16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸ਼ਹੀਦ ਊਧਮ ਸਿੰਘ ਨੂੰ ਵੱਖ-ਵੱਖ ਥਾਈਾ ਸ਼ਰਧਾਂਜਲੀਆਂ ਭੇਟ

Ad Position 21
repet_subhas-goyals [Copy P29]
ਅਜੀਤ ਡੈਸਕ 27-12-2025
ਸਿਰਸਾ, 26 ਦਸੰਬਰ (ਭੁਪਿੰਦਰ ਪੰਨੀਵਾਲੀਆ)- ਸ਼ਹੀਦ ਊਧਮ ਸਿੰਘ ਦੇ ਜਨਮ ਦਿਵਸ ਦੇ ਮੌਕੇ 'ਤੇ ਵੱਖ-ਵੱਖ ਥਾਵਾਂ 'ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਇਸ ਦੌਰਾਨ ਦੇਸ਼ ਭਗਤੀ ਤੇ ਸੱਭਿਆਚਾਰਕ ਪ੍ਰੋਗਰਾਮ ਵੀ ਕੀਤੀ ਗਏ | ਪਿੰਡ ਭੂਮਣ ਸ਼ਾਹ (ਸੰਘਰ ਸਰਿਤਾ) ਵਿੱਚ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਬਾਬਾ ਬ੍ਰਹਮ ਦਾਸ ਨੇ ਸ਼ਹੀਦ ਸ਼ਹੀਦ ਊਧਮ ਸਿੰਘ ਪਾਰਕ ਵਿੱਚ ਉਨ੍ਹਾਂ ਦੇ ਬੁੱਤ 'ਤੇ ਫੁੱਲ ਚੜ੍ਹਾਏ ਤੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕੀਤਾ | ਉਨ੍ਹਾਂ ਨੇ ਹਾਜਰ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਮਾਤਾ ਦੇ ਮਹਾਨ ਸ਼ਹੀਦ ਊਧਮ ਸਿੰਘ ਨੇ ਆਪਣਾ ਪੂਰਾ ਜੀਵਨ ਰਾਸ਼ਟਰ ਦੀ ਸੇਵਾ ਲਈ ਸਮਰਪਿਤ ਕੀਤਾ | ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਉਨ੍ਹਾਂ ਦੇ ਨਕਸ਼ੇ-ਕਦਮਾਂ 'ਤੇ ਚੱਲਣਾ ਚਾਹੀਦਾ ਹੈ |
ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਹਮੇਸ਼ਾ ਰਾਸ਼ਟਰ ਦੀ ਸੇਵਾ ਲਈ ਤਿਆਰ ਰਹਿਣਾ ਚਾਹੀਦਾ ਹੈ | ਇਸ ਦੌਰਾਨ ਉਨ੍ਹਾਂ ਨੇ ਖੂਨਦਾਨ ਕੈਂਪ ਅਤੇ ਖੇਡਾਂ ਦਾ ਵੀ ਉਦਘਾਟਨ ਕੀਤਾ | ਇਸੇ ਤਰ੍ਹਾਂ ਸ਼ਹਿਰ ਸਿਰਸਾ ਦੇ ਸ਼ਹੀਦ ਊਧਮ ਸਿੰਘ ਪਾਰਕ ਵਿੱਚ ਪਾਰਕ ਕਮੇਟੀ ਤੋਂ ਇਲਾਵਾ ਕਈ ਰਾਜਸੀ ਤੇ ਸਮਾਜਿਕ ਜਥੇਬੰਦੀਆਂ ਵੱਲੋਂ ਸ਼ਹੀਦ ਊਧਮ ਸਿੰਘ ਦੇ ਬੁੱਤ 'ਤੇ ਫੁੱਲ ਚੜ੍ਹਾਏ ਗਏ ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦਾ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ 'ਤੇ ਸਕੂਲੀ ਵਿਦਿਆਰਥੀਆਂ ਤੋਂ ਇਲਾਵਾ ਵੱਡੀ ਗਿਣਤੀ 'ਚ ਲੋਕ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਿੰਘਪੁਰਾ ਵਿੱਚ ਕਰਵਾਇਆ ਗਿਆ ਕਿਸਾਨ ਸੈਮੀਨਾਰ ਅਗਲੀ ਖ਼ਬਰ ਹਰਿਆਣਾ ਤੋਂ 40 ਐਥਲੀਟ ਮਹੇਸ਼ਵਰੀ ਖੇਡ ਉਤਸਵ ਵਿੱਚ ਹਿੱਸਾ ਲੈਣ ਲਈ ਨਾਗਪੁਰ ਰਵਾਨਾ
Ad Position 24