ ਕੀਮਤ ਦੀ 17 ਗ੍ਰਾਮ 123 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਹ ਜਾਣਕਾਰੀ ਦਿੰਦੇ ਹੋਏ ਸੈੱਲ ਇੰਚਾਰਜ ਨੇ ਦੱਸਿਆ ਕਿ ਐਂਟੀ ਨਾਰਕੋਟਿਕਸ ਸੈੱਲ ਦੀ ਇੱਕ ਪੁਲਿਸ ਟੀਮ ਗਸ਼ਤ ਦੌਰਾਨ ਕਾਂਡਾ ਕਲੋਨੀ ਸਿਰਸਾ ਖੇਤਰ ਵਿੱਚ ਮੌਜੂਦ ਸੀ | ਉਸ ਸਮੇਂ ਸਾਹਮਣੇ ਤੋਂ ਇੱਕ ਨੌਜਵਾਨ ਪੈਦਲ ਆਉਂਦਾ ਦੇਖਿਆ ਗਿਆ | ਸਾਹਮਣੇ ਪੁਲਿਸ ਦੀ ਗੱਡੀ ਦੇਖ ਕੇ ਉਕਤ ਨੌਜਵਾਨ ਅਚਾਨਕ ਪਿੱਛੇ ਮੁੜਿਆ ਅਤੇ ਭੱਜਣ ਦੀ ਕੋਸ਼ਿਸ਼ ਕੀਤੀ | ਸ਼ੱਕ ਦੇ ਆਧਾਰ 'ਤੇ ਪੁਲਿਸ ਪਾਰਟੀ ਨੇ ਨੌਜਵਾਨ ਚਿਰਾਗ ਪੁੱਤਰ ਲਾਲਚੰਦ ਵਾਸੀ ਥੇਹੜ ਮੁਹੱਲਾ ਮੋਚੀਆਂਵਾਲੀ ਗਲੀ ਰਾਣੀਆਂ ਰੋਡ ਸਿਰਸਾ ਨੂੰ ਗਿ੍ਫ਼ਤਾਰ ਕੀਤਾ ਅਤੇ ਗਜ਼ਟਿਡ ਅਫ਼ਸਰ ਦੀ ਹਾਜ਼ਰੀ ਵਿੱਚ ਨਿਯਮਾਂ ਅਨੁਸਾਰ ਉਸਦੀ ਤਲਾਸ਼ੀ ਲਈ | ਉਸਦੇ ਕਬਜ਼ੇ ਵਿੱਚੋਂ 12 ਗ੍ਰਾਮ 48 ਮਿਲੀਗ੍ਰਾਮ ਹੈਰੋਇਨ ਬਰਾਮਦ ਹੋਈ | ਨਾਰਕੋਟਿਕਸ ਸੈੱਲ ਦੇ ਇੰਚਾਰਜ ਸਬ ਇੰਸਪੈਕਟਰ ਰਾਜਿੰਦਰ ਸਿੰਘ ਨੇ ਦੱਸਿਆ ਕਿ ਇੱਕ ਹੋਰ ਘਟਨਾ ਵਿੱਚ ਨਾਰਕੋਟਿਕਸ ਸੈੱਲ ਦੀ ਇੱਕ ਹੋਰ ਪੁਲਿਸ ਟੀਮ ਸੱਚਾ ਸੌਦਾ ਮੁਹੱਲਾ ਰਾਣੀਆਂ ਇਲਾਕੇ ਵਿੱਚ ਮੌਜੂਦ ਸੀ | ਇਸ ਦੌਰਾਨ ਸਾਹਮਣੇ ਤੋਂ ਇੱਕ ਨੌਜਵਾਨ ਪੈਦਲ ਆਉਂਦਾ ਦੇਖਿਆ ਗਿਆ | ਸਾਹਮਣੇ ਪੁਲਿਸ ਦੀ ਗੱਡੀ ਦੇਖ ਕੇ ਉਕਤ ਨੌਜਵਾਨ ਅਚਾਨਕ ਪਿੱਛੇ ਮੁੜਿਆ ਅਤੇ ਭੱਜਣ ਦੀ ਕੋਸ਼ਿਸ਼ ਕੀਤੀ | ਸ਼ੱਕ ਦੇ ਆਧਾਰ 'ਤੇ ਪੁਲਿਸ ਪਾਰਟੀ ਨੇ ਨੌਜਵਾਨ ਗੁਰਪਾਲ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਸੱਚਾ ਸੌਦਾ ਮੁਹੱਲਾ ਵਾਰਡ ਨੰਬਰ 9 ਰਾਣੀਆਂ ਨੂੰ ਗਿ੍ਫ਼ਤਾਰ ਕੀਤਾ ਅਤੇ ਗਜ਼ਟਿਡ ਅਫ਼ਸਰ ਦੀ ਹਾਜ਼ਰੀ ਵਿੱਚ ਨਿਯਮਾਂ ਅਨੁਸਾਰ ਉਸਦੀ ਤਲਾਸ਼ੀ ਲਈ | ਉਸਦੇ ਕਬਜ਼ੇ ਵਿੱਚੋਂ 5 ਗ੍ਰਾਮ 75 ਮਿਲੀਗ੍ਰਾਮ ਹੈਰੋਇਨ ਬਰਾਮਦ ਹੋਈ | ਸੈੱਲ ਇੰਚਾਰਜ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਦੋਵਾਂ ਨੌਜਵਾਨਾਂ ਖ਼ਿਲਾਫ਼ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟਰੋਪਿਕ ਸਬਸਟੈਂਸ ਐਕਟ ਤਹਿਤ ਸਬੰਧਤ ਥਾਣਿਆਂ ਵਿੱਚ ਕੇਸ ਦਰਜ ਕੀਤੇ ਗਏ ਹਨ ਅਤੇ ਜਾਂਚ ਸਬੰਧਤ ਥਾਣਿਆਂ ਨੂੰ ਸੌਂਪ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਡੀ.ਸੀ. ਮਾਡਲ ਸਕੂਲ ਵਿਖੇ ਸਟਾਰ ਮੌਮਜ਼ ਸੈਸ਼ਨ 'ਚ ਮਾਵਾਂ ਨੂੰ ਦਿੱਤੇ ਗਏ ਬੱਚਿਆਂ ਦੇ ਪੋਸ਼ਣ ਦੇ ਨੁਕਤੇ <br/> ਅਗਲੀ ਖ਼ਬਰ ਸੇਠ ਰੌਸ਼ਨ ਲਾਲ ਦੀ ਬਰਸੀ 'ਤੇ ਲਗਾਏ ਕੈਂਪ ਵਿਚ ਮੋਤੀਆਬਿੰਦ ਦੇ 86 ਮਰੀਜ਼ਾਂ ਦੀ ਸ਼ਨਾਖ਼ਤ <br/>
Ad Position 24