ਨਵੀਂ ਦਿੱਲੀ,24 ਦਸੰਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਵੱਲੋਂ ਬੰਗਲਾ ਦੇਸ਼ ਵਿਚ ਭਾਰਤੀ ਲੋਕਾਂ 'ਤੇ ਹੋ ਰਹੇ ਹਮਲਿਆਂ ਦੀ ਸਖ਼ਤ ਨਿੰਦਾ ਕੀਤੀ ਗਈ ਹੈ ਅਤੇ ਇਸ ਦੇ ਨਾਲ ਹੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਮੌਜੂਦਾ ਹਾਲਤਾਂ ਦੇ ਮੱਦੇਨਜ਼ਰ ਭਾਰਤ ਵੱਲੋਂ ਬੰਗਲਾ ਦੇਸ਼ ਨੂੰ ਆਪ੍ਰੇਸ਼ਨ ਸੰਧੂਰ ਵਰਗਾ ਜਵਾਬ ਦੇਣਾ ਚਾਹੀਦਾ ਹੈ ¢ ਦਲ ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਭਾਰਤ ਦੇ ਕਾਰਨ ਹੀ ਬੰਗਲਾ ਦੇਸ਼ ਹੋਂਦ ਵਿਚ ਆਇਆ ਸੀ ਅਤੇ ਉੱਥੇ ਰਹਿਣ ਵਾਲੇ ਲੋਕਾਂ ਨੂੰ ਆਪਣਾ ਸੁਤੰਤਰ ਦੇਸ਼ ਨਸੀਬ ਹੋਇਆ ਸੀ ¢ ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਬੰਗਲਾ ਦੇਸ਼ ਦੇ ਲੋਕਾਂ ਵੱਲੋਂ ਭਾਰਤ ਦੇ ਅਹਿਸਾਨਾਂ ਨੂੰ ਭੁਲਾ ਕੇ ਉਲਟਾ ਭਾਰਤੀ ਲੋਕਾਂ ਨੂੰ ਹੀ ਨਿਸ਼ਾਨਾਂ ਬਣਾਇਆ ਜਾ ਰਿਹਾ ਹੈ ¢ ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ ¢ ਉਨ੍ਹਾਂ ਕਿਹਾ ਕਿ ਬੰਗਲਾ ਦੇਸ਼ ਵਿਖੇ ਵਾਪਰ ਰਹੀਆਂ ਘਟਨਾਵਾਂ ਕਾਰਨ ਭਾਰਤ ਵਿਚ ਵੀ ਵਿਰੋਧ ਪ੍ਰਦਰਸ਼ਨਾਂ ਰਾਹੀਂ ਬੰਗਲਾ ਦੇਸ਼ ਖ਼ਿਲਾਫ਼ ਨਾਰਾਜ਼ਗੀ ਪ੍ਰਗਟਾਈ ਜਾ ਰਹੀ ਹੈ ¢ ਇਸੇ ਦੇ ਮੱਦੇਨਜ਼ਰ ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਬੰਗਲਾ ਦੇਸ਼ ਖ਼ਿਲਾਫ਼ ਸਖ਼ਤ ਸਟੈਂਡ ਲਿਆ ਜਾਵੇ ¢