07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸਾਢੇ 14 ਕਿਲੋ ਭੁੱਕੀ ਸਮੇਤ ਨੌਜਵਾਨ ਗਿ੍ਫ਼ਤਾਰ

Ad Position 21
repet_subhas-goyals [Copy P29]
ਅਜੀਤ ਡੈਸਕ 26-12-2025
ਸਿਰਸਾ, 25 ਦਸੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਪੁਲਿਸ ਵੱਲੋਂ ਚਲਾਏ ਜਾ ਰਹੀ ਆਪ੍ਰੇਸ਼ਨ ਹੌਟਸਪੌਟ ਡੋਮੀਨੇਸ਼ਨ ਮੁਹਿੰਮ ਦੌਰਾਨ ਪੁਲਿਸ ਟੀਮ ਨੇ ਗਸ਼ਤ ਕਰਦਿਆਂ ਇਕ ਨੌਜਵਾਨ ਨੂੰ ਸਾਢੇ 14 ਕਿਲੋਂ ਭੁੱਕੀ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਗਏ ਨੌਜਵਾਨ ਦੀ ਪਛਾਣ ਸਚਿਨ ਪੁੱਤਰ ਮੋਤਾ ਸਿੰਘ ਵਾਸੀ ਥੇਹੜੀ ਮੋਹਰ ਸਿੰਘ ਵਜੋਂ ਕੀਤੀ ਗਈ ਹੈ | ਐਂਟੀ ਨਾਰਕੋਟਿਕਸ ਸੈੱਲ ਇੰਚਾਰਜ ਨੇ ਦੱਸਿਆ ਕਿ ਸੈੱਲ ਦੀ ਟੀਮ ਗਸ਼ਤ ਦੌਰਾਨ ਡਿੰਗ ਮੰਡੀ ਖੇਤਰ ਵਿੱਚ ਮੌਜੂਦ ਸੀ | ਇਸ ਦੌਰਾਨ ਇੱਕ ਨੌਜਵਾਨ ਨੂੰ ਰੇਲਵੇ ਸਟੇਸ਼ਨ ਤੋਂ ਹੱਥ ਵਿੱਚ ਪਲਾਸਟਿਕ ਬੈੱਗ ਲੈ ਕੇ ਆ ਰਿਹਾ ਸੀ | ਜਦੋਂ ਉਸ ਨੇ ਅੱਗੇ ਪੁਲਿਸ ਦੀ ਗੱਡੀ ਨੂੰ ਵੇਖੀ ਤਾਂ ਉਹ ਵਾਪਿਸ ਮੁੜ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ ਤਾਂ ਪੁਲਿਸ ਦੇ ਜਵਾਨਾਂ ਨੇ ਉਸ ਨੂੰ ਕਾਬੂ ਕਰ ਲਿਆ | ਜਦੋਂ ਉਸ ਦੇ ਬੈਗ ਦੀ ਤਲਾਸ਼ੀ ਲਈ ਗਈ ਤਾਂ ਉਸ ਚੋਂ ਭੁੱਕੀ ਬਰਾਮਦ ਹੋਈ ਜੋ ਤੋਲਣ 'ਤੇ 14 ਕਿਲੋ 468 ਗ੍ਰਾਮ ਬਣੀ | ਸੈੱਲ ਦੇ ਇੰਚਾਰਜ ਸਬ ਇੰਸਪੈਕਟਰ ਰਾਜਿੰਦਰ ਸਿੰਘ ਨੇ ਦੱਸਿਆ ਕਿ ਗਿ੍ਫ਼ਤਾਰ ਨੌਜਵਾਨ ਖ਼ਿਲਾਫ਼ ਡਿੰਗ ਥਾਣੇ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਡਿੰਗ ਥਾਣੇ ਨੂੰ ਸੌਂਪ ਦਿੱਤੀ ਗਈ ਹੈ | ਸੈੱਲ ਇੰਚਾਰਜ ਨੇ ਦੱਸਿਆ ਕਿ ਗਿ੍ਫ਼ਤਾਰ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ 'ਤੇ ਲੈਣ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਹੋਰ ਨਸ਼ਾ ਤਸਕਰਾਂ ਦਾ ਪਤਾ ਲਾ ਕੇ ਉਨ੍ਹਾਂ ਨੂੰ ਕਾਬੂ ਕੀਤਾ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਪੈਸਟੀਸਾਈਡ ਯੂਨੀਅਨ ਦੇ ਆਗੂ ਵਲੋਂ ਕਿਸਾਨ ਨੇਤਾਵਾਂ 'ਤੇ ਕੀਤੀ ਗਈ ਟਿੱਪਣੀ 'ਤੇ ਕਿਸਾਨਾਂ 'ਚ ਭਾਰੀ ਰੋਹ ਅਗਲੀ ਖ਼ਬਰ ਅਟਲ ਬਿਹਾਰੀ ਵਾਜਪਾਈ ਦੀ ਜੈਅੰਤੀ 'ਤੇ ਸ਼ਰਧਾਂਜਲੀਆਂ ਭੇਟ
Ad Position 24