ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸ਼ਹੀਦੀ ਪੰਦ੍ਹਰਵਾੜੇ ਨੂੰ ਸਮਰਪਿਤ ਇਕ ਰੋਜ਼ਾ ਗੁਰਮਤਿ ਸੈਮੀਨਾਰ ਕਰਵਾਇਆ <br/>

Ad Position 21
No active advertisement
ਪ੍ਰੋਗਰਾਮ ਦੌਰਾਨ ਬੱਚਿਆਂ ਨੂੰ ਲਿਟਰੇਚਰ ਵੰਡਦੇ ਹੋਏ ਪ੍ਰਬੰਧਕ | ਤਸਵੀਰ : ਗੁਰਮੀਤ ਸਿੰਘ ਸੱਗੂ <br/> 25-12-2025
ਕਰਨਾਲ, 24 ਦਸੰਬਰ (ਗੁਰਮੀਤ ਸਿੰਘ ਸੱਗੂ)-ਗੁਰਦੁਆਰਾ ਮਰਦੋਂ ਸਾਹਿਬ, ਅੰਬਾਲਾ ਵਿਖੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਅੰਤਰਿੰਗ ਕਮੇਟੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਲਦੇਵ ਸਿੰਘ ਕਾਇਮਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਇਕ ਰੋਜ਼ਾ ਗੁਰਮਤਿ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਵੱਖ ਵੱਖ ਸਕੂਲਾਂ ਅੰਬਾਲਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅੰਬਾਲਾ ਸ਼ਹਿਰ, ਅਕਾਲ ਅਕੈਡਮੀ ਮਾਜਰੀ, ਸਰਕਾਰੀ ਮਿਡਲ ਸਕੂਲ ਮਰਦੋਂ ਸਾਹਿਬ ਤੋਂ ਕਰੀਬ 150 ਬੱਚਿਆਂ ਨੇ ਭਾਗ ਲਿਆ | ਇਹ ਜਾਣਕਾਰੀ ਦਿੰਦਿਆਂ ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਬੱਚਿਆਂ ਨੂੰ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਬੱਚਿਆਂ ਦਾ ਸਵਾਲ-ਜਵਾਬ ਮੁਕਾਬਲਾ ਵੀ ਕਰਵਾਇਆ ਗਿਆ | ਨਾਲ ਹੀ ਬੱਚਿਆਂ ਨੂੰ ਗੁਰ ਇਤਿਹਾਸ ਨਾਲ ਜੋੜਨ ਲਈ ਧਾਰਮਿਕ ਲਿਟਰੇਚਰ ਵੀ ਦਿੱਤਾ ਗਿਆ | ਇਸ ਮੌਕੇ ਭਾਈ ਨਵਜੋਤ ਸਿੰਘ ਪ੍ਰਚਾਰਕ ਵਲੋਂ ਬੱਚਿਆਂ ਨਾਲ ਗੁਰ ਇਤਿਹਾਸ ਦੀ ਸਾਂਝ ਪਾਈ ਗਈ | ਇਸ ਮੌਕੇ ਬਲਕਾਰ ਸਿੰਘ ਮੈਂਬਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰਦੀਪ ਸਿੰਘ ਭਾਨੋਖੇੜੀ ਸਾਬਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ, ਅਮਰਜੀਤ ਸਿੰਘ ਮੋਹੜੀ ਪ੍ਰਧਾਨ ਸ਼ਹੀਦ ਭਗਤ ਸਿੰਘ ਕਿਸਾਨ ਯੂਨੀਅਨ, ਚੂਹੜ ਸਿੰਘ ਮੋਹੜੀ, ਰਣਜੋਧ ਸਿੰਘ ਫਰਜੈਲਪੁਰ, ਜਰਨੈਲ ਸਿੰਘ ਬੜੌਲਾ, ਕੁਲਵੰਤ ਸਿੰਘ ਦੁਰਾਨਾ, ਜਗਤਾਰ ਸਿੰਘ, ਪਰਮਜੀਤ ਸਿੰਘ, ਬਲਬੀਰ ਸਿੰਘ, ਬਲਜਿੰਦਰ ਸਿੰਘ ਚਡਿਆਲਾ, ਜਤਿੰਦਰਪਾਲ ਸਿੰਘ ਲੱਕੀ, ਨਰਿੰਦਰ ਸਿੰਘ ਮੈਨੇਜਰ, ਹਰਭਜਨ ਸਿੰਘ, ਮਨਬੀਰ ਸਿੰਘ ਇੰਚਾਰਜ, ਹਰਦੀਪ ਸਿੰਘ ਹੈੱਡ ਗ੍ਰੰਥੀ, ਹਾਕਮ ਸਿੰਘ, ਸ਼ੇਰ ਸਿੰਘ, ਜਸਬੀਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜਗਤ ਗੁਰੂ ਬ੍ਰਹਮਾਨੰਦ ਸਰਸਵਤੀ ਸਾਰੀ ਮਨੁੱਖਤਾ ਦੇ ਮਾਰਗਦਰਸ਼ਕ ਸਨ-ਨਾਇਬ ਸਿੰਘ ਸੈਣੀ ਅਗਲੀ ਖ਼ਬਰ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਸਮਰਪਿਤ ਸਮਾਗਮ ਕਰਵਾਇਆ <br/>
Ad Position 24
No active advertisement