ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਅਵਤਾਰ ਦਿਵਸ ਮੌਕੇ ਪਿੰਡ ਦਾਦੂ 'ਚ ਸਜਾਇਆ ਨਗਰ ਕੀਰਤਨ <br/>

Ad Position 21
No active advertisement
ਅਜੀਤ ਡੈਸਕ 25-12-2025
ਕਾਲਾਂਵਾਲੀ/ਸਿਰਸਾ, 24 ਦਸੰਬਰ (ਭੁਪਿੰਦਰ ਪੰਨੀਵਾਲੀਆ)- ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਅਵਤਾਰ ਦਿਵਸ 'ਤੇ ਕਾਲਾਂਵਾਲੀ ਜ਼ਿਲ੍ਹੇ ਦੇ ਦਾਦੂ ਪਿੰਡ ਵਿੱਚ ਗੁਰਦੁਆਰਾ ਸ੍ਰੀ ਦਸਮੇਸ਼ਸਰ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਖਾਲਸਾ ਦੀ ਨਿਗਰਾਨੀ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ | ਨਗਰ ਕੀਰਤਨ ਦੌਰਾਨ ਪੰਜਾਬ ਦੇ ਪ੍ਰਸਿੱਧ ਢਾਡੀ ਜਥੇ ਭਾਈ ਮੱਘਰ ਸਿੰਘ ਭੌਂਰਾ ਗੋਸਲਾਂ ਵਾਲੇ ਨੇ ਗੁਰੂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਸ਼ਹੀਦੀ ਸਾਕੇ ਦੀ ਜਾਣਕਾਰੀ ਦਿੱਤੀ | ਇਸ ਤੋਂ ਇਲਾਵਾ ਗੁਰਜੰਟ ਸਿੰਘ ਰੋੜੀ ਦੇ ਜਥੇ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ | ਉਹਨਾਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ 'ਤੇ ਚਾਨਣਾ ਪਾਇਆ ਅਤੇ ਦੱਸਿਆ ਕਿ ਗੁਰੂ ਜੀ ਨੇ ਆਪਣਾ ਸਾਰਾ ਜੀਵਨ ਪਿਆਰ, ਇੱਕ ਪਰਮਾਤਮਾ ਅਤੇ ਭਾਈਚਾਰੇ ਦੇ ਸੰਦੇਸ਼ ਦਾ ਪ੍ਰਚਾਰ ਕਰਦਿਆਂ ਬਿਤਾਇਆ | ਇਸ ਤੋਂ ਇਲਾਵਾ ਗੁਰੂ ਗੋਬਿੰਦ ਸਿੰਘ ਜੀ ਨੇ ਧਰਮ ਦੀ ਰੱਖਿਆ ਲਈ ਆਪਣਾ ਪੂਰਾ ਪਰਿਵਾਰ ਕੁਰਬਾਨ ਕਰ ਦਿੱਤਾ | ਗੁਰੂ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਦੇ ਹੋਏ ਸਾਨੂੰ ਗੁਰੂ ਜੀ ਦਾ ਪ੍ਰਕਾਸ਼ ਦਿਹਾੜਾ ਧਾਰਮਿਕ ਰਸਮਾਂ, ਜਾਤ, ਰੰਗ ਅਤੇ ਧਾਰਮਿਕ ਭੇਦਭਾਵ ਤੋਂ ਪਰ੍ਹੇ ਰਹਿ ਕੇ ਮਨਾਉਣਾ ਚਾਹੀਦਾ ਹੈ | ਇਸ ਦੌਰਾਨ ਬਾਬਾ ਦਰਸ਼ਨ ਸਿੰਘ ਖਾਲਸਾ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਬਾਬਾ ਫਤਿਹ ਸਿੰਘ ਗੱਤਕਾ ਅਖਾੜਾ ਤਲਵੰਡੀ ਸਾਬੋ ਦੇ ਮੈਂਬਰਾਂ ਨੇ ਸ਼ਾਨਦਾਰ ਕਰਤੱਬ ਦਿਖਾਏ | ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ 'ਤੇ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਲਈ ਲੰਗਰ ਲਗਾਇਆ ਗਿਆ |
ਇਸ ਮੌਕੇ ਸਰਪੰਚ ਬਲਤੇਜ ਸਿੰਘ ਰੋਮਾਣਾ, ਸਾਬਕਾ ਸਰਪੰਚ ਦਲੀਪ ਸਿੰਘ, ਮੱਖਣ ਸਿੰਘ, ਗੁਰਦਾਸ ਸਿੰਘ, ਗਾਜ਼ੀ ਸਿੰਘ ਨੰਬਰਦਾਰ ਕਾਲਾਂਵਾਲੀ, ਮਨਜੀਤ ਸਿੰਘ ਕਾਲਾਂਵਾਲੀ, ਬਿੰਦਰ ਸਿੰਘ, ਗੁਰਪ੍ਰੀਤ ਸਿੰਘ, ਦਲਬਾਰ ਸਿੰਘ, ਕੁਲਵੰਤ ਸਿੰਘ, ਬਲਬੀਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੁਸ਼ਾਸਨ ਹਫ਼ਤੇ ਤਹਿਤ ਸਬ-ਡਵੀਜ਼ਨ-ਪੱਧਰੀ ਕੈਂਪ ਲਗਾਇਆ ਅਗਲੀ ਖ਼ਬਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਪ੍ਰੇਰਨਾ ਲੈਣ ਅਤੇ ਦੁਨੀਆ ਤਕ ਇਸ ਇਤਿਹਾਸ ਨੂੰ ਪਹੁੰਚਾਉਣ ਦੀ ਲੋੜ-ਯੂਨਾਈਟਿਡ ਸਿੰਘ ਸਭ...
Ad Position 24
No active advertisement